19.33C Vancouver
ADS

Jun 22, 2026 5:09 PM - Connect Newsroom - Ramandeep Kaur with files from The Canadian Press

ਔਟਵਾ ਨੇ ਕੁਝ ਲੋਸਟ ਕੈਨੇਡੀਅਨ ਦੇ ਨਾਗਰਿਕਤਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਲਿਆ ਵਾਪਸ

Share On
ottawa-reverses-course-on-some-lost-canadian-citizenship-certificate-cancellations
Immigration Minister Lena Diab and her department have not explained what prompted the reviews or why some citizenship certificates were initially revoked before being reinstated. (Photo: The Canadian Press)

ਕੈਨੇਡਾ ਸਰਕਾਰ ਨੇ ਹਾਲ ਹੀ ਵਿਚ ਨਵੇਂ ਲੋਕਾਂ ਨੂੰ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟ ਵਾਪਸ ਕਰਨ ਦੇ ਆਪਣੇ ਫੈਸਲੇ ਨੂੰ ਪਲਟ ਦਿੱਤਾ ਹੈ। ਇਮੀਗ੍ਰੇਸ਼ਨ, ਰਿਫਿਊਜੀਜ਼ ਐਂਡ ਸਿਟੀਜ਼ਨਸ਼ਿਪ ਵਿਭਾਗ ਨੇ 13 ਜੂਨ ਨੂੰ ਲੋਸਟ ਕੈਨੇਡੀਅਨ ਐਕਟ ਯਾਨੀ ਬਿੱਲ C-3 ਤਹਿਤ ਵੰਸ਼ ਦੇ ਆਧਾਰ 'ਤੇ ਨਾਗਰਿਕਤਾ ਹਾਸਲ ਕਰਨ ਵਾਲੇ ਲੋਕਾਂ ਨੂੰ ਨੋਟਿਸ ਭੇਜੇ ਸਨ, ਜਿਸ ਵਿਚ ਦਸਤਾਵੇਜ਼ ਅਤੇ ਪਰਿਵਾਰਕ ਸਬੰਧਾਂ ਦੇ ਸਬੂਤਾਂ ਵਿਚ ਕੁਝ ਕਮੀਆਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਆਪਣੇ ਸਰਟੀਫਿਕੇਟ ਤੁਰੰਤ ਵਾਪਸ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ ਅਤੇ ਇਸ ਦੀ ਜਾਂਚ ਦੌਰਾਨ ਪ੍ਰਭਾਵਿਤ ਲੋਕਾਂ ਦੇ ਕੈਨੇਡੀਅਨ ਪਾਸਪੋਰਟ ਵੀ ਰੋਕ ਦਿੱਤੇ ਗਏ ਸਨ।

ਹੁਣ ਵੀਕੈਂਡ 'ਤੇ ਕੁਝ ਲੋਕਾਂ ਨੂੰ ਨਵੇਂ ਪੱਤਰ ਮਿਲੇ ਹਨ, ਜਿਨ੍ਹਾਂ ਵਿਚ ਉਨ੍ਹਾਂ ਦੀ ਨਾਗਰਿਕਤਾ ਨੂੰ ਇੱਕ ਵਾਰ ਫਿਰ ਤੋਂ ਪੂਰੀ ਤਰ੍ਹਾਂ ਜਾਇਜ਼ ਕਰਾਰ ਦਿੱਤਾ ਗਿਆ ਹੈ। ਡਿਪਾਰਟਮੈਂਟ ਦਾ ਕਹਿਣਾ ਹੈ ਕਿ ਜਾਂਚ ਨੂੰ ਜਲਦ ਪੂਰਾ ਕੀਤਾ ਗਿਆ ਹੈ ਅਤੇ ਇਸ ਸਾਰੇ ਘਟਨਾਕ੍ਰਮ ਦੌਰਾਨ ਇਮੀਗ੍ਰੇਸ਼ਨ ਵਿਭਾਗ ਉਨ੍ਹਾਂ ਲੋਕਾਂ ਨੂੰ ਲਗਾਤਾਰ ਸੂਚਿਤ ਕਰ ਰਿਹਾ ਸੀ, ਜਿਨ੍ਹਾਂ ਦੀ ਨਾਗਰਿਕਤਾ ਦੀ ਜਾਂਚ ਚੱਲ ਰਹੀ ਸੀ।

ਹਾਲਾਂਕਿ, ਇਮੀਗ੍ਰੇਸ਼ਨ ਮੰਤਰੀ Lena Diab ਅਤੇ ਉਨ੍ਹਾਂ ਦੇ ਵਿਭਾਗ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਆਖਰਕਾਰ ਨਾਗਰਿਕਤਾ ਸਮੀਖਿਆਵਾਂ ਦੀ ਨੌਬਤ ਕਿਉਂ ਆਈ ਅਤੇ ਇਸ ਪਿੱਛੇ ਮੁੱਖ ਕਾਰਨ ਕੀ ਸੀ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link