12.97C Vancouver
ADS

Mar 15, 2021 12:37 PM -

26 ਜਨਵਰੀ ਨੂੰ ਦਿੱਲੀ ਦੇ ਬਾਰਡਰਾਂ 'ਤੇ ਪ੍ਰਦਰਸ਼ਨ ਕਰਨ ਵਾਲੀਆਂ ਜਥੇਬੰਦੀਆਂ ਕਾਂਗਰਸ ਵੱਲੋਂ ਫੰਡਿਡ:ਬੀਕੇਯੂ (ਭਾਨੂ) ਪ੍ਰਧਾਨ

Share On
organisations-that-protested-on-delhis-borders-on-jan-26-were-funded-by-congress-bku-bhanu-president
Organisations that protested on Delhi's borders on Jan 26 were funded by Congress: BKU (Bhanu) president

ਭਾਰਤੀ ਕਿਸਾਨ ਯੂਨੀਅਨ (ਭਾਨੂ) ਦੇ ਕੌਮੀ ਪ੍ਰਧਾਨ ਭਾਨੂ ਪ੍ਰਤਾਪ ਸਿੰਘ ਨੇ ਅੱਜ ਸੋਮਵਾਰ ਨੂੰ ਕਥਿਤ ਤੌਰ ਉਨ੍ਹਾਂ ਸਭ ਜਥੇਬੰਦੀਆਂ 'ਤੇ ਇਲਜ਼ਾਮ ਲਾਉਂਦਿਆਂ ਆਖਿਆ ਹੈ ਕਿ ਜੋ ਕੌਮੀ ਰਾਜਧਾਨੀ ਦੇ ਸਿੰਘੂ, ਗਾਜ਼ੀਪੁਰ ਅਤੇ ਟਿਕਰੀ ਬਰਡਰਾਂ 'ਤੇ 26 ਜਨਵਰੀ ਨੂੰ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਸਨ, ਉਹ 'ਕਾਂਗਰਸ ਵੱਲੋਂ ਖ਼ਰੀਦੇ ਅਤੇ ਕਾਂਗਰਸ ਵੱਲੋਂ ਭੇਜੇ' ਗਏ ਸਨ।

ਕਿਸਾਨ ਨੇ ਦੱਸਿਆ,"26 ਜਨਵਰੀ ਨੂੰ ਸਾਨੂੰ ਪਤਾ ਲੱਗਾ ਕਿ ਜੋ ਜਥੇਬੰਦੀਆਂ ਸਿੰਘੂ, ਗਾਜ਼ੀਪੁਰ ਅਤੇ ਟਿਕਰੀ ਬਾਰਡਰਾਂ 'ਤੇ ਧਰਨਾ ਦੇ ਰਹੀਆਂ ਹਨ, ਉਹ ਸਾਰੀਆਂ ਹੀ ਕਾਂਗਰਸ ਵੱਲੋਂ ਖ਼ਰੀਦੀਆਂ ਅਤੇ ਕਾਂਗਰਸ ਵੱਲੋਂ ਭੇਜੀਆਂ ਗਈਆਂ ਹਨ| ਕਾਂਗਰਸ ਉਨ੍ਹਾਂ ਨੂੰ ਫੰਡ ਦੇ ਰਹੀ ਸੀ।"

ਗ਼ੌਰਤਲਬ ਹੈ ਕਿ ਪ੍ਰਦਰਸ਼ਨਕਾਰੀਆਂ ਵੱਲੋਂ 26 ਜਨਵਰੀ ਨੂੰ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੌਮੀ ਰਾਜਧਾਨੀ 'ਚ ਕੀਤੀ ਗਈ 'ਟ੍ਰੈਕਟਰ ਰੈਲੀ' ਦੇ ਦੌਰਾਨ ਨਵੀਂ ਦਿੱਲੀ 'ਚ ਦਾਖਲ ਹੋਣ ਲਈ ਬੈਰੀਕੇਡ ਤੋੜੇ ਗਏ ਸਨ।

ਪ੍ਰਦਰਸ਼ਨਕਾਰੀ ਮੁਗ਼ਲ ਕਾਲ ਦੇ ਦੌਰਾਨ ਬਣਾਏ ਗਏ ਸਮਾਰਕ ਲਾਲ ਕਿਲੇ 'ਚ ਦਾਖਲ ਹੋਏ ਅਤੇ ਉਹਨਾਂ ਨੇ ਉਸਦੀ ਫ਼ਸੀਲ ਤੋਂ ਆਪਣੇ ਝੰਡੇ ਲਹਿਰਾਏ।

ਜ਼ਿਕਰਯੋਗ ਹੈ ਕਿ ਬੀਤੇ ਸਾਲ 26 ਨਵੰਬਰ ਤੋਂ ਕਿਸਾਨ ਦਿੱਲੀ ਦੇ ਵੱਖੋ-ਵੱਖ ਬਾਰਡਰਾਂ 'ਤੇ ਭਾਰਤ ਸਰਕਾਰ ਵਲੋਂ ਪਾਸ ਕੀਤੇ ਤਿੰਨ ਨਵੇਂ ਖੇਤੀ ਬਿੱਲਾਂ-ਉਪਜ,ਵਪਾਰ ਅਤੇ ਵਣਜ ਬਿੱਲ(ਤਰੱਕੀ ਅਤੇ ਸਹੂਲਤ), 2020, ਕਿਸਾਨ (ਸਸ਼ਕਤੀਕਰਨ ਅਤੇ ਰੱਖਿਆ) ਸਮਰਥਨ ਮੁੱਲ ਸਮਝੌਤਾ ਅਤੇ ਖੇਤੀ ਸੇਵਾਵਾਂ ਬਿੱਲ,2020 ਅਤੇ ਜ਼ਰੂਰੀ ਵਸਤਾਂ(ਸੋਧ) ਬਿੱਲ,2020 ਦਾ ਵਿਰੋਧ ਕਰ ਰਹੇ ਹਨ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link