14.32C Vancouver
ADS

Oct 17, 2025 4:23 PM - Connect Newsroom

1,000 ਨਵੇਂ ਸੀਬੀਐਸਏ ਅਧਿਕਾਰੀਆਂ ਦੀ ਭਰਤੀ ਕਰੇਗੀ ਪੀ.ਐਮ.ਮਾਰਕ ਕਾਰਨੀ ਦੀ ਸਰਕਾਰ

Share On
ottawa-announces-plan-to-hire-1-000-new-border-officers-expand-benefits-for-frontline-responders
The government also plans to increase the CBSA recruit stipend from $125 to $525 per week the first raise since 2005 to attract and retain new recruits. (Photo: The Canadian Press)

ਪੀ.ਐਮ.ਮਾਰਕ ਕਾਰਨੀ ਨੇ ਘੋਸ਼ਣਾ ਕੀਤੀ ਹੈ ਕਿ ਆਉਣ ਵਾਲੇ ਫੈਡਰਲ ਬਜਟ ਦੇ ਹਿੱਸੇ ਵਜੋਂ ਕੈਨੇਡਾ ਸਰਕਾਰ ਬਾਰਡਰ ਸਕਿਓਰਟੀ ਅਤੇ ਪਬਲਿਕ ਸੇਫਟੀ ਵਿਚ ਵਾਧਾ ਕਰਨ ਲਈ 1,000 ਨਵੇਂ ਸੀਬੀਐਸਏ ਅਧਿਕਾਰੀਆਂ ਦੀ ਭਰਤੀ ਕਰੇਗੀ। ਇਹ ਨਵੇਂ ਅਧਿਕਾਰੀ ਚੋਰੀ ਹੋਏ ਸਮਾਨ, ਗੈਰਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਆਵਾਜਾਈ ਰੋਕਣ, ਇੰਪੋਰਟ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਅਨਫੇਅਰ ਟਰੇਡ ਪ੍ਰੈਕਿਟਸ ਦੀ ਜਾਂਚ ਕਰਨ ਲਈ ਤਾਇਨਾਤ ਕੀਤੇ ਜਾਣਗੇ।

ਸਰਕਾਰ ਕੈਨੇਡਾ ਬਾਰਡਰ ਸਰਵਿਸ ਏਜੰਸੀ ਦੇ ਅਧਿਕਾਰੀਆਂ ਦੀ ਟ੍ਰੇਨਿੰਗ ਭੱਤੇ ਨੂੰ ਵੀ 2005 ਤੋਂ ਬਾਅਦ ਪਹਿਲੀ ਵਾਰ $125 ਤੋਂ ਵਧਾ ਕੇ $525 ਪ੍ਰਤੀ ਹਫ਼ਤਾ ਕਰ ਰਹੀ ਹੈ, ਜਿਸ ਦਾ ਉਦੇਸ਼ ਅਗਲੀ ਪੀੜ੍ਹੀ ਦੇ ਉੱਚ ਸਿਖਲਾਈ ਪ੍ਰਾਪਤ ਸਰਹੱਦੀ ਅਧਿਕਾਰੀਆਂ ਨੂੰ ਭਰਤੀ ਲਈ ਆਕਰਸ਼ਤ ਕਰਨਾ ਹੈ। ਇਸ ਦੇ ਨਾਲ ਹੀ ਪਬਲਿਕ ਸਰਵਿਸ ਸੁਪਰਐਨੂਏਸ਼ਨ ਐਕਟ ਵਿਚ ਸੋਧ ਕਰਕੇ ਸੀਬੀਐਸਏ ਅਧਿਕਾਰੀਆਂ ਤੇ ਹੋਰ ਫਰੰਟਲਾਈਨ ਫਰਸਟ ਰਿਸਪੋਂਡਰ ਵਾਸਤੇ ਰਿਟਾਇਰਮੈਂਟ ਲਾਭ ਲਈ ਨਵੇਂ ਵਿਕਲਪ ਦੀ ਵਿਵਸਥਾ ਕੀਤੀ ਜਾਵੇਗੀ। ਇਹ ਸੋਧ ਉਨ੍ਹਾਂ ਦੇ ਉੱਚ ਤਣਾਅ ਅਤੇ ਉੱਚ-ਖ਼ਤਰੇ ਵਾਲੇ ਕੰਮ ਦੀ ਮਾਨਤਾ ਦੇ ਤੌਰ 'ਤੇ ਕੀਤੀ ਜਾ ਰਹੀ ਹੈ।

ਨਵੇਂ ਨਿਯਮਾਂ ਅਨੁਸਾਰ, ਅਜਿਹੇ ਕਰਮਚਾਰੀ 25 ਸਾਲ ਦੀ ਸੇਵਾ ਪੂਰੀ ਕਰਨ ਤੋਂ ਬਾਅਦ ਪੈਨਸ਼ਨ ਵਿਚ ਬਿਨਾਂ ਕਟੌਤੀ ਦੇ ਰਿਟਾਇਰ ਹੋ ਸਕਣਗੇ। ਸਰਕਾਰ ਦਾ ਕਹਿਣਾ ਹੈ ਕਿ ਇਹ ਕਦਮ ਹਵਾ, ਜ਼ਮੀਨ, ਰੇਲ ਅਤੇ ਸਮੁੰਦਰੀ ਬੰਦਰਗਾਹਾਂ 'ਤੇ ਮਨੁੱਖੀ ਤਸਕਰੀ, ਇਮੀਗ੍ਰੇਸ਼ਨ ਧੋਖਾਧੜੀ ਅਤੇ ਅੱਤਵਾਦ ਵਿਰੁੱਧ ਨਜਿੱਠਣ ਵਿਚ ਸੁਧਾਰ ਕਰੇਗਾ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link