18.97C Vancouver
ADS

May 14, 2020 5:38 PM -

ਫੈਡਰਲ ਸਰਕਾਰ ਵੱਲੋਂ ਮੱਛੀ ਪਾਲਣ ਖੇਤਰ ਲਈ $469 ਮਿਲੀਅਨ ਦੇ ਵਿੱਤੀ ਸਹਿਯੋਗ ਦਾ ਐਲਾਨ

Share On
ottawa-announces-469m-for-fish-harvesters-with-sector-specific-grant-benefit
Fishing boats head from port in West Dover, N.S. on Tuesday, Nov. 26, 2019 THE CANADIAN PRESS/Andrew Vaughan

ਫੈਡਰਲ ਸਰਕਾਰ ਵੱਲੋਂ ਮੱਛੀ ਪਾਲਣ ਖੇਤਰ ਲਈ $469 ਮਿਲੀਅਨ ਦੇ ਵਿੱਤੀ ਸਹਿਯੋਗ ਦਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਮੱਛੀ ਪਾਲਣ ਖੇਤਰ ਵਿੱਚ ਕੰਮ ਕਰਨ ਵਾਲੇ ਉਨ੍ਹਾਂ ਵਿਅਕਤੀਆਂ ਨੂੰ ਮਦਦ ਮਿਲੇਗੀ ਜੋ ਮਹਾਂਮਾਰੀ ਦੇ ਚੱਲਦਿਆਂ ਫੈਡਰਲ ਸਰਕਾਰ ਦੇ ਹੋਰ ਉਪਰਾਲਿਆਂ ਦੇ ਯੋਗ ਨਹੀਂ ਹਨ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਇਹ ਐਲਾਨ ਕਰਦਿਆਂ ਦੱਸਿਆ ਕਿ ਇਹ ਵਿੱਤੀ ਸਹਿਯੋਗ ਇੱਕ ਖ਼ਾਸ ਬੈਨੇਫਿੱਟ ਅਤੇ ਗ੍ਰਾਂਟ ਦੇ ਰੂਪ ਵਿੱਚ ਮੁਹੱਈਆ ਕਰਵਾਇਆ ਜਾਵੇਗਾ।

ਫਿਸ਼ ਹਾਰਵੈਸਟਰ ਬੈਨੇਫਿਟ ਪਹਿਲਾਂ ਐਲਾਨੀ ਗਈ ਫੈਡਰਲ ਵੇਜ ਸਬਸਿਡੀ ਵਾਂਗ ਮੱਛੀ ਪਾਲਣ ਖੇਤਰ ਵਿੱਚ ਉਨ੍ਹਾਂ ਕੰਮ ਕਰਨ ਵਾਲਿਆਂ ਲਈ ਆਮਦਨੀ ਵਿੱਚ 75 ਫੀਸਦੀ ਦੀ ਸਹਾਇਤਾ ਪ੍ਰਦਾਨ ਕਰੇਗਾ ਜਿਨ੍ਹਾਂ ਦੇ ਵਪਾਰ ਵਿੱਚ 25 ਫੀਸਦੀ ਤੋਂ ਵੱਧ ਦੀ ਗਿਰਾਵਟ ਆਈ ਹੈ।

ਫਿਸ਼ ਹਾਰਵੈਸਟਰ ਗ੍ਰਾਂਟ ਇਸ ਖੇਤਰ ਨੂੰ ਸਮਰਪਿਤ ਇੱਕ ਖਾਸ ਗ੍ਰਾਂਟ ਹੈ ਜੋ ਕੈਨੇਡਾ ਐਮਰਜੈਂਸੀ ਬਿਜ਼ਨੈੱਸ ਅਕਾਊਂਟ ਵਾਂਗ ਮੱਛੀ ਪਾਲਣ ਖੇਤਰ ਦੇ ਸੈੱਲਫ ਐਂਪਲਾਇਡ ਵਿਅਕਤੀਆਂ ਨੂੰ $10,000 ਮੁਹੱਈਆ ਕਰੇਗੀ।

ਟਰੂਡੋ ਨੇ ਇਹ ਵੀ ਕਿਹਾ ਕਿ ਇਸ ਖੇਤਰ ਨਾਲ ਜੁੜੇ ਉਹ ਵਿਅਕਤੀ ਜਿਨ੍ਹਾਂ ਦੀ ਆਮਦਨੀ ਅਗਲੇ ਸਾਲ ਇੰਪਲਾਇਮੈਂਟ ਇੰਸ਼ੋਰੈਂਸ ਹਾਸਲ ਕਰਨ ਲਈ ਕਾਫੀ ਨਹੀਂ ਹੈ ਬੀਤੇ ਸਾਲਾਂ ਦੀ ਆਮਦਨੀ ਦੇ ਸਿਰ ਤੇ ਬੈਨੇਫਿੱਟ ਲੈ ਸਕਣਗੇ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link