13.68C Vancouver
ADS

Mar 7, 2022 10:10 PM - The Canadian Press

ਮੈਡੀਕਲੀ ਅਸਿਸਟਿਡ ਮੌਤ ਦੇ ਹੱਕ 'ਚ ਖੜੇ ਗਰੁੱਪ ਨੇ ਬੀ.ਸੀ. ਕੇਅਰ ਫੈਸਿਲਿਟੀਸ 'ਚ ਮਰੀਜ਼ਾਂ ਦੀ ਜ਼ਬਰਦਸਤੀ ਟ੍ਰਾਂਸਫਰ ਖਿਲਾਫ ਮੁਹਿੰਮ ਅਰੰਭੀ

Share On
opposition-to-forced-transfers-of-b-c-patients-seeking-medically-assisted-deaths
The group Dying With Dignity wants BC residents to join a campaign to stop some public health care facilities from transferring patients out -- if those patients seek a medically assisted death. (Photo - The Canadian Press)

ਬੀ.ਸੀ. 'ਚ ਇੱਕ ਗਰੁੱਪ 'ਡਾਇੰਗ ਵਿਦ ਡਿਗਨਿਟੀ' ਨੇ ਸੂਬੇ ਦੇ ਲੋਕਾਂ ਨੂੰ ਇੱਕ ਮੁਹਿੰਮ ਨਾਲ ਜੁੜਨ ਦੀ ਮੰਗ ਕੀਤੀ ਹੈ।

ਇਸ 'ਚ ਕੁਝ ਪਬਲਿਕ ਹੈਲਥ ਕੇਅਰ ਫੈਸਿਲਟੀਆਂ ਨੂੰ ਮਰੀਜਾਂ ਦੇ ਟਰਾਂਸਫਰ 'ਤੇ ਰੋਕ ਲਗਾਉਣ ਦੀ ਮੰਗ ਚੁੱਕੀ ਗਈ ਹੈ।

ਅਜਿਹਾ ਉਸ ਵੇਲੇ ਕਰਨ ਦੀ ਮੰਗ ਕੀਤੀ ਗਈ ਹੈ ਜਿਸ ਉਹ ਮਰੀਜ ਮੈਡੀਕਲੀ ਅਸਿਸਟਿਡ ਮੌਤ ਲਈ ਇਜਾਜਤ ਚਾਹੁੰਦੇ ਹੋਣ।

ਗਰੁੱਪ ਦਾ ਕਹਿਣਾ ਹੈ ਕਿ ਕੁਝ ਟੈਕਸਪੇਅਰ ਫੰਡਾਂ ਨਾਲ ਚੱਲਣ ਵਾਲੀਆਂ ਹੈਲਥ ਕੇਅਰ ਫੈਸਿਲਿਟੀਸ, ਜੋ ਕਿ 'ਡੀਨੌਮੀਨੇਸ਼ਨਲ ਹੈਲਥ ਐਸੋਸੀਏਸ਼ਨ ਐਗਰੀਮੈਂਟ' ਨਾਲ ਕਵਰ ਕੀਤੀਆਂ ਜਾਂਦੀਆਂ ਹਨ ਉਹ ਕੁਝ ਅਜਿਹੇ ਪ੍ਰੋਸੀਜਰ ਫੌਲੋ ਕਰਨ ਤੋਂ ਇਨਕਾਰ ਕਰਦੀਆਂ ਹਨ।

ਇਸ 'ਚ ਅਸਿਸਟਿਡ ਮੌਤ ਜਿਹੇ ਪ੍ਰੋਸੀਜਰ ਦੀ ਪਾਲਣਾ ਨਹੀਂ ਕੀਤੀ ਜਾਂਦੀ ਅਤੇ ਮਰੀਜਾਂ ਨੂੰ ਅਜਿਹੇ ਹਸਪਤਾਲ ਭੇਜ ਦਿੱਤਾ ਜਾਂਦਾ ਹੈ ਜੋ ਕਿ ਇਸ ਸੇਵਾ ਨੂੰ ਮੁਹਈਆ ਕਰਵਾਉਂਦੇ ਹਨ।

ਮੈਟਰੋ ਵੈਨਕੂਵਰ ਚੈਪਟਰ ਦੇ ਚੇਅਰ, ਐਲੇਕਸ ਮੌਇਰ ਦਾ ਕਹਿਣਾ ਸੀ ਕਿ ਮਰੀਜਾਂ ਕੋਲ ਕੰਸਟੀਟਿਊਸ਼ਨ ਤਹਿਤ ਇਹ ਹੱਕ ਹੈ ਕਿ ਉਹ ਮੈਡੀਕਲੀ ਅਸਿਸਟਿਡ ਮੌਤ ਹਾਸਿਲ ਕਰ ਸਕਣ ਪਰ ਇਸ ਦੇ ਬਾਵਜੂਦ ਸੂਬੇ ਵੱਲੋਂ ਟਰਾਂਸਫਰ ਦੀ ਇਜਾਜਤ ਦਿੱਤੀ ਜਾਂਦੀ ਹੈ।

'ਡਾਇੰਗ ਵਿਦ ਡਿਗਨਿਟੀ' ਦਾ ਕਹਿਣਾ ਹੈ ਕਿ ਸਮਰਥਕਾਂ ਨੂੰ ਆਪਣੇ ਲੋਕਲ ਐਮ.ਐਲ.ਏ. ਨਾਲ ਇਸ ਬਾਰੇ ਗੱਲ ਕਰਨੀ ਚਾਹੀਦੀ ਹੈ।

Latest news

carney-to-visit-saudi-arabia-next-week-as-rights-concerns-draw-renewed-attention
Punjabi

ਪ੍ਰਧਾਨ ਮੰਤਰੀ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੌਰੇ 'ਤੇ, ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਵਧਿਆ ਧਿਆਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੇ ਸ਼ਾਸਕ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਇੱਕ ਅਹਿਮ ਮੁਲਾਕਾਤ ਕਰਨ ਜਾ ਰਹੇ ਹਨ, ਜਿਸ ਨੂੰ ਲੈ ਕੇ ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਇੱਕ ਨਵਾਂ ਸਿਆਸੀ ਦਬਾਅ ਵੀ ਸ਼ੁਰੂ ਹੋ ਗਿਆ ਹੈ। ਪਿਛਲੇ 26 ਸਾਲਾਂ ਵਿਚ ਕਿਸੇ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਸਾਊਦੀ ਫੇਰੀ ਹੋਣ ਵਾਲੀ ਹੈ,ਜਿਸ ਦਾ ਮਕਸਦ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ।
b-c-nurses-begin-targeted-job-action-refuse-non-nursing-duties-and-non-essential-overtime
Punjabi

ਬੀ.ਸੀ. ਨਰਸਾਂ ਨੇ ਹੜਤਾਲ ਵਜੋਂ ਗੈਰ-ਨਰਸਿੰਗ ਕੰਮਾਂ ਅਤੇ ਓਵਰਟਾਈਮ ਕੀਤਾ ਬੰਦ

ਬੀ.ਸੀ. ਨਰਸਾਂ ਵੱਲੋਂ ਵੀਰਵਾਰ ਤੋਂ ਗੈਰ-ਨਰਸਿੰਗ ਕੰਮਾਂ ਅਤੇ ਗੈਰ-ਜ਼ਰੂਰੀ ਓਵਰਟਾਈਮ 'ਤੇ ਮੁਕੰਮਲ ਪਾਬੰਦੀ ਲਗਾ ਕੇ ਟਾਰਗੇਟਿਡ ਜੌਬ ਐਕਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਕਾਰਨ ਸੂਬਾ ਸਰਕਾਰ ਅਤੇ ਹੈਲਥ ਕੇਅਰ ਸੈਕਟਰ ਵਿਚਕਾਰ ਵਿਵਾਦ ਸ਼ੁਰੂ ਹੋ ਗਿਆ ਹੈ। ਯੂਨੀਅਨ ਨੇ ਸਾਫ਼ ਕੀਤਾ ਹੈ ਕਿ ਇਹ ਕਦਮ ਸਰਕਾਰ ਨੂੰ ਇੱਕ ਸਾਰਥਕ ਅਤੇ ਠੋਸ ਸਮਝੌਤੇ ਦੀ ਪੇਸ਼ਕਸ਼ ਦੇ ਨਾਲ ਗੱਲਬਾਤ ਦੀ ਮੇਜ਼ 'ਤੇ ਵਾਪਸ ਲਿਆਉਣ ਲਈ ਚੁੱਕਿਆ ਗਿਆ ਹੈ ਤਾਂ ਜੋ ਨਰਸਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ।
langley-rcmp-investigating-suspected-assault-that-left-75-year-old-man-critically-injured
Punjabi

ਲੈਂਗਲੀ 'ਚ 75 ਸਾਲਾ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੇ ਮਾਮਲੇ ਦੀ RCMP ਵੱਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਦੇ ਡਾਊਨਟਾਊਨ ਇਲਾਕੇ ਵਿਚ ਕੈਨੇਡਾ ਡੇਅ ਦੀ ਰਾਤ ਨੂੰ 75 ਸਾਲਾ ਬਜ਼ੁਰਗ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜੋ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਜ਼ੇਰੇ ਇਲਾਜ ਹਨ।
bus-crash-in-southwestern-pakistan-kills-40-officials-say
Punjabi

ਪਾਕਿਸਤਾਨ ਦੇ ਦੱਖਣ-ਪੱਛਮੀ ਖੇਤਰ ਵਿੱਚ ਬੱਸ ਖੱਡ ਵਿੱਚ ਡਿੱਗੀ, 40 ਲੋਕਾਂ ਦੀ ਮੌਤ

ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਕਵੇਟਾ ਤੋਂ ਪੇਸ਼ਾਵਰ ਜਾ ਰਹੀ ਇੱਕ ਯਾਤਰੀ ਬੱਸ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਦੀ ਸਰਹੱਦ ਦੇ ਨੇੜੇ ਦਾਨਾ ਸਰ ਖੇਤਰ ਵਿੱਚ ਕੰਟਰੋਲ ਗੁਆ ਬੈਠੀ ਅਤੇ ਇੱਕ ਡੂੰਘੀ, ਪਥਰੀਲੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 8 ਹੋਰ ਜ਼ਖਮੀ ਹੋ ਗਏ।
rescue-efforts-continue-in-kyiv-after-deadly-russian-missile-and-drone-attack
Punjabi

ਕੀਵ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ ਮਗਰੋਂ ਬਚਾਅ ਕਾਰਜ ਜਾਰੀ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਰੂਸ ਵੱਲੋਂ ਕੀਤੇ ਗਏ ਮਿਜ਼ਾਈਲ ਅਤੇ ਡਰੋਨ ਹਮਲੇ ਤੋਂ ਇੱਕ ਦਿਨ ਬਾਅਦ ਬਚਾਅ ਟੀਮਾਂ ਮਲਬੇ ਹੇਠਾਂ ਬਚੇ ਲੋਕਾਂ ਦੀ ਭਾਲ ਵਿੱਚ ਲੱਗੀਆਂ ਹੋਈਆਂ ਹਨ। ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਸੋਗ ਦਿਵਸ ਮਨਾਇਆ ਗਿਆ ਅਤੇ ਸਰਕਾਰੀ ਇਮਾਰਤਾਂ 'ਤੇ ਝੰਡੇ ਅੱਧੇ ਝੁਕਾਏ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link