18.07C Vancouver
ADS

Sep 18, 2024 5:51 PM - The Canadian Press

ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਜਾਰੀ ਕੀਤੇ ਜਾਣ ਵਾਲੇ ਸਟੱਡੀ ਪਰਮਿਟ ਵਿਚ ਕੀਤੀ ਗਈ ਹੋਰ ਕਟੌਤੀ

Share On
ottawa-announces-its-further-reducing-the-number-of-international-student-permits
It is also putting new limits on work permits for spouses of both foreign workers and students in master's degree programs.(Photo: The Canadian Press)

ਕੈਨੇਡਾ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਜਾਰੀ ਕੀਤੇ ਜਾਣ ਵਾਲੇ ਸਟੱਡੀ ਪਰਮਿਟ ਵਿਚ ਹੋਰ ਕਟੌਤੀ ਕਰ ਦਿੱਤੀ ਹੈ। ਇਮੀਗ੍ਰੇਸ਼ਨ ਮਿਨਿਸਟਰ ਮਾਰਕ ਮਿਲਰ ਨੇ ਬੁੱਧਵਾਰ ਨੂੰ ਕੀਤੀ ਗਈ ਘੋਸ਼ਣਾ ਵਿਚ ਕਿਹਾ ਕਿ 2025 ਲਈ ਸਟੱਡੀ ਪਰਮਿਟ ਦੀ ਗਿਣਤੀ ਮੌਜੂਦਾ ਸਾਲ ਦੇ 485,000 ਪਰਮਿਟ ਤੋਂ 10 ਫੀਸਦੀ ਘਟਾ ਕੇ 437,000 ਪਰਮਿਟ ਕੀਤੀ ਜਾ ਰਹੀ ਹੈ ਅਤੇ 2026 ਤੱਕ ਸਟੱਡੀ ਪਰਮਿਟ ਦੀ ਦਰ ਇਸੇ ਪੱਧਰ ’ਤੇ ਰਹੇਗੀ।

ਇਸ ਦੇ ਨਾਲ ਹੀ ਇੰਟਰਨੈਸ਼ਨਲ ਸਟੂਡੈਂਟਸ ਦੇ ਜੀਵਨ ਸਾਥੀਆਂ ਲਈ ਓਪਨ ਵਰਕ ਪਰਮਿਟ ਦੀ ਵੀ ਸਖ਼ਤੀ ਕਰ ਦਿੱਤੀ ਹੈ। ਹੁਣ ਮਾਸਟਰ ਡਿਗਰੀ ਸਟੂਡੈਂਟ ਦੇ ਜੀਵਨ ਸਾਥੀ ਲਈ ਵਰਕ ਪਰਿਮਟ ਦੀ ਪਾਤਰਤਾ ਸਿਰਫ ਉਨ੍ਹਾਂ ਸਟੂਡੈਂਟਸ ਤੱਕ ਸੀਮਤ ਹੋਵੇਗੀ ਜਿਨ੍ਹਾਂ ਦਾ ਪ੍ਰੋਗਰਾਮ ਘੱਟੋ-ਘੱਟ 16 ਮਹੀਨਿਆਂ ਤੱਕ ਦਾ ਹੈ।

ਇਸੇ ਤਰ੍ਹਾਂ ਵਿਦੇਸ਼ ਕਾਮਿਆਂ ਦੇ ਜੀਵਨ ਸਾਥੀ ਦੇ ਮਾਮਲੇ ਵਿਚ ਵੀ ਵਰਕ ਪਰਮਿਟ ਨੂੰ ਪ੍ਰਬੰਧਨ, ਪੇਸ਼ੇਵਰ ਕਿੱਤੇ ਅਤੇ ਮਜ਼ਦੂਰੀ ਦੀ ਘਾਟ ਵਾਲੇ ਸੈਕਟਰਸ ਤੱਕ ਸੀਮਤ ਕਰ ਦਿੱਤਾ ਗਿਆ ਹੈ।

Latest news

premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
b-c-premier-david-eby-begins-first-trade-mission-to-china
Punjabi

ਪ੍ਰੀਮੀਅਰ ਈਬੀ ਚੀਨ ਦੇ ਪਹਿਲੇ ਵਪਾਰਕ ਦੌਰੇ 'ਤੇ, ਅਮਰੀਕੀ ਨਿਰਭਰਤਾ ਘਟਾਉਣ 'ਤੇ ਫੋਕਸ

ਪ੍ਰੀਮੀਅਰ ਡੇਵਿਡ ਈਬੀ ਸ਼ਨੀਵਾਰ ਤੋਂ ਚੀਨ ਦੇ ਆਪਣੇ ਪਹਿਲੇ ਵਪਾਰਕ ਦੌਰੇ 'ਤੇ ਹਨ, ਜਿਸ ਦਾ ਮੁੱਖ ਉਦੇਸ਼ ਅਮਰੀਕਾ 'ਤੇ ਸੂਬੇ ਦੀ ਨਿਰਭਰਤਾ ਨੂੰ ਘਟਾਉਣਾ ਅਤੇ ਅਗਲੇ 10 ਸਾਲਾਂ ਵਿਚ ਗੈਰ-ਅਮਰੀਕੀ ਬਾਜ਼ਾਰਾਂ ਨਾਲ ਅੰਤਰਰਾਸ਼ਟਰੀ ਵਪਾਰ ਨੂੰ ਦੁੱਗਣਾ ਕਰਨਾ ਹੈ। ਚੀਨ ਬੀ.ਸੀ. ਦਾ ਦੂਜਾ ਸਭ ਤੋਂ ਵੱਡਾ ਵਪਾਰਕ ਭਾਈਵਾਲ ਹੈ ਅਤੇ ਇਸ ਯਾਤਰਾ ਦੌਰਾਨ ਈਬੀ ਬੀਜਿੰਗ, ਸ਼ੰਘਾਈ ਅਤੇ Guangzhou ਵਰਗੇ ਪ੍ਰਮੁੱਖ ਸ਼ਹਿਰਾਂ ਵਿਚ ਸਰਕਾਰੀ ਅਤੇ ਕਾਰੋਬਾਰੀ ਆਗੂਆਂ ਨਾਲ ਮੁਲਾਕਾਤਾਂ ਕਰਨਗੇ।
federal-government-relaunches-green-home-retrofit-program-in-b-c-and-other-provinces
Punjabi

ਫੈਡਰਲ ਸਰਕਾਰ ਨੇ ਬੀ.ਸੀ. ਅਤੇ ਹੋਰ ਸੂਬਿਆਂ ਵਿੱਚ ਗ੍ਰੀਨ ਹੋਮ ਰੀਟ੍ਰੋਫਿਟ ਪ੍ਰੋਗਰਾਮ ਮੁੜ ਕੀਤਾ ਸ਼ੁਰੂ

ਕੈਨੇਡਾ ਦੀ ਫੈਡਰਲ ਸਰਕਾਰ ਨੇ $500 ਮਿਲੀਅਨ ਦੀ ਫੰਡਿੰਗ ਨਾਲ ਬੀ.ਸੀ. ਸਮੇਤ 4 ਸੂਬਿਆਂ ਵਿਚ ਗ੍ਰੀਨ ਹੋਮ ਰੀਟ੍ਰੋਫਿਟ ਪ੍ਰੋਗਰਾਮ ਰੀਲਾਂਚ ਕਰਨ ਦਾ ਐਲਾਨ ਕੀਤਾ ਹੈ। ਇਸ ਪ੍ਰੋਗਰਾਮ ਵਿਚ 35,000 ਤੋਂ ਵੱਧ ਪਰਿਵਾਰਾਂ ਨੂੰ ਬਿਨਾਂ ਕਿਸੇ ਖ਼ਰਚੇ ਦੇ ਘਰਾਂ ਵਿਚ ਹੀਟ ਪੰਪ ਲਗਵਾਉਣ, ਇਨਸੂਲੇਸ਼ਨ ਅਤੇ ਏਅਰ ਸੀਲਿੰਗ ਵਰਗੇ Energy-efficient upgrades ਕਰਵਾਉਣ ਲਈ ਰਿਬੇਟ ਮਿਲੇਗੀ।
pro-separatist-billboard-sparks-alberta-independence-rally-in-taber
Punjabi

ਟੇਬਰ 'ਚ ਐਲਬਰਟਾ ਦੀ ਆਜ਼ਾਦੀ ਦੇ ਸਮਰਥਨ ਵਿੱਚ ਰੈਲੀ, ਵਿਵਾਦਿਤ ਬਿਲਬੋਰਡ ਬਣਿਆ ਕੇਂਦਰ

ਐਲਬਰਟਾ ਦੇ ਕਸਬੇ ਟੇਬਰ ਵਿੱਚ ਲੱਗਾ ਸੂਬੇ ਨੂੰ ਵੱਖਰਾ ਦੇਸ਼ ਬਣਾਉਣ ਪੱਖੀ ਬਿਲਬੋਰਡ ਐਤਵਾਰ ਨੂੰ ਹੋਈ ਇੱਕ ਰੈਲੀ ਦਾ ਮੁੱਖ ਕੇਂਦਰ ਬਣ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਐਲਬਰਟਾ ਨੂੰ ਕੈਨੇਡਾ ਤੋਂ ਆਜ਼ਾਦ ਕਰਨ ਦੀ ਮੰਗ ਜ਼ੋਰ-ਸ਼ੋਰ ਨਾਲ ਉਠਾਈ ਗਈ।ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੇ ਬਾਵਜੂਦ ਲਗਭਗ 150 ਲੋਕਾਂ ਨੇ ਸਮਿੱਟੀ ਰੈਸਟੋਰੈਂਟ ਦੀ ਪਾਰਕਿੰਗ ਵਿੱਚ ਇਕੱਠੇ ਹੋਏ।
24-year-old-woman-killed-in-crash-near-banff-national-park
Punjabi

ਬੈਨਫ ਨੈਸ਼ਨਲ ਪਾਰਕ ਨੇੜੇ ਸੜਕ ਹਾਦਸੇ ਵਿੱਚ 24 ਸਾਲਾ ਮਹਿਲਾ ਦੀ ਹੋਈ ਮੌਤ

ਬੈਨਫ ਦੇ ਨੇੜੇ ਐਤਵਾਰ ਸਵੇਰੇ ਵਾਪਰੇ ਇੱਕ ਸਿੰਗਲ ਵ੍ਹੀਕਲ ਹਾਦਸੇ ਵਿੱਚ ਕੈਨਮੋਰ ਦੀ 24 ਸਾਲਾ ਲੜਕੀ ਦੀ ਮੌਤ ਹੋ ਗਈ। ਆਰ.ਸੀ.ਐਮ.ਪੀ. ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਸਵੇਰੇ 5:30 ਵਜੇ ਦੇ ਕਰੀਬ ਹਾਈਵੇਅ 1 'ਤੇ, ਬੈਨਫ਼ ਨੈਸ਼ਨਲ ਪਾਰਕ ਦੇ ਗੇਟ ਤੋਂ ਲਗਭਗ ਦੋ ਕਿਲੋਮੀਟਰ ਵੈਸਟ ਵੱਲ ਵਾਪਰਿਆ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅਧਿਕਾਰੀ ਮੌਕੇ ‘ਤੇ ਪਹੁੰਚੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link