15.15C Vancouver
ADS

Aug 10, 2020 3:43 PM -

ਕਮਰਸ਼ਲ ਰੈਂਟ ਅਸਿਸਟੈਂਸ ਪ੍ਰੋਗਰਾਮ ਦਾ ਠੇਕਾ ਐੱਮ-ਕੈਪ ਨੂੰ ਦਿੱਤੇ ਜਾਣ ‘ਤੇ ਉੱਠੇ ਸਵਾਲ

Share On
opposition-mps-question-trudeau-governments-decision-to-manage-rent-assistance-aid-program-to-firm-employing-katie-telfords-husband
Prime Minister Justin Trudeau appears as a witness via videoconference during a House of Commons finance committee in the Wellington Building on Thursday, July 30, 2020. THE CANADIAN PRESS/Sean Kilpatrick

ਹਾਊਸ ਆਫ ਕਾਮਨਜ਼ ਦੀ ਫਾਈਨਾਂਸ ਕਮੇਟੀ ਦੇ ਵਿਰੋਧੀ ਐੱਮ.ਪੀ. ਕੈਨੇਡਾ ਮੋਰਗੇਜ ਐਂਡ ਹਾਊਸਿੰਗ ਕਾਰਪੋਰੇਸ਼ਨ ਅਤੇ ਉਸ ਕੰਪਨੀ ਵਿਚਕਾਰ ਹੋਏ ਸਮਝੌਤੇ ਬਾਰੇ ਹੋਰ ਜਾਣਨਾ ਚਾਹੁੰਦੇ ਹਨ ਜਿਸ ਦੇ ਨਾਲ ਪ੍ਰਧਾਨ ਮੰਤਰੀ ਦੇ ਚੀਫ ਆਫ ਸਟਾਫ ਦੇ ਪਤੀ ਕੰਮ ਕਰਦੇ ਹਨ।

ਕੇਟੀ ਟੈਲਫੋਰਡ ਦੇ ਪਤੀ ਰੌਬ ਸਿਲਵਰ ਐੱਮ-ਕੈਪ ਨਾਂ ਦੀ ਕੰਪਨੀ ਦੇ ਇਗਜ਼ੈਕਟਿਵ ਵਾਈਸ ਪ੍ਰੈਜ਼ੀਡੈਂਟ ਹਨ ਅਤੇ ਇਹ ਉਹੀ ਕੰਪਨੀ ਹੈ ਜਿਸ ਨੂੰ ਸਰਕਾਰ ਨੇ ਕੋਵਿਡ -19 ਤੋਂ ਪ੍ਰਭਾਵਿਤ ਹੋਏ ਛੋਟੇ ਵਪਾਰਾਂ ਦੇ ਸਹਿਯੋਗ ਲਈ ਉਪਲੱਬਧ ਕਰਵਾਏ ਜਾ ਰਹੇ ਰੈਂਟ ਅਸਿਸਟੈਂਸ ਪ੍ਰੋਗਰਾਮ ਦੀ ਵਾਗਡੋਰ ਸੰਭਾਲਣ ਲਈ ਚੁਣਿਆ ਹੈ।

ਪ੍ਰਧਾਨ ਮੰਤਰੀ ਦੇ ਦਫਤਰ ਮੁਤਾਬਕ ਜਨਵਰੀ ਵਿੱਚ ਟੈਲਫੋਰਡ ਵੱਲੋਂ ਆਪਣੇ ਅਤੇ ਐੱਮ-ਕੈਪ ਵਿਚਕਾਰ ਸਪੱਸ਼ਟ ਨੈਤਿਕ ਸੀਮਾਵਾਂ ਸਥਾਪਤ ਕਰ ਲਈਆਂ ਗਈਆਂ ਸਨ।

ਸੀ.ਐੱਮ.ਐੱਚ.ਸੀ. ਮੁਤਾਬਕ ਉਨ੍ਹਾਂ ਕੋਲ ਇਸ ਪ੍ਰੋਗਰਾਮ ਨੂੰ ਜਲਦ ਤੋਂ ਜਲਦ ਸ਼ੁਰੂ ਕਰਨ ਲਈ ਸਾਧਨ ਨਹੀਂ ਸਨ ਅਤੇ ਉਸ ਨੇ ਦੋ ਵਿੱਤੀ ਸੰਸਥਾਵਾਂ ਤੋਂ ਬੋਲੀ ਮੰਗੀ ਅਤੇ ਐੱਮ.ਕੈਪ. ਦਾ ਪ੍ਰਸਤਾਵ ਮਜ਼ਬੂਤ ਅਤੇ ਖਰਚਾ ਘੱਟ ਹੋਣ ਕਾਰਨ ਉਸ ਨੂੰ ਚੁਣਿਆ ਗਿਆ।

ਇਹ ਗੱਲ ਫਿਲਹਾਲ ਸਪੱਸ਼ਟ ਨਹੀਂ ਹੈ ਕਿ ਹਾਊਸ ਆਫ ਕਾਮਨਜ਼ ਦੀ ਫਾਇਨਾਂਸ ਕਮੇਟੀ ਨੂੰ 'ਵੀ' ਸੰਗਠਨ ਦੇ ਵਿਵਾਦ ਦੇ ਮਾਮਲੇ ਵਿੱਚ 5000 ਤੋਂ ਵੱਧ ਸਫ਼ਿਆਂ ਦੇ ਦਸਤਾਵੇਜ਼ ਕੱਦ ਹਾਸਲ ਹੋਣਗੇ।

ਵਕੀਲ ਇਨ੍ਹਾਂ ਦਸਤਾਵੇਜ਼ਾਂ ਤੋਂ ਨਿੱਜੀ ਜਾਣਕਾਰੀ ਅਤੇ ਕੈਬਨਿਟ ਦੇ ਭੇਦ ਹਾਸਲ ਕਰਨਾ ਚਾਹੁੰਦੇ ਹਨ।

ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੂੰ ਉਮੀਦ ਹੈ ਕਿ ਇਨ੍ਹਾਂ ਰਾਹੀਂ ਇਸ ਗੱਲ ਦਾ ਖ਼ੁਲਾਸਾ ਹੋ ਸਕੇਗਾ ਕਿ ਸਰਕਾਰ ਦੇ ਸਟੂਡੈਂਟ ਵਾਲੰਟੀਅਰ ਪ੍ਰੋਗਰਾਮ ਦੀ ਵਾਗਡੋਰ 'ਵੀ' ਸੰਸਥਾ ਨੂੰ ਦੇਣ ਪਿੱਛੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸੰਸਥਾ ਨਾਲ ਨੇੜਤਾ ਦਾ ਕਿੰਨਾ ਹੱਥ ਸੀ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link