18.87C Vancouver
ADS

Sep 9, 2026 3:47 PM - Connect Newsroom - Ramandeep Kaur with files from The Canadian Press

ਐਲਬਰਟਾ ਅਤੇ ਫੈਡਰਲ ਸਰਕਾਰ ਮਿਲ ਕੇ ਬਣਾਉਣਗੇ 1,460 ਕਿਫਾਇਤੀ ਘਰ

Share On
ottawa-alberta-pledge-to-build-1-460-affordable-houses
A news release says the 21 planned housing projects will include supportive and transitional housing. (Photo: The Canadian Press)

ਐਲਬਰਟਾ ਅਤੇ ਫੈਡਰਲ ਸਰਕਾਰ ਨੇ ਰਲ ਕੇ ਸੂਬੇ ਭਰ ਵਿੱਚ ਘੱਟੋ-ਘੱਟ 1,460 ਕਿਫਾਇਤੀ ਰਿਹਾਇਸ਼ੀ ਯੂਨਿਟ ਬਣਾਉਣ ਦਾ ਅਹਿਮ ਵਾਅਦਾ ਕੀਤਾ ਹੈ। ਇਸ ਪ੍ਰੋਜੈਕਟ ਤਹਿਤ ਫੈਡਰਲ ਸਰਕਾਰ ਆਪਣੀ ਨਵੀਂ ਏਜੰਸੀ ਬਿਲਡ ਕੈਨੇਡਾ ਹੋਮ ਰਾਹੀਂ 220 ਮਿਲੀਅਨ ਡਾਲਰ ਦਾ ਯੋਗਦਾਨ ਪਾਵੇਗੀ, ਜਦਕਿ ਐਲਬਰਟਾ ਸਰਕਾਰ ਵੱਲੋਂ 165 ਮਿਲੀਅਨ ਡਾਲਰ ਖਰਚ ਕੀਤੇ ਜਾਣਗੇ।

ਇਸ ਤੋਂ ਇਲਾਵਾ, ਦੋਵੇਂ ਸਰਕਾਰਾਂ ਨੂੰ ਹੋਰਨਾਂ ਵਸੀਲਿਆਂ ਤੋਂ ਲਗਭਗ 238 ਮਿਲੀਅਨ ਡਾਲਰ ਦੀ ਵਾਧੂ ਫੰਡਿੰਗ ਮਿਲਣ ਦੀ ਉਮੀਦ ਹੈ। ਜਾਰੀ ਕੀਤੇ ਗਏ ਪ੍ਰੈਸ ਬਿਆਨ ਅਨੁਸਾਰ ਇਸ ਮੁਹਿੰਮ ਅਧੀਨ ਕੁੱਲ 21 ਰਿਹਾਇਸ਼ੀ ਪ੍ਰੋਜੈਕਟਾਂ ਦੀ ਯੋਜਨਾ ਉਲੀਕੀ ਗਈ ਹੈ, ਜਿਨ੍ਹਾਂ ਵਿੱਚ ਸਹਾਇਕ ਅਤੇ ਟਰਾਂਸਜ਼ੀਸ਼ਨਲ ਹਾਊਸਿੰਗ ਵੀ ਸ਼ਾਮਲ ਹੋਵੇਗੀ।

ਕੁੱਲ ਟੀਚੇ ਵਿੱਚੋਂ ਘੱਟੋ-ਘੱਟ 500 ਘਰ ਨਵੇਂ ਉਸਾਰੀ ਢੰਗਾਂ ਜਿਵੇਂ ਕਿ ਫੈਕਟਰੀ-ਬਿਲਟ ਅਤੇ ਆਫ਼-ਸਾਈਟ ਤਕਨੀਕਾਂ ਨਾਲ ਤਿਆਰ ਕੀਤੇ ਜਾਣਗੇ। ਤਰਜੀਹੀ ਪ੍ਰੋਜੈਕਟਾਂ ਦੀ ਪਛਾਣ ਕਰਨ ਅਤੇ ਨਿਵੇਸ਼ ਨੂੰ ਸਹੀ ਤਰੀਕੇ ਨਾਲ ਲਾਗੂ ਕਰਨ ਲਈ ਬਿਲਡ ਕੈਨੇਡਾ ਹੋਮ ਅਤੇ ਐਲਬਰਟਾ ਸਰਕਾਰ ਇੱਕ ਸਾਂਝੀ ਸਹਿਯੋਗ ਕਮੇਟੀ ਵੀ ਕਾਇਮ ਕਰਨਗੀਆਂ।

Latest news

canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
delta-election-one-delta-school-board-candidate-suraj-uppal-withdraws-candidacy
Punjabi

ਡੈਲਟਾ ਚੋਣਾਂ: ਵਨ ਡੈਲਟਾ ਦੇ ਸਕੂਲ ਬੋਰਡ ਉਮੀਦਵਾਰ ਸੂਰਜ ਉੱਪਲ ਨੇ ਵਾਪਸ ਲਈ ਉਮੀਦਵਾਰੀ

ਡੈਲਟਾ ਮਿਊਂਸੀਪਲ ਚੋਣਾਂ ਵਿਚ ਵਨ ਡੈਲਟਾ ਪਾਰਟੀ ਦੇ ਸਕੂਲ ਬੋਰਡ ਉਮੀਦਵਾਰ ਸੂਰਜ ਉੱਪਲ ਨੇ ਆਪਣੀ ਉਮੀਦਵਾਰੀ ਵਾਪਸ ਲੈ ਲਈ ਹੈ। ਉੱਪਲ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਈ ਵਾਰ ਅੱਗੇ ਵਧਣ ਲਈ ਪਿੱਛੇ ਹਟਣਾ ਹੀ ਸਭ ਤੋਂ ਵਧੀਆ ਰਸਤਾ ਹੁੰਦਾ ਹੈ, ਇਸ ਲਈ ਉਹ ਸਕੂਲ ਟਰੱਸਟੀ ਦੀ ਦੌੜ ਵਿਚੋਂ ਬਾਹਰ ਹੋ ਰਹੇ ਹਨ।
ottawa-alberta-pledge-to-build-1-460-affordable-houses
Punjabi

ਐਲਬਰਟਾ ਅਤੇ ਫੈਡਰਲ ਸਰਕਾਰ ਮਿਲ ਕੇ ਬਣਾਉਣਗੇ 1,460 ਕਿਫਾਇਤੀ ਘਰ

ਐਲਬਰਟਾ ਅਤੇ ਫੈਡਰਲ ਸਰਕਾਰ ਨੇ ਰਲ ਕੇ ਸੂਬੇ ਭਰ ਵਿੱਚ ਘੱਟੋ-ਘੱਟ 1,460 ਕਿਫਾਇਤੀ ਰਿਹਾਇਸ਼ੀ ਯੂਨਿਟ ਬਣਾਉਣ ਦਾ ਅਹਿਮ ਵਾਅਦਾ ਕੀਤਾ ਹੈ। ਇਸ ਪ੍ਰੋਜੈਕਟ ਤਹਿਤ ਫੈਡਰਲ ਸਰਕਾਰ ਆਪਣੀ ਨਵੀਂ ਏਜੰਸੀ ਬਿਲਡ ਕੈਨੇਡਾ ਹੋਮ ਰਾਹੀਂ 220 ਮਿਲੀਅਨ ਡਾਲਰ ਦਾ ਯੋਗਦਾਨ ਪਾਵੇਗੀ, ਜਦਕਿ ਐਲਬਰਟਾ ਸਰਕਾਰ ਵੱਲੋਂ 165 ਮਿਲੀਅਨ ਡਾਲਰ ਖਰਚ ਕੀਤੇ ਜਾਣਗੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link