9.14C Vancouver
ADS

Jul 1, 2022 12:20 AM - The Canadian Press

ਬੀ.ਸੀ. ਦੇ ਲਿਟਨ 'ਚ ਲੱਗੀ ਭਿਆਨਕ ਅੱਗ ਦਾ ਇੱਕ ਸਾਲ ਪੂਰਾ ਹੋਣ 'ਤੇ ਫੈਡਰਲ ਸਰਕਾਰ ਨੇ ਫਿਰ ਦਵਾਇਆ ਇਲਾਕੇ ਦੀ ਮੁੜ ਉਸਾਰੀ ਦਾ ਭਰੋਸਾ

Share On
ottawa-reaffirming-its-support-of-lyttons-recovery-on-the-anniversary-of-the-devastating-wildfire
Federal Emergency Preparedness Minister Bill Blair says Ottawa is reaffirming its support of Lytton's recovery on the anniversary of the devastating wildfire that destroyed 90 per cent of the village last June. (Photo - The Canadian Press)

ਫੈਡਰਲ ਐਮਰਜੈਂਸੀ ਪ੍ਰਿਪੇਅਰਡਨੈਸ ਮੰਤਰੀ, ਬਿਲ ਬਲੇਅਰ ਦਾ ਕਹਿਣਾ ਹੈ ਕਿ ਔਟਵਾ ਵੱਲੋਂ ਇੱਕ ਵਾਰ ਫਿਰ ਤੋਂ ਬੀ.ਸੀ. ਦੇ ਪਿੰਡ ਲਿਟਨ ਲਈ ਸਹਿਯੋਗ ਦਾ ਭਰੋਸਾ ਦਵਾਇਆ ਜਾ ਰਿਹਾ ਹੈ।

ਇਲਾਕੇ 'ਚ ਲੱਗੀ ਭਿਆਨਕ ਅੱਗ ਸੰਬੰਧੀ ਇੱਕ ਸਾਲ ਪੂਰਾ ਹੋਣ 'ਤੇ ਇਹ ਭਰੋਸਾ ਦਵਾਇਆ ਜਾ ਰਿਹਾ ਹੈ।

ਬੀਤੇ ਸਾਲ ਜੂਨ 'ਚ ਇਸ ਪਿੰਡ 'ਚ ਲੱਗੀ ਅੱਗ ਦੌਰਾਨ ਪਿੰਡ ਦਾ 90% ਇਲਾਕਾ ਨਸ਼ਟ ਹੋ ਗਿਆ ਸੀ।

ਬਲੇਅਰ ਨੇ ਇਸ ਮੌਕੇ ਇਲਾਕੇ 'ਚ ਬੀਤੇ ਇੱਕ ਸਾਲ ਦੌਰਾਨ ਸੇਵਾਵਾਂ ਨਿਭਾਉਣ ਵਾਲੇ ਫਰਸਟ ਰਿਸਪਾਂਡਰਸ, ਵੋਲੰਟੀਅਰਸ ਅਤੇ ਕਮਿਊਨਿਟੀ ਮੈਂਬਰਾਂ ਦਾ ਵੀ ਧੰਨਵਾਦ ਕੀਤਾ ਹੈ।

ਫੈਡਰਲ ਸਰਕਾਰ ਨੇ ਇਸੇ ਮਹੀਨੇ ਇਲਾਕੇ ਦੀ ਮੁੜ ਉਸਾਰੀ ਲਈ $77 ਮਿਲੀਅਨ ਦੀ ਫੰਡਿੰਗ ਦਾ ਐਲਾਨ ਕੀਤਾ ਹੈ।

ਇਸ ਫੰਡਿੰਗ ਆਸਰੇ ਫਾਇਰ ਰਿਜਿਸਟੈਂਟ ਅਤੇ ਐਨਰਜੀ ਐਫੀਸ਼ਿਐਂਟ ਕਮਿਊਨਿਟੀ ਸਥਾਪਿਤ ਕਰਨ ਦੀ ਗੱਲ ਆਖੀ ਹੈ।

ਬੀ.ਸੀ. ਦੇ ਪਬਲਿਕ ਸੇਫਟੀ ਮੰਤਰੀ ਮਾਈਕ ਫਾਰਨਵਰਥ ਦਾ ਕਹਿਣਾ ਹੈ ਕਿ ਅਗਲੇ ਸਾਲ ਇਸੇ ਸਮੇਂ ਤਕ ਇਲਾਕੇ 'ਚ ਬਹੁਤ ਸਾਰੇ ਘਰ ਅਤੇ ਮਿਊਨਿਸਿਪਲ ਇੰਫ੍ਰਾਸਟਰਕਚਰ ਉਸਾਰੇ ਜਾਣ ਦੀ ਆਸ ਹੈ।

Latest news

wildfire-smoke-expected-to-keep-air-quality-poor-across-parts-of-northern-alberta-and-saskatchewan
Punjabi

ਸਸਕੈਚਵਨ ਦੇ ਕਈ ਹਿੱਸਿਆਂ ਵਿੱਚ ਜੰਗਲੀ ਅੱਗ ਦੇ ਧੂੰਏਂ ਕਾਰਨ ਹਵਾ ਦੀ ਗੁਣਵੱਤਾ ਖਰਾਬ ਰਹਿਣ ਦੀ ਸੰਭਾਵਨਾ

ਸਸਕੈਚਵਨ ਦੇ ਜੰਗਲਾਂ ਵਿੱਚ ਲੱਗੀ ਅੱਗ ਦਾ ਧੂੰਆਂ ਹੁਣ ਐਲਬਰਟਾ ਵੱਲ ਵੱਧ ਰਿਹਾ ਹੈ, ਜਿਸ ਕਾਰਨ ਇਨਵਾਇਰਮੈਂਟ ਕੈਨੇਡਾ ਵੱਲੋਂ ਕੈਲਗਰੀ ਸ਼ਹਿਰ ਲਈ ਏਅਰ ਕੁਆਲਟੀ ਵਾਰਨਿੰਗ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਸੋਮਵਾਰ ਦੁਪਹਿਰ ਤਕਰੀਬਨ 2:30 ਵਜੇ ਜਾਰੀ ਕੀਤੇ ਗਏ ਯੈਲੋ ਵਾਰਨਿੰਗ ਵਿੱਚ ਮੌਸਮ ਵਿਭਾਗ ਨੇ ਦੱਸਿਆ ਕਿ ਇਹ ਧੂੰਆਂ ਐਲਬਰਟਾ ਦੇ ਕਈ ਹਿੱਸਿਆਂ ਵਿੱਚ ਫੈਲ ਚੁੱਕਾ ਹੈ। ਅਗਲੇ ਕੁਝ ਦਿਨਾਂ ਤੱਕ ਸੂਬੇ ਵਿੱਚ ਅਜਿਹੀ ਹੀ ਸਥਿਤੀ ਬਣੀ ਰਹਿਣ ਦੀ ਸੰਭਾਵਨਾ ਹੈ, ਜਿਸ ਨਾਲ ਹਵਾ ਦੀ ਗੁਣਵੱਤਾ ਵਿਗੜੇਗੀ ਅਤੇ ਵਿਜ਼ੀਬਿਲਟੀ ਵੀ ਘੱਟ ਹੋ ਸਕਦੀ ਹੈ।
canada-to-face-morocco-in-fifa-world-cup-round-of-16-on-july-4
Punjabi

ਰਾਊਂਡ ਔਫ 16 ਵਿੱਚ ਕੈਨੇਡਾ ਦਾ ਸਾਹਮਣਾ ਮੋਰੋਕੋ ਨਾਲ, 4 ਜੁਲਾਈ ਨੂੰ ਹੋਵੇਗਾ ਮੁਕਾਬਲਾ

ਕੈਨੇਡਾ ਦੇ ਫੀਫਾ ਵਰਲਡ ਕੱਪ ਦੇ ਰਾਊਂਡ ਔਫ 16 ਵਿਚ ਅਗਲਾ ਮੁਕਾਬਲਾ ਮੋਰੋਕੋ ਨਾਲ ਹੋਵੇਗਾ। ਨੌਰਥ ਅਫਰੀਕਾ ਦੀ ਇਸ ਟੀਮ ਨੇ ਸੋਮਵਾਰ ਨੂੰ ਮੈਕਸੀਕੋ ਵਿਚ ਖੇਡੇ ਗਏ ਇੱਕ ਰੋਮਾਂਚਕ ਮੈਚ ਵਿਚ ਨੀਦਰਲੈਂਡਜ਼ ਨੂੰ ਪੈਨਲਟੀ ਸ਼ੂਟਆਊਟ ਵਿਚ 3-2 ਨਾਲ ਮਾਤ ਦਿੱਤੀ।
canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link