13.93C Vancouver
ADS

Mar 12, 2025 1:34 PM - The Canadian Press

ਔਟਵਾ, ਐਲਬਰਟਾ ਨੇ ਬੇਘਰਿਆਂ ਦੀ ਮਦਦ ਲਈ 70 ਮਿਲੀਅਨ ਡਾਲਰ ਦੇ ਸਾਂਝੇ ਸਮਝੌਤੇ 'ਤੇ ਸਹਿਮਤੀ ਜਤਾਈ

Share On
ottawa-alberta-reach-joint-70-million-deal-for-homelessness-response
The deal will see Ottawa provide the province $35 million over the next two years, which the Alberta government says will be matched with its own funding.(Photo: Twiter/@JasonNixonAB)

ਐਲਬਰਟਾ ਸਰਕਾਰ ਨੇ ਬੇਘਰ ਲੋਕਾਂ ਦੀ ਸਮੱਸਿਆ ਦੇ ਹੱਲ ਲਈ ਓਟਾਵਾ ਨਾਲ $70-ਮਿਲੀਅਨ ਦੀ ਫੰਡਿੰਗ ਦੀ ਡੀਲ ਕੀਤੀ ਹੈ।

ਸਮਾਜਿਕ ਸੇਵਾਵਾਂ ਦੇ ਮੰਤਰੀ ਜੇਸਨ ਨਿਕਸਨ ਦਾ ਕਹਿਣਾ ਹੈ ਕਿ ਇਹ ਫੰਡਿੰਗ ਸ਼ੈਲਟਰ ਸਮਰੱਥਾ ਨੂੰ ਵਧਾਵੇਗੀ ਅਤੇ ,ਪਰਿਵਰਤਨਸ਼ੀਲ ਹਾਊਸਿੰਗ ਤਿਆਰ ਕਰੇਗੀ ਅਤੇ ਕੈਲਗਰੀ ਤੇ ਐਡਮਿੰਟਨ ਵਿਚ ਸਰਕਾਰੀ ਨੈਵੀਗੇਸ਼ਨ ਸੈਂਟਰ ਹੋਣਗੇ। ਨੈਵੀਗੇਸ਼ਨ ਸੈਂਟਰ ਵਿਚ ਬੇਘਰ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ। ਨਿਕਸਨ ਦਾ ਕਹਿਣਾ ਹੈ ਕਿ ਫੰਡਿੰਗ ਦੋ ਵੱਡੇ ਸ਼ਹਿਰਾਂ ਸਣੇ ਰੈਡ ਡੀਅਰ ਅਤੇ ਲੈਥਬ੍ਰਿਜ ਵਿਚ ਵੀ ਵੰਡੀ ਜਾਵੇਗੀ।

ਇਸ ਸਮਝੌਤੇ ਤਹਿਤ ਓਟਾਵਾ ਸੂਬੇ ਨੂੰ ਅਗਲੇ ਦੋ ਸਾਲਾਂ ਦੌਰਾਨ $35 ਮਿਲੀਅਨ ਦੇਵੇਗਾ ਜੋ ਕਿ ਐਲਬਰਟਾ ਸਰਕਾਰ ਦੀ ਆਪਣੀ ਫੰਡਿੰਗ ਦੇ ਬਰਾਬਰ ਹੈ। ਦੋਹਾਂ ਸਰਕਾਰਾਂ ਵਿਚਕਾਰ ਇਹ ਸਮਝੌਤਾ ਪਿਛਲੇ ਪਤਝੜ ਦੌਰਾਨ ਹੋਇਆ ਸੀ ਪਰ ਫੰਡਿੰਗ ਰਾਸ਼ੀ ਬਾਰੇ ਨਹੀਂ ਦੱਸਿਆ ਗਿਆ ਸੀ। ਐਡਮਿੰਟਨ ਦੇ ਲਿਬਰਲ ਸੰਸਦ ਮੈਂਬਰ ਰੈਂਡੀ ਬੋਇਸੋਨੌਲਟ ਨੇ ਕਿਹਾ ਕਿ ਬੇਘਰ ਲੋਕਾਂ ਦੀ ਪਰੇਸ਼ਾਨੀ ਨੂੰ ਦੂਰ ਕਰਨ ਲਈ ਹਰ ਲੈਵਲ ਦੀ ਸਰਕਾਰ ਨੂੰ ਮਿਲ ਕੇ ਕੰਮ ਕਰਨ ਦੀ ਜ਼ਰੂਰਤ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link