7.87C Vancouver
ADS

Jun 14, 2022 8:47 PM - The Canadian Press

ਔਟਵਾ 'ਚ ਬੰਬ ਸੰਬੰਧੀ ਧਮਕੀ ਦੇ ਮਾਮਲੇ 'ਚ 2 ਸਿੱਖ ਲੋਕਾਂ ਦੀ ਗ੍ਰਿਫਤਾਰੀ 'ਤੇ ਡਬਲਿਊ.ਐਸ.ਓ. ਨੇ ਜਤਾਇਆ ਫਿਕਰ, ਕੀਤੀ ਜਾਂਚ ਦੀ ਮੰਗ

Share On
ottawa-bomb-hoax-targeting-sikh-rally-deeply-concerning-wso
The World Sikh Organization is calling for an investigation into a false tip that led to the wrongful arrest of two organizers of a Sikh rally near Parliament Hill. (Photo - World Sikh Organisation/Twitter)

ਵਰਲਡ ਸਿੱਖ ਔਰਗੇਨਾਈਜੇਸ਼ਨ ਵੱਲੋਂ ਮੰਗ ਕੀਤੀ ਗਈ ਹੈ ਕਿ ਸ਼ਨੀਵਾਰ ਨੂੰ ਔਟਵਾ 'ਚ 2 ਸਿੱਖ ਲੋਕਾਂ ਦੀ ਗ੍ਰਿਫਤਾਰੀ ਦੇ ਮਾਮਲੇ 'ਚ ਜਾਂਚ ਕੀਤੀ ਜਾਵੇ।

ਔਰਗੇਨਾਈਜੇਸ਼ਨ ਦਾ ਕਹਿਣਾ ਹੈ ਕਿ ਪਾਰਲੀਅਮੈਂਟ ਹਿਲ ਕੋਲ ਗਲਤ ਜਾਣਕਾਰੀ ਦੇ ਚਲਦੇ 2 ਸਿੱਖ ਲੋਕਾਂ ਦੀ ਗ੍ਰਿਫਤਾਰੀ ਦੇ ਮਾਮਲੇ 'ਚ ਝੂਠੀ ਟਿਪ ਮਿਲਣ ਦੀ ਜਾਂਚ ਹੋਣੀ ਚਾਹੀਦੀ ਹੈ।

ਔਰਗੇਨਾਈਜੇਸ਼ਨ ਦੇ ਪ੍ਰਧਾਨ, ਤਜਿੰਦਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਕਨੇਡੀਅਨ ਲਾਅ ਐਨਫੋਰਸਮੈਂਟ ਨੂੰ ਮਾਮਲੇ ਦੀ ਜਾਂਚ ਕਰ ਦੋਸ਼ੀਆਂ ਨੂੰ ਸਾਹਮਣੇ ਲਿਆਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸਿੱਖ ਰੈਲੀ ਦੇ ਸੰਬੰਧ ਵਿੱਚ ਝੂਠੇ ਬੰਬ ਸੰਬੰਧੀ ਖਤਰੇ ਦਾ ਕਨੈਕਸ਼ਨ ਚਿੰਤਾਜਨਕ ਹੈ।

ਯਾਦ ਰਹੇ ਇੱਕ ਸਿੱਖ ਈਵੈਂਟ ਦੇ 2 ਪ੍ਰਬੰਧਕਾਂ ਦਾ ਕਹਿਣਾ ਹੈ ਕਿ ਪਾਰਲੀਅਮੈਂਟ ਹਿਲ 'ਤੇ ਉਨ੍ਹਾਂ ਨੂੰ ਗਲਤ ਪਛਾਣਦੇਹੀ ਦੇ ਚਲਦਿਆਂ ਗ੍ਰਿਫਤਾਰ ਕਰ ਲਿਆ ਗਿਆ ਸੀ।

ਸਾਲ 1984 ਦੇ ਸਿੱਖ ਕਤਲੇਆਮ ਸੰਬੰਧੀ ਇੱਕ ਰੀਮੈਂਬਰੈਂਸ ਰੈਲੀ ਦਾ ਪ੍ਰਬੰਧ ਕਰ ਰਹੇ ਮਨਵੀਰ ਸਿੰਘ ਦਾ ਕਹਿਣਾ ਸੀ ਕਿ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਕਿਹਾ ਸੀ ਕਿ ਉਨ੍ਹਾਂ ਕੋਲ ਭਰੋਸੇਯੋਗ ਜਾਣਕਾਰੀ ਹੈ ਕਿ ਉਹ ਇੱਕ ਗੰਭੀਰ ਬੰਬ ਸੰਬੰਧੀ ਖਤਰੇ ਨਾਲ ਕਨੈਕਟਿਡ ਹੈ।

ਇਸੇ ਰੈਲੀ ਦੇ ਇੱਕ ਹੋਰ ਪ੍ਰਬੰਧਕ ਪਰਮਿੰਦਰ ਸਿੰਘ ਦਾ ਕਹਿਣਾ ਸੀ ਕਿ ਉਸ ਦੀ ਕੁਝ ਹੀ ਸਮੇਂ ਬਾਅਦ ਗ੍ਰਿਫਤਾਰੀ ਹੋ ਗਈ ਸੀ ਅਤੇ ਔਟਵਾ ਪੁਲਿਸ ਨੇ ਆਖਿਆ ਸੀ ਕਿ ਉਸ ਦੇ ਨਾਮ ਹੇਠ ਬੰਬ ਸੰਬੰਧੀ ਧਮਕੀ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਸੀ ਕਿ ਕੁਝ ਸਮੇਂ ਹਿਰਾਸਤ 'ਚ ਰੱਖਣ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਛੱਡ ਦਿੱਤਾ ਅਤੇ ਗਲਤੀ ਲਈ ਮੁਆਫੀ ਮੰਗੀ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link