14.46C Vancouver
ADS

Jun 10, 2020 8:00 PM -

ਵਿਰੋਧੀ ਪਾਰਟੀਆਂ ਨੇ ਸਰਕਾਰ ਦੇ ਕੋਵਿਡ-19 ਰਾਹਤ ਬਿੱਲ ਨੂੰ ਸਮਰਥਨ ਦੇਣ ਤੋਂ ਕੀਤਾ ਇਨਕਾਰ

Share On
opposition-parties-reject-emergency-covid-19-aid-bill
Prime Minister Justin Trudeau stands during question period in the House of Commons on Parliament Hill amid the COVID-19 pandemic in Ottawa on Monday, May 25, 2020. THE CANADIAN PRESS/Sean Kilpatrick.jpg

ਵਿਰੋਧੀ ਪਾਰਟੀਆਂ ਨੇ ਟਰੂਡੋ ਸਰਕਾਰ ਦੇ ਕੋਵਿਡ-19 ਰਾਹਤਾਂ ਅਤੇ ਸਜ਼ਾਵਾਂ ਨਾਲ ਸੰਬੰਧਿਤ ਨਵੇਂ ਐਮਰਜੈਂਸੀ ਬਿੱਲ ਨੂੰ ਸਰਬਸੰਮਤੀ ਨਾਲ ਪਾਸ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਇਸ ਬਿਲ ਵਿੱਚ ਰਾਹਤਾਂ ਦੀ ਦੁਰਵਰਤੋਂ ਕਰਨ ਵਾਲਿਆਂ ਨੂੰ ਸਜ਼ਾ ਦੇਣ ਅਤੇ ਡਿਸੇਬਲਡ (disabled) ਲੋਕਾਂ ਤੱਕ ਰਾਹਤ ਪਹੁੰਚਾਉਣ ਸੰਬੰਧੀ ਤਜਵੀਜ਼ਾਂ ਸ਼ਾਮਲ ਹਨ।

ਵਿਰੋਧੀ ਪਾਰਟੀਆਂ ਨੇ ਸਰਕਾਰ ਦੇ ਇਸ ਸੁਝਾਅ ਨੂੰ ਵੀ ਨਾਮੰਜ਼ੂਰ ਕਰ ਦਿੱਤਾ ਹੈ ਕਿ ਇਸ ਬਿੱਲ ਨੂੰ ਦੋ ਹਿੱਸਿਆਂ ਵਿੱਚ ਵੰਡ ਲਿਆ ਜਾਵੇ ਤਾਂ ਜੋ ਘੱਟੋ-ਘੱਟ ਡਿਸੇਬਲਡ ਲੋਕਾਂ ਤੱਕ ਲੋੜੀਂਦੀ ਰਾਹਤ ਪਹੁੰਚ ਸਕੇ।

ਬਿੱਲ ਦੇ ਨਾਲ-ਨਾਲ ਹੁਣ ਇਹ ਰਾਹਤਾਂ ਵੀ ਠੰਡੇ ਬਸਤੇ ਵਿੱਚ ਪੈ ਗਈਆਂ ਜਾਪਦੀਆਂ ਹਨ।

ਇਹਨਾਂ ਦੋ ਤਜਵੀਜ਼ਾਂ ਤੋਂ ਅਲਾਵਾ ਇਸ ਬਿੱਲ ਵਿੱਚ ਮੌਸਮੀ ਕਾਮਿਆਂ ਅਤੇ ਕਈ ਹੋਰ ਵਪਾਰਾਂ ਨੂੰ ਵੇਜ ਸਬਸਿਡੀ ਮੁਹੱਈਆ ਕਰਵਾਉਣ ਦਾ ਵੀ ਪ੍ਰਸਤਾਵ ਸ਼ਾਮਲ ਹੈ।

ਇਸ ਬਿੱਲ ਦੇ ਤਹਿਤ ਸੀ.ਈ.ਆਰ.ਬੀ. ਵਿੱਚ ਕੁਝ ਤਬਦੀਲੀਆਂ ਕੀਤੀਆਂ ਜਾਣੀਆਂ ਸਨ ਤਾਂ ਜੋ ਕਾਮਿਆਂ ਨੂੰ ਇਹਨਾਂ ਰਾਹਤਾਂ ਨੂੰ ਤਿਆਗ ਕੇ ਕੰਮ 'ਤੇ ਵਾਪਸ ਜਾਣ ਲਈ ਪ੍ਰੇਰਿਆ ਜਾ ਸਕੇ।

ਹਾਊਸ ਆਫ਼ ਕਾਮਨਜ਼ ਵਿੱਚ ਸਰਕਾਰ ਦੇ ਲੀਡਰ ਪਾਬਲੋ ਰੋਡਰੀਗੇਜ਼ ਨੇ ਕਿਹਾ ਕਿ ਸਰਕਾਰ ਇਸ ਬਿੱਲ ਨੂੰ ਪਾਸ ਕਰਵਾਉਣ ਦੇ ਹੋਰ ਤਰੀਕੇ ਲੱਭਣ ਦੀ ਕੋਸ਼ਿਸ਼ ਕਰੇਗੀ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link