12.77C Vancouver
ADS

Sep 27, 2023 5:36 PM - The Canadian Press

ਓਟਵਾ ਨੇ ਨਿੱਝਰ ਦੀ ਮੌਤ ਤੋਂ ਬਾਅਦ ਬਿਹਤਰ ਜਾਣਕਾਰੀ ਸਾਂਝੀ ਕਰਨ ਦਾ ਭਰੋਸਾ ਦਿੱਤਾ: ਡੇਵਿਡ ਈਬੀ

Share On
ottawa-assures-better-information-sharing-after-nijjars-death-david-eby
While Eby says he's received no additional information about the killing, Trudeau and Public Safety Minister Dominic LeBlanc made commitments to him to improve information sharing.(Photo: The Canadian Press)

ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਡੇਵਿਡ ਈਬੀ ਦਾ ਕਹਿਣਾ ਹੈ ਕਿ ਫ਼ੈਡਰਲ ਮੰਤਰੀਆਂ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਕੋਲ ਹਰਦੀਪ ਸਿੰਘ ਨਿੱਝਰ ਦੇ ਕਤਲ ਨਾਲ ਜੁੜ੍ਹੀ ਜਿਹੜੀ ਵੀ ਜਾਣਕਾਰੀ ਹੈ ਉਹ ਸੂਬੇ ਦੇ ਅਧਿਕਾਰੀਆਂ ਨਾਲ ਸਾਂਝੀ ਕੀਤੀ ਜਾਵੇਗੀ।

ਪ੍ਰੀਮੀਅਰ ਈਬੀ ਦਾ ਬਿਆਨ ਉਦੋਂ ਆਇਆ ਹੈ ਜਦੋਂ ਬੀਸੀ ਅਤੇ ਓਨਟੇਰਿਓ ਦੀਆਂ ਗੁਰਦੁਆਰਾ ਕੌਂਸਲਾਂ ਨੇ ਹਰਦੀਪ ਸਿੰਘ ਨਿੱਝਰ ਦੀ ਮੌਤ ਵਿੱਚ ਜਨਤਕ ਜਾਂਚ ਅਤੇ ਭਾਰਤ ਨਾਲ ਸਾਰੇ ਖੁਫ਼ੀਆ ਅਤੇ ਸੁਰੱਖਿਆ ਸਮਝੌਤਿਆਂ ਨੂੰ ਮੁਅੱਤਲ ਕੀਤੇ ਜਾਣ ਦੀ ਮੰਗ ਕੀਤੀ ਹੈ।

ਬ੍ਰਿਟਿਸ਼ ਕੋਲੰਬੀਆ ਗੁਰਦੁਆਰਾ ਕੌਂਸਲ ਅਤੇ ਓਨਟੇਰਿਓ ਗੁਰਦੁਆਰਾ ਕਮੇਟੀ ਨੇ ਕਿਹਾ ਕਿ ਜਨਤਕ ਰਿਪੋਰਟਾਂ ਦੇ ਅਧਾਰ ‘ਤੇ ਇਹ ਸਪਸ਼ਟ ਹੈ ਕਿ ਖੁਫੀਆ ਏਜੰਸੀਆਂ ਨੂੰ ਨਿੱਝਰ ਦੀ ਜਾਨ ਨੂੰ ਖ਼ਤਰੇ ਬਾਰੇ ਪਤਾ ਸੀ।

ਈਬੀ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਉਹਨਾਂ ਨੂੰ ਸ਼ੱਕ ਹੈ ਕਿ ਫ਼ੈਡਰਲ ਸਰਕਾਰ ਅਜਿਹੀ ਜਾਣਕਾਰੀ ਨੂੰ ਰੋਕ ਰਹੀ ਸੀ ਜੋ ਬੀਸੀ ਦੀ ਭਾਰਤ ਨਾਲ ਸਬੰਧਾਂ ਵਾਲੇ ਆਪਣੇ ਵਸਨੀਕਾਂ ਦੀ ਵਿਦੇਸ਼ੀ ਦਖ਼ਲਅੰਦਾਜ਼ੀ ਤੋਂ ਹਿਫ਼ਾਜ਼ਤ ਕਰਨ ਵਿੱਚ ਮਦਦ ਕਰ ਸਕਦੀ ਸੀ।

ਪ੍ਰੀਮੀਅਰ ਈਬੀ ਦੋ ਦਿਨ ਔਟਵਾ ਵਿੱਚ ਰਹੇ ਜਿੱਥੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਜਸਟਿਨ ਟ੍ਰੂਡੋ ਸਣੇ ਕਈ ਮੰਤਰੀਆਂ ਨਾਲ ਮੁਲਾਕਾਤ ਕੀਤੀ।ਈਬੀ ਦਾ ਕਹਿਣਾ ਹੈ ਕਿ ਉਹਨਾਂ ਨੂੰ ਹੱਤਿਆ ਬਾਰੇ ਕੋਈ ਵਾਧੂ ਜਾਣਕਾਰੀ ਨਹੀਂ ਮਿਲੀ ਹੈ, ਪਰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਪਬਲਿਕ ਸੇਫ਼ਟੀ ਮਿਨਿਸਟਰ ਡੋਮਿਨਿਕ ਲੇਬਲੈਂਕ ਨੇ ਈਬੀ ਨਾਲ ਜਾਣਕਾਰੀ ਸਾਂਝੀ ਕਰਨ ਵਿੱਚ ਸੁਧਾਰ ਬਾਰੇ ਭਰੋਸਾ ਦਿਵਾਇਆ।

ਜ਼ਿਕਰਯੋਗ ਹੈ ਕਿ ਹਰਦੀਪ ਸਿੰਘ ਨਿੱਝਰ ਦਾ ਕਤਲ 18 ਜੂਨ ਦੀ ਰਾਤ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਵਿੱਚ ਗੋਲੀਆਂ ਮਾਰ ਕੇ ਕੀਤਾ ਗਿਆ ਸੀ।

Latest news

groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ontario-government-introduces-strict-new-framework-for-data-centres
Punjabi

ਓਨਟਾਰੀਓ ਸਰਕਾਰ ਨੇ ਡਾਟਾ ਸੈਂਟਰਾਂ ਲਈ ਸਖ਼ਤ ਨਵਾਂ ਫਰੇਮਵਰਕ ਕੀਤਾ ਲਾਗੂ

ਓਨਟਾਰੀਓ ਸਰਕਾਰ ਨੇ ਏ.ਆਈ. ਦੇ ਦੌਰ ਵਿਚ ਤੇਜ਼ੀ ਨਾਲ ਵਧ ਰਹੇ ਡਾਟਾ ਸੈਂਟਰ ਲਈ ਇੱਕ ਨਵੀਂ ਸਖ਼ਤ ਨੀਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਹੁਣ ਸੂਬੇ ਵਿਚ ਨਵੇਂ ਡੇਟਾ ਸੈਂਟਰਾਂ ਨੂੰ ਆਪਣੇ ਬਿਜਲੀ ਦੇ ਖਰਚੇ ਦਾ 100 ਫੀਸਦੀ ਭੁਗਤਾਨ ਖੁਦ ਕਰਨਾ ਹੋਵੇਗਾ ਅਤੇ ਸਰਕਾਰ ਉਨ੍ਹਾਂ ਨੂੰ ਲੁਭਾਉਣ ਲਈ ਕੋਈ Cash Incentives ਨਹੀਂ ਦੇਵੇਗੀ।
b-c-dog-owner-charged-after-woman-suffers-life-altering-injuries-in-mauling
Punjabi

ਬੀ.ਸੀ. 'ਚ ਕੁੱਤਿਆਂ ਵੱਲੋਂ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਡੌਗ ਮਾਲਕ 'ਤੇ ਲੱਗੇ ਅਪਰਾਧਿਕ ਦੋਸ਼

ਬੀ.ਸੀ. ਦੇ ਪੋਰਟ ਮੂਡੀ ਸ਼ਹਿਰ ਵਿਚ ਦੋ ਕੁੱਤਿਆਂ ਵੱਲੋਂ ਇੱਕ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਡੌਗ ਮਾਲਕ 'ਤੇ ਅਪਰਾਧਿਕ ਚਾਰਜ ਲਗਾਏ ਗਏ ਹਨ। ਇਸ ਹਮਲੇ ਵਿਚ ਮਹਿਲਾ ਨੂੰ ਜ਼ਿੰਦਗੀ ਬਦਲ ਦੇਣ ਵਾਲੀਆਂ ਗੰਭੀਰ ਸੱਟਾਂ ਲੱਗੀਆਂ ਸਨ। ਇਹ ਘਟਨਾ 20 ਮਈ ਨੂੰ ਵਾਪਰੀ ਸੀ, ਜਿੱਥੇ ਦੋ ਵੱਡੇ ਕੁੱਤਿਆਂ ਨੇ ਮਹਿਲਾ ਨੂੰ ਬੁਰੀ ਤਰ੍ਹਾਂ ਨੋਚਿਆ ਅਤੇ ਕੱਟਿਆ ਸੀ, ਇਸ ਤੋਂ ਬਾਅਦ ਪੀੜਤਾ ਨੂੰ ਹਸਪਤਾਲ ਵਿਚ ਲੰਬੇ ਇਲਾਜ ਲਈ ਦਾਖ਼ਲ ਕਰਵਾਉਣਾ ਪਿਆ।
conservative-leader-pierre-poilievre-attacks-carney-over-gdp-growth
Punjabi

ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਨੂੰ ਲੈ ਕੇ ਮਾਰਕ ਕਾਰਨੀ 'ਤੇ ਕੀਤਾ ਤਿੱਖਾ ਹਮਲਾ

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਦੀ ਹਾਲੀਆ ਰਿਪੋਰਟ ਨੂੰ ਲੈ ਕੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਕੈਨੇਡਾ ਨੂੰ ਜੀ 7 ਦੇਸ਼ਾਂ ਵਿਚੋਂ ਸਭ ਤੋਂ ਖ਼ਰਾਬ ਅਰਥਵਿਵਸਥਾ ਬਣਾ ਦਿੱਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link