12.67C Vancouver
ADS

Aug 19, 2020 10:26 PM -

ਵੀ ਚੈਰਿਟੀ ਸੰਬੰਧਤ ਦਸਤਾਵੇਜ਼ਾਂ ਦੇ ਕਾਲੇ ਪੰਨਿਆਂ 'ਤੇ ਵਿਰੋਧੀਆਂ ਨੇ ਚੁੱਕੇ ਸਵਾਲ, ਕਿਹਾ ਤੱਥ ਲੁਕਾਉਣ ਦੀ ਕੋਸ਼ਿਸ਼

Share On
opposition-parties-decry-black-ink-in-we-documents-allege-continuing-coverup
Conservative MP Pierre Poilievre holds up redacted documents during a press conference on Parliament Hill in Ottawa on Wednesday, Aug. 19, 2020. The documents were tabled by the Government at the House of Commons Finance Committee. THE CANADIAN PRESS/Sean Kilpatrick

ਨਵੇਂ ਜਾਰੀ ਕੀਤੇ ਗਏ 'ਵੀ ਚੈਰਿਟੀ' ਵਿਵਾਦ ਨਾਲ ਜੁੜੇ ਦਸਤਾਵੇਜ਼ਾਂ ਬਾਰੇ ਵਿਰੋਸ਼ੀ ਪਾਰਟੀਆਂ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ।

ਇਨ੍ਹਾਂ ਦਸਤਾਵੇਜ਼ਾਂ ਦੇ ਹਜ਼ਾਰਾਂ ਪੰਨੇ ਜਾਰੀ ਕੀਤੇ ਗਏ ਹਨ, ਜਿਸ ਬਾਰੇ ਵਿਰੋਧੀ ਪੱਖ ਦਾ ਕਹਿਣਾ ਹੈ ਕਿ ਇਸ 'ਚ ਬਹੁਤੇ ਕਾਗਜ਼ ਖਾਲੀ ਹਨ ਅਤੇ ਇਨ੍ਹਾਂ 'ਤੇ ਸਿਰਫ ਕਾਲੀ ਸਿਆਹੀ ਹੈ।

ਮੰਗਲਵਾਰ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਿਰਦੇਸ਼ ਦਿੱਤੇ ਸਨ ਕਿ ਹਾਊਸ ਆਫ ਕਾਮਨਜ਼ ਫਾਈਨੈਂਸ ਕਮੇਟੀ ਦੇ ਮੈਂਬਰਾਂ ਤੱਕ ਦਸਤਾਵੇਜ਼ ਜਾਰੀ ਕੀਤੇ ਜਾਣ।

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਪਾਰਲੀਅਮੈਂਟ ਦੀ ਪਰੋਰੋਗੇਸ਼ਨ ਦਾ ਵੀ ਐਲਾਨ ਕੀਤਾ ਸੀ।

ਇਨ੍ਹਾਂ ਦਸਤਾਵੇਜ਼ਾਂ 'ਚ ਕਈ ਫੈਡਰਲ ਸਿਵਲ ਕਰਮਚਾਰੀਆਂ, ਪੋਲੀਟੀਕਲ ਸਟਾਫ਼ ਅਤੇ 'ਵੀ ਚੈਰਿਟੀ' ਦੇ ਅਧਿਕਾਰੀਆਂ ਵਿਚਾਲੇ ਦੇ ਈ-ਮੇਲਜ਼ ਦਾ ਵੇਰਵਾ ਸਾਂਝਾ ਕੀਤਾ ਗਿਆ ਹੈ।

ਪਰ ਇਨ੍ਹਾਂ 5,000 ਦੇ ਕਰੀਬ ਪੰਨਿਆਂ 'ਚ ਕਈ ਕਾਗਜ਼ ਅਜਿਹੇ ਹਨ, ਜੋ ਕਾਲੇ ਹਨ।

ਕੰਜ਼ਰਵੇਟਿਵ ਫਾਈਨੈਂਸ ਕ੍ਰਿਟਿਕ ਪੀਅਰ ਪੌਲੀਐਵਰ ਦਾ ਕਹਿਣਾ ਹੈ ਕਿ ਇਹ ਕਾਲੇ ਕਾਗਜ਼ ਕਈ ਸਵਾਲ ਖੜੇ ਕਰਦੇ ਹਨ।

ਉਨ੍ਹਾਂ ਕਿਹਾ ਕਿ ਕਮੇਟੀ ਹੁਣ ਜਵਾਬ ਵੀ ਨਹੀਂ ਹਾਸਿਲ ਕਰ ਸਕਦੀ ਕਿਉਂਕਿ ਪਰੋਰੋਗੇਸ਼ਨ ਕਾਰਨ ਜਾਂਚ ਬੰਦ ਹੋ ਗਈ ਹੈ।

ਕੈਨੇਡਾ ਦੇ ਚੋਟੀ ਦੇ ਸਿਵਲ ਅਧਿਕਾਰੀ, ਈਅਨ ਸ਼ੁਗਾਰਟ ਦਾ ਕਹਿਣਾ ਹੈ ਕਿ ਅਜਿਹਾ ਫਾਈਨੈਂਸ ਕਮੇਟੀਆਂ ਨਾਲ ਗੱਲਬਾਤ ਤੋਂ ਬਾਅਦ ਹੀ ਕੀਤਾ ਗਿਆ ਸੀ, ਤਾਂ ਜੋ ਕੈਬਿਨੇਟ ਸੀਕ੍ਰੇਟ ਅਤੇ ਨਿੱਜੀ ਜਾਣਕਾਰੀ ਦੇ ਖ਼ੁਲਾਸੇ ਨਾ ਹੋਣ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link