11.54C Vancouver
ADS

Sep 21, 2021 10:20 PM -

ਚੋਣ ਗਵਾਉਣ ਤੋਂ ਬਾਅਦ ਐਰਿਨ ਓ'ਟੂਲ ਦੀ ਲੀਡਰਸ਼ਿਪ 'ਤੇ ਉੱਠੇ ਸਵਾਲ; ਓ'ਟੂਲ ਨੇ ਕਿਹਾ ਲਾਂਚ ਕੀਤਾ ਜਾ ਰਿਹਾ ਰੀਵਿਊ

Share On
otoole-triggers-campaign-review-after-loss-saying-no-one-more-disappointed-than-him
Conservative leader Erin O'Toole gives the thumbs up as he speaks with supporters outside a campaign office Friday, September 17, 2021 in Brantford, Ont. THE CANADIAN PRESS/Adrian Wyld

ਫੈਡਰਲ ਪਾਰਟੀ ਲੀਡਰਾਂ ਨੂੰ ਚੋਣ ਨਤੀਜਿਆਂ ਤੋਂ ਬਾਅਦ ਲੀਡਰਸ਼ਿਪ ਸੰਬੰਧੀ ਸਵਾਲ ਹੋਣ ਲੱਗੇ ਹਨ।

ਅੱਜ ਕੰਜ਼ਰਵੇਟਿਵ ਲੀਡਰ ਐਰਿਨ ਓ'ਟੂਲ ਨੇ ਚੋਣ ਨਤੀਜਿਆਂ 'ਤੇ ਦੇਸ਼ ਨੂੰ ਸੰਬੋਧਿਤ ਕੀਤਾ।

ਉਨ੍ਹਾਂ ਕਿਹਾ ਕਿ ਕੁਝ ਮੈਂਬਰਾਂ ਦੀ ਸ਼ਮੂਲੀਅਤ 'ਤੇ ਜਿੱਥੇ ਉਹ ਉਤਸ਼ਾਹਿਤ ਹਨ, ਉਥੇ ਹੀ ਕੁਝ ਮੈਂਬਰਾਂ ਦੀ ਹਾਰ ਨੇ ਉਨ੍ਹਾਂ ਨੂੰ ਨਿਰਾਸ਼ ਕੀਤਾ ਹੈ।

ਹਾਲਾਂਕਿ ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ 30 ਸੀਟਾਂ 'ਤੇ ਹਾਰਨ ਵਾਲੇ ਕੰਜ਼ਰਵੇਟਿਵ ਉਮੀਦਵਾਰ 2,000 ਵੋਟਾਂ ਦੇ ਫਰਕ ਵਿਚਾਲੇ ਹਾਰੇ ਹਨ।

ਉਨ੍ਹਾਂ ਆਪਣੀ ਲੀਡਰਸ਼ਿਪ ਹੇਠ ਪਾਰਟੀ ਦੇ ਪ੍ਰਦਰਸ਼ਨ ਦਾ ਬਚਾਅ ਕੀਤਾ।

ਉਨ੍ਹਾਂ ਕਿਹਾ ਕਿ ਉਹ ਕਨੇਡੀਅਨ ਲੋਕਾਂ ਦਾ ਭਰੋਸਾ ਹਾਸਿਲ ਕਰਨ ਲਈ ਇੱਕ ਰੀਵਿਊ ਲਾਂਚ ਕਰਨ ਜਾ ਰਹੇ ਹਨ।

ਇਸ ਦੌਰਾਨ ਕੈਂਪੇਨ ਦੇ ਵੱਖੋ-ਵੱਖਰੇ ਮਸਲਿਆਂ 'ਤੇ ਰੀਵਿਊ ਹੋਵੇਗਾ।

ਯਾਦ ਰਹੇ ਫਾਈਨਲ ਨਤੀਜੇ ਫਿਲਹਾਲ ਤੈਅ ਨਹੀਂ ਹੋਏ ਹਨ ਅਤੇ ਹੁਣ ਤਕ ਕੰਜ਼ਰਵੇਟਿਵਸ ਨੂੰ 119 ਸੀਟਾਂ 'ਤੇ ਜਿੱਤ ਮਿਲੀ ਮੰਨੀ ਜਾ ਰਹੀ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link