12.54C Vancouver
ADS

Apr 3, 2024 1:32 PM - The Canadian Press

ਸਾਬਕਾ ਲੀਡਰ ਏਰਿਨ ਓ ਟੂਲ ਅੱਜ ਵਿਦੇਸ਼ੀ ਦਖ਼ਲ ਅੰਦਾਜ਼ੀ ਕਮਿਸ਼ਨ ਸਾਹਮਣੇ ਗਵਾਹੀ ਲਈ ਹੋਏ ਪੇਸ਼

Share On
otoole-mps-alleging-chinese-interference-taking-stand-today-at-inquiry
O'Toole said last spring that Canada's spy agency told him he had been the target of Chinese interference intended to promote false narratives online about his policies and discredit him during the 2019 election.(Photo:Twiter/Erin O'Toole)

ਕੈਨੇਡਾ ਦੀ ਮੁੱਖ ਵਿਰੋਧੀ ਧਿਰ ਕੰਜ਼ਰਵੇਟਿਵ ਦੇ ਸਾਬਕਾ ਲੀਡਰ ਏਰਿਨ ਓ ਟੂਲ ਅੱਜ ਵਿਦੇਸ਼ੀ ਦਖ਼ਲ ਅੰਦਾਜ਼ੀ ਕਮਿਸ਼ਨ ਸਾਹਮਣੇ ਗਵਾਹੀ ਲਈ ਪੇਸ਼ ਹੋਏ ਹਨ।

ਓ ਟੂਲ ਨੂੰ ਪਿਛਲੇ ਸਾਲ ਕੈਨੇਡੀਅਨ ਜਾਸੂਸੀ ਏਜੰਸੀ ਵਲੋਂ ਜਾਣਕਾਰੀ ਦਿੱਤੀ ਗਈ ਸੀ ਕਿ 2019 ਦੀਆਂ ਇਲੈਕਸ਼ਨ ਦੌਰਾਨ ਉਹ ਚੀਨ ਦੇ ਟਾਰੇਗਟ ’ਤੇ ਸਨ, ਜਿਸ ਤਹਿਤ ਉਨ੍ਹਾਂ ਦੀਆਂ ਪਾਲਿਸੀਆਂ ਬਾਰੇ ਆਨਲਾਈਨ ਝੂਠੀ ਮੁਹਿੰਮ ਚਲਾਈ ਗਈ ਅਤੇ ਉਨ੍ਹਾਂ ਦੇ ਅਕਸ ਨੂੰ ਖਰਾਬ ਕੀਤਾ।

ਓ ਟੂਲ ਮੰਨਦੇ ਹਨ ਕਿ ਇਸ ਵਜ੍ਹਾ ਨਾਲ ਉਨ੍ਹਾਂ ਦੀ ਅਗਵਾਈ ਵਿਚ ਪਾਰਟੀ ਨੂੰ 8-9 ਸੀਟਾਂ ਦਾ ਨੁਕਸਾਨ ਹੋਇਆ ਸੀ। ਓ-ਟੂਲ ਤੋਂ ਇਲਾਵਾ ਤਿੰਨ ਹੋਰ ਸਿਆਸਤਦਾਨ ਵੀ ਵਿਦੇਸ਼ੀ ਦਖ਼ਲ ਦੀ ਜਾਂਚ ਕਰ ਰਹੇ ਕਮਿਸ਼ਨ ਸਾਹਮਣੇ ਗਵਾਹੀ ਦੇ ਰਹੇ ਹਨ,ਇਨ੍ਹਾਂ ਵਿਚ ਕੰਜ਼ਰਵੇਟਿਵ ਦੇ ਵਿਦੇਸ਼ ਮਾਮਲਿਆਂ ਦੇ ਆਲੋਚਕ ਮਾਈਕਲ ਚੋਂਗ ਵੀ ਸ਼ਾਮਲ ਹਨ, ਜਿਨ੍ਹਾਂ ਦੇ ਹਾਂਗਕਾਂਗ ਵਿਚ ਰਿਸ਼ਤੇਦਾਰਾਂ ਨੂੰ ਧਮਕਾਉਣ ਦੀ ਸਾਜ਼ਿਸ ਵਿਚ ਚੀਨੀ ਡਿਪਲੋਮੈਟ ਦੇ ਸ਼ਾਮਲ ਹੋਣ ਦਾ ਪਤਾ ਲੱਗਣ ’ਤੇ ਪਿਛਲੇ ਸਾਲ ਮਈ ਵਿਚ ਓਟਵਾ ਨੇ ਉਸ ਨੂੰ ਕੈਨੇਡਾ ਤੋਂ ਕੱਢ ਦਿੱਤਾ ਸੀ।

ਉਥੇ ਹੀ, ਐੱਨ.ਡੀ.ਪੀ. ਦੀ ਐੱਮ.ਪੀ. ਜੈਨੀ ਕਵਾਨ ਦਾ ਕਹਿਣਾ ਹੈ ਕਿ 2019 ਦੀਆਂ ਇਲੈਕਸ਼ਨ ਦੌਰਾਨ ਚੀਨ ਨੇ ਉਸ ਨੂੰ ਅਜਿਹੇ ਤਰੀਕਿਆਂ ਨਾਲ ਨਿਸ਼ਾਨਾ ਬਣਾਇਆ ਜਿਸ ਦਾ ਉਹ ਖੁਲਾਸਾ ਨਹੀਂ ਕਰ ਸਕਦੀ। ਓਧਰ, ਚੀਨ ਨੇ ਕੈਨੇਡੀਅਨ ਲੋਕਤੰਤਰ ਵਿਚ ਦਖ਼ਲ ਦੇ ਸਾਰੇ ਆਰੋਪਾਂ ਦਾ ਖੰਡਨ ਕੀਤਾ ਹੈ।

Latest news

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link