14.52C Vancouver
ADS

Oct 31, 2024 4:44 PM - The Canadian Press

ਫੈਡਰਲ ਸਰਕਾਰ ਨੇ ਡੈਨੀਅਲ ਸਮਿਥ ਵਲੋਂ ਚੁੱਕੇ ਕਾਰਬਨ ਟੈਕਸ ਦੇ ਮੁੱਦੇ 'ਤੇ ਦਿੱਤਾ ਜਵਾਬ

Share On
ottawa-fires-back-at-albertas-application-for-judicial-review-of-carbon-price
They say the temporary exemption for home heating oil is meant to give time to switch to cheaper forms of home heating and that the Supreme Court has signed off on the legality of the levy.(Photo: The Canadian Press)

ਫੈਡਰਲ ਸਰਕਾਰ ਦਾ ਕਹਿਣਾ ਹੈ ਕਿ ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਵਲੋਂ ਔਟਵਾ ਦੇ ਕਾਰਬਨ ਲੇਵੀ ਦਾ ਮੁੱਦਾ ਸਿਰਫ ਰਾਜਨੀਤਕ ਦਿਖਾਵੇ ਕਾਰਨ ਚੁੱਕਿਆ ਗਿਆ ਹੈ। ਵਾਤਾਵਰਣ ਮੰਤਰੀ ਸਟੀਵਨ ਗਿਲਬੌਲਟ ਅਤੇ ਨਿਆਂ ਮੰਤਰੀ ਆਰਿਫ ਵਿਰਾਨੀ ਨੇ ਕਿਹਾ ਕਿ ਪ੍ਰੀਮੀਅਰ ਸਮਿਥ ਦੀ ਇਹ ਕਾਰਵਾਈ ਉਨ੍ਹਾਂ ਲਈ ਕੋਈ ਹੈਰਾਨੀ ਵਾਲੀ ਨਹੀਂ ਹੈ ਕਿਉਂਕਿ ਇਹ ਰਾਜਨੀਤਕ ਸਟੰਟ ਹੈ ਕਿਉਂਕਿ ਅਗਲੇ ਹਫਤੇ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਦੀ ਲੀਡਰਸ਼ਿਪ ਦਾ ਰੀਵਿਊ ਹੋਣਾ ਹੈ।

ਸਮਿਥ ਦਾ ਕਹਿਣਾ ਹੈ ਕਿ ਐਟਲਾਂਟਿਕ ਕੈਨੇਡਾ ਅਤੇ ਕਿਊਬੈਕ ਵਿਚ ਰਹਿਣ ਵਾਲੇ ਲੋਕਾਂ ਨੂੰ ਗਰਮ ਤੇਲ ਦੇ ਲਾਭ ਮਿਲ ਰਹੇ ਹਨ ਪਰ ਐਲਬਰਟਾ ਸਣੇ ਕੁਝ ਹੋਰ ਇਲਾਕੇ ਇਸ ਤੋਂ ਵਾਂਝੇ ਹਨ।

ਉਨ੍ਹਾਂ ਕਿਹਾ ਕਿ ਐਲਬਰਟਾ, ਸਸਕੈਚਵਾਨ ਅਤੇ ਮੈਨੀਟੋਬਾ ਦੇ ਇਕ ਫੀਸਦੀ ਲੋਕਾਂ ਨੂੰ ਵੀ ਇਸ ਦਾ ਲਾਭ ਨਹੀਂ ਮਿਲ ਰਿਹਾ। ਪ੍ਰੀਮੀਅਰ ਮੁਤਾਬਕ ਇਹ ਛੋਟ ਐਲਬਰਟਾਵਾਸੀਆਂ ਲਈ ਅਣਉਚਿਤ ਹੈ ਜੋ ਆਪਣੇ ਘਰਾਂ ਨੂੰ ਗਰਮ ਕਰਨ ਲਈ ਕੁਦਰਤੀ ਗੈਸ ’ਤੇ ਨਿਰਭਰ ਕਰਦੇ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link