14.2C Vancouver
ADS

Nov 26, 2025 12:20 PM - Connect Newsroom - Ramandeep Kaur with files from The Canadian Press

ਕਾਰਨੀ ਅੱਜ ਅਮਰੀਕੀ ਟੈਰਿਫਾਂ ਕਾਰਨ ਪ੍ਰਭਾਵਿਤ ਸਟੀਲ ਉਦਯੋਗ ਲਈ ਨਵੇਂ ਸਮਰਥਨ ਦਾ ਕਰਨਗੇ ਐਲਾਨ

Share On
ottawa-preparing-new-measures-to-shore-up-canadas-steel-sector-facing-u-s-tariff-pressures
Steel coils are stacked at a Canadian manufacturing facility as the industry faces sustained pressure from U.S. tariffs. (Photo: The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਵਲੋਂ ਅੱਜ ਕੈਨੇਡਾ ਦੀ ਸਟੀਲ ਇੰਡਸਟਰੀ ਅਤੇ ਸਾਫਟਵੁੱਡ ਲੱਕੜ ਸੈਕਟਰ ਦੀ ਮਦਦ ਲਈ ਨਵੇਂ ਉਪਾਵਾਂ ਦਾ ਐਲਾਨ ਕੀਤੇ ਜਾਣ ਦੀ ਉਮੀਦ ਹੈ,ਜਿਨ੍ਹਾਂ ਨੂੰ ਅਮਰੀਕਾ ਵੱਲੋਂ ਲਗਾਏ ਗਏ ਭਾਰੀ ਟੈਰਿਫ ਕਾਰਨ ਵੱਡਾ ਨੁਕਸਾਨ ਪਹੁੰਚਿਆ ਹੈ। ਸੂਤਰਾਂ ਅਨੁਸਾਰ,ਨਵੇਂ ਕਦਮ ਘਰੇਲੂ ਉਤਪਾਦਕਾਂ ਨੂੰ ਰਾਹਤ ਦੇਣ ਅਤੇ ਕੈਨੇਡੀਅਨ ਬਾਜ਼ਾਰ ਵਿਚ ਉਨ੍ਹਾਂ ਦੀ ਹਿੱਸੇਦਾਰੀ ਵਧਾਉਣ ਲਈ ਤਿਆਰ ਕੀਤੇ ਗਏ ਹਨ।

ਇਸ ਤਹਿਤ ਉਨ੍ਹਾਂ ਦੇਸ਼ਾਂ ਤੋਂ ਸਟੀਲ ਇੰਪੋਟ ਨੂੰ 2024 ਦੇ 50 ਫੀਸਦੀ ਪੱਧਰ ਤੋਂ ਘਟਾ ਕੇ 20 ਫੀਸਦੀ ਕਰ ਦਿੱਤਾ ਜਾਵੇਗਾ,ਜਿਨ੍ਹਾਂ ਨਾਲ ਕੈਨੇਡਾ ਦਾ ਫ੍ਰੀ ਟਰੇਡ ਐਗਰੀਮੈਂਟ ਨਹੀਂ ਹੈ। ਇਸ ਕਦਮ ਨਾਲ ਕੈਨੇਡੀਅਨ ਸਟੀਲ ਉਤਪਾਦਕਾਂ ਲਈ ਘਰੇਲੂ ਮੰਗ ਵਿਚ ਲਗਭਗ $854 ਮਿਲੀਅਨ ਦਾ ਵਾਧਾ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸਟੀਲ ਦੀ ਢੋਆ-ਢੁਆਈ ਲਈ ਰੇਲ ਫਰੇਟ ਦਰਾਂ ਵਿਚ 50 ਫੀਸਦੀ ਕਟੌਤੀ ਕਰਨ ਦੀ ਯੋਜਨਾ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਜੇ ਸੀ.ਐਨ.ਰੇਲ ਘੱਟ ਦਰਾਂ ਨਹੀਂ ਲਾਗੂ ਕਰ ਸਕਦੀ ਤਾਂ ਸਰਕਾਰ ਕਿਰਾਏ ਵਿਚ ਫਰਕ ਲਈ ਸਬਸਿਡੀ ਦੇਵੇਗੀ। ਇਹ ਐਲਾਨ ਉਸ ਸਮੇਂ ਹੋਣ ਜਾ ਰਿਹਾ ਹੈ ਜਦੋਂ ਵਿਰੋਧੀ ਧਿਰ ਵਲੋਂ ਸਟੀਲ ਵਰਕਰਜ਼ ਦੀ ਜੌਬ ਸਕਿਓਰਿਟੀ ਲਈ ਸਰਕਾਰ 'ਤੇ ਲਗਾਤਾਰ ਦਬਾਅ ਬਣਾਇਆ ਜਾ ਰਿਹਾ ਹੈ। ਸਾਫਟਵੁੱਡ ਲੱਕੜ ਸੈਕਟਰ ਲਈ ਫੈਡਰਲ ਸਰਕਾਰ ਕਰਜ਼ਾ ਗਾਰੰਟੀ $700 ਮਿਲੀਅਨ ਤੋਂ ਵਧਾ ਕੇ $1.2 ਬਿਲੀਅਨ ਕਰ ਸਕਦੀ ਹੈ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link