11.7C Vancouver
ADS

Sep 1, 2020 3:43 PM -

ਰੀਡੋ ਹਾਲ ਵਿੱਚ ਉਤਪੀੜਨ ਦੇ ਦੋਸ਼ਾਂ ਦੀ ਪੜਚੋਲ ਔਟਵਾ ਦੀ ਇੱਕ ਫਰਮ ਕਰੇਗੀ

Share On
ottawa-firm-hired-to-review-workplace-complaints-at-rideau-hall
Governor General Julie Payette takes part in a swearing in ceremony at Rideau Hall in Ottawa on Tuesday, Aug. 18, 2020. THE CANADIAN PRESS/Sean Kilpatrick

ਪਾਰਲੀਮੈਂਟ ਹਿੱਲ ਵਿਖੇ ਕੰਮ ਦੀਆਂ ਥਾਵਾਂ ਤੇ ਉਤਪੀੜਨ ਦੇ ਦੋਸ਼ਾਂ ਦੀ ਨਜ਼ਰਸਾਨੀ ਕਰਦੀ ਔਟਵਾ ਦੇ ਵਿੱਚ ਸਥਿਤ ਇੱਕ ਕਨਸਲਟਿੰਗ ਫਰਮ ਹੁਣ ਰੀਡੋ ਹਾਲ ਦੇ ਮਾਮਲੇ ਦੀ ਪੜਚੋਲ ਕਰੇਗੀ।

ਪ੍ਰੀਵੀ ਕਾਊਂਸਲ ਮੁਤਾਬਕ ਕੁਇੰਟੇਂਟ ਕੰਸਲਟਿੰਗ ਕਾਰਪੋਰੇਸ਼ਨ ਗਵਰਨਰ ਜਨਰਲ ਜੂਲੀ ਪੇਅਟ ‘ਤੇ ਕੰਮ ਦਾ ਮਾਹੌਲ ਖ਼ਰਾਬ ਕਰਨ ਦੇ ਲੱਗੇ ਇਲਜ਼ਾਮਾਂ ਦੀ ਜਾਂਚ ਕਰੇਗੀ।

ਇੱਕ ਆਨਲਾਈਨ ਨੋਟਿਸ ਮੁਤਾਬਕ ਕੁਇੰਟੇਂਟ ਗਵਰਨਰ ਜਨਰਲ ਦੇ ਦਫ਼ਤਰ ਦੇ ਮੌਜੂਦਾ ਅਤੇ ਸਾਬਕਾ ਮੁਲਾਜ਼ਮਾਂ ਨਾਲ ਉਨ੍ਹਾਂ ਦੇ ਤਜਰਬੇ ਜਾਨਣ ਲਈ ਗੱਲਬਾਤ ਕਰੇਗੀ।

ਕੰਮ ਦੇ ਮਾਹੌਲ ਨੂੰ ਖ਼ਰਾਬ ਕਰਨ ਦੇ ਕਾਰਨਾਂ ਦੀ ਤਹਿ ਤੱਕ ਜਾਣ ਲਈ ਪੇਅਟ ਦੀ ਵੀ ਕੰਸਲਟੈਂਟਾਂ ਨਾਲ ਬੈਠਕ ਹੋਵੇਗੀ।

ਨੋਟਿਸ ਮੁਤਾਬਕ ਪੇਅਟ ਲਈ ਕੰਮ ਕਰਦੇ ਜਾਂ ਪਹਿਲਾਂ ਕੰਮ ਕਰਦੇ ਰਹੇ ਮੁਲਾਜ਼ਮ ਆਪਣੀ ਮਰਜ਼ੀ ਨਾਲ ਇਸ ਵਿੱਚ ਹਿੱਸਾ ਲੈ ਸਕਣਗੇ ਅਤੇ ਕਈਆਂ ਨੂੰ ਆਪਣੀ ਪਹਿਚਾਣ ਦਾ ਖੁਲਾਸਾ ਕਰਨਾ ਪੈ ਸਕਦਾ ਹੈ।

ਸੀ.ਬੀ.ਸੀ. ਦੀ ਰਿਪੋਰਟ ਮੁਤਾਬਕ ਪੇਅਟ ‘ਤੇ ਆਪਣੇ ਮੁਲਾਜ਼ਮਾਂ ਨਾਲ ਬਦਸਲੂਕੀ ਕਰਨ ਅਤੇ ਉੱਚੀ ਆਵਾਜ਼ ਵਿੱਚ ਗੱਲ ਕਰਨ ਦੇ ਇਲਜ਼ਾਮ ਲਾਏ ਗਏ ਹਨ ਜਿਸ ਕਾਰਨ ਕਈ ਮੁਲਾਜ਼ਮ ਆਪਣੀਆਂ ਨੌਕਰੀਆਂ ਛੱਡਣ ਲਈ ਮਜਬੂਰ ਹੋ ਗਏ ਸਨ।

ਇਨ੍ਹਾਂ ਇਲਜ਼ਾਮਾਂ ਦੇ ਚੱਲਦਿਆਂ ਪ੍ਰੀਵੀ ਕਾਊਂਸਲ ਆਫਿਸ ਵੱਲੋਂ ਇੱਕ ਰੀਵਿਊ ਕਰਵਾਉਣ ਦਾ ਐਲਾਨ ਕੀਤਾ ਗਿਆ ਜਿਸ ਦਾ ਪੇਅਟ ਨੇ ਸਮਰਥਨ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਦੋਸ਼ਾਂ ਨੂੰ ਲੈ ਕੇ ਚਿੰਤਤ ਹਨ।

ਕੁਇੰਟੇਂਟ ਕੰਸਲਟਿੰਗ ਵੱਲੋਂ ਇਹ ਰਿਪੋਰਟ ਇੰਟਰਗਵਰਨਮੈਂਟਲ ਅਫੇਅਰਜ਼ ਮਨਿਸਟਰ ਡੋਮਿਨਿਕ ਬਲੌਂਕ ਦੇ ਸਾਹਮਣੇ ਪਤਝੜ ਦੇ ਅੰਤ ਤੱਕ ਪੇਸ਼ ਕਰਨ ਦੀ ਉਮੀਦ ਹੈ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link