19.26C Vancouver
ADS

May 7, 2026 4:02 PM - Connect Newsroom - Ramandeep Kaur with files from The Canadian Press

ਕੈਨੇਡਾ ਸਰਕਾਰ ਨੂੰ ਸਹਿ ਭੁਗਤਾਨ ਨੀਤੀ ਨਾਲ 140 ਮਿਲੀਅਨ ਡਾਲਰ ਬੱਚਤ ਦੀ ਉਮੀਦ

Share On
ottawa-projects-140m-in-savings-from-new-refugee-health-care-co-pay
The government introduced the co-pay structure as the cost of the Interim Federal Health Program continues to rise. (Photo: The Canadian Press)

ਕੈਨੇਡਾ ਸਰਕਾਰ ਨੇ ਸ਼ਰਣ ਮੰਗਣ ਵਾਲੇ ਅਤੇ ਰਫਿਊਜੀ Claimants ਲਈ ਫ੍ਰੀ ਹੈਲਥ ਕੇਅਰ ਸਰਵਿਸ ਨੂੰ ਸੀਮਤ ਕਰਨ ਨਾਲ $140 ਮਿਲੀਅਨ ਦੀ ਬਚਤ ਹੋਣ ਦੀ ਉਮੀਦ ਜਤਾਈ ਹੈ। ਨਵੇਂ ਨਿਯਮਾਂ ਤਹਿਤ ਅੰਤਰਿਮ ਫੈਡਰਲ ਹੈਲਥ ਪ੍ਰੋਗਰਾਮ ਤਹਿਤ ਹੁਣ ਸ਼ਰਨਾਰਥੀਆਂ ਨੂੰ prescriptions, ਮੈਂਟਲ ਹੈਲਥ counselling ਲਈ ਪੱਲਿਓਂ ਇੱਕ ਹਿੱਸੇ ਦਾ ਭੁਗਤਾਨ ਕਰਨਾ ਪੈ ਰਿਹਾ ਹੈ।

ਇਹ ਸਹਿ-ਭੁਗਤਾਨ ਸਿਸਟਮ 1 ਮਈ ਤੋਂ ਪ੍ਰਭਾਵੀ ਹੋਇਆ ਸੀ ਅਤੇ ਹਰ prescription ਲਈ ਹੁਣ $4 ਦੀ ਫੀਸ ਲਾਗੂ ਹੈ। ਇਸ ਤੋਂ ਇਲਾਵਾ, ਅਜਿਹੀਆਂ ਸੇਵਾਵਾਂ ਜੋ ਆਮ ਤੌਰ 'ਤੇ ਪਬਲਿਕ ਹੈਲਥ ਸਿਸਟਮ ਵਿਚ ਸ਼ਾਮਲ ਨਹੀਂ ਹਨ ਜਿਵੇਂ ਕਿ ਡੈਂਟਲ ਅਤੇ ਵਿਜ਼ਨ ਕੇਅਰ ਉਨ੍ਹਾਂ ਦੀ ਲਾਗਤ ਦਾ 30 ਫੀਸਦੀ ਹਿੱਸਾ ਵੀ ਖੁਦ ਭਰਨਾ ਹੋਵੇਗਾ। ਫੈਡਰਲ ਐਨਡੀਪੀ ਸੰਸਦ ਮੈਂਬਰ ਹੀਥਰ ਮੈਕਫਰਸਨ ਦੇ ਸਵਾਲ ਦੇ ਜਵਾਬ ਵਿਚ ਸਰਕਾਰ ਵੱਲੋਂ ਦਿੱਤੇ ਗਏ ਅੰਕੜਿਆਂ ਅਨੁਸਾਰ, $93 ਮਿਲੀਅਨ ਦੀ ਵੱਡੀ ਬਚਤ ਇਕੱਲੇ ਡੈਂਟਲ ਕੇਅਰ ਵਿਚ ਹੋਵੇਗੀ।

ਰਾਹਤ ਦੀ ਗੱਲ ਇਹ ਹੈ ਕਿ ਡੌਕਟਰ ਕੋਲ ਰੂਟੀਨ ਚੈੱਕਅਪ ਅਤੇ ਐਮਰਜੈਂਸੀ ਦਵਾਈ ਪਹਿਲਾਂ ਵਾਂਗ ਹੀ ਪੂਰੀ ਤਰ੍ਹਾਂ ਮੁਫ਼ਤ ਹੈ। ਗੌਰਤਲਬ ਹੈ ਕਿ ਪਾਰਲੀਮੈਂਟਰੀ ਬਜਟ ਔਫੀਸਰ ਦੀ ਫਰਵਰੀ ਦੀ ਰਿਪੋਰਟ ਵਿਚ ਫਿਕਸਲ ਸਾਲ 2026-27 ਲਈ ਇਸ ਪ੍ਰੋਗਰਾਮ ਦੀ ਕੁੱਲ ਲਾਗਤ $1.1 ਬਿਲੀਅਨ ਹੋਣ ਦਾ ਅਨੁਮਾਨ ਲਗਾਇਆ ਗਿਆ ਸੀ, ਜਿਸ ਨੂੰ ਘਟਾਉਣ ਲਈ ਇਹ ਸਖ਼ਤ ਕਦਮ ਚੁੱਕੇ ਗਏ ਹਨ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link