17.54C Vancouver
ADS

Jul 28, 2025 3:42 PM - The Canadian Press

ਔਟਵਾ ਨੇ ਐਟਲਾਂਟਿਕ ਕੈਨੇਡਾ ਵਿੱਚ ਕਨਫੈਡਰੇਸ਼ਨ ਬ੍ਰਿਜ ਟੋਲ ਅਤੇ ਫੈਰੀ ਕਿਰਾਏ ਘਟਾਏ

Share On
ottawa-cuts-confederation-bridge-tolls-ferry-fares-in-atlantic-canada
The Marine Atlantic service is responsible for carrying 65 per cent of the goods that travel to and from Newfoundland.(Photo - The Canadian Press)

ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਪ੍ਰਿੰਸ ਐਡਵਰਡ ਆਈਲੈਂਡ ਨੂੰ ਬਾਕੀ ਕੈਨੇਡਾ ਨਾਲ ਜੋੜਨ ਵਾਲੇ ਇੱਕੋ-ਇੱਕ ਕਨਫੈਡਰੇਸ਼ਨ ਬ੍ਰਿਜ 'ਤੇ ਟੋਲ ਨੂੰ $50 ਤੋਂ ਘਟਾ ਕੇ $20 ਕਰਨ ਜਾ ਰਹੇ ਹਨ। ਸਰਕਾਰ ਇਸ ਨਵੇਂ ਟੋਲ ਰੇਟਾਂ ਨੂੰ ਸ਼ੁਕਰਵਾਰ 1 ਅਗਸਤ ਤੋਂ ਲਾਗੂ ਕਰਨ ਜਾ ਰਹੀ ਹੈ।

ਇਸ ਤੋਂ ਇਲਾਵਾ ਸੂਬਾ ਅਤੇ ਨੋਵਾ ਸਕੋਸ਼ੀਆ ਵਿਚਕਾਰ ਫੈਰੀ ਰੂਟਾਂ 'ਤੇ ਕਿਰਾਏ ਵੀ 50 ਪ੍ਰਤੀਸ਼ਤ ਘੱਟ ਕਰਨ ਦੀ ਤਿਆਰੀ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਸਵੇਰੇ ਐਲਬਨੀ P.E.I ਦੀ ਫੇਰੀ ਦੌਰਾਨ ਇਨ੍ਹਾਂ ਤਬਦੀਲੀਆਂ ਦਾ ਐਲਾਨ ਕੀਤਾ।

ਕਨਫੈਡਰੇਸ਼ਨ ਬ੍ਰਿਜ 1997 ਵਿੱਚ ਖੋਲਿਆ ਗਿਆ ਸੀ। 12.9 ਕਿਲੋਮੀਟਰ ਲੰਬੇ ਇਸ ਬ੍ਰਿਜ ‘ਤੇ 1 ਬਿਲੀਅਨ ਦਾ ਖ਼ਰਚਾ ਆਇਆ ਸੀ। ਜਾਣਕਾਰੀ ਮੁਤਾਬਕ ਹਰ ਸਾਲ ਲਗਭਗ 10 ਲੱਖ ਵਾਹਨ ਇਸ ਬ੍ਰਿਜ ਨੂੰ ਪਾਰ ਕਰਦੇ ਹਨ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link