11.38C Vancouver
ADS

Nov 18, 2020 4:41 PM -

ਅਮਰੀਕਾ ਦੇ ਫ਼ੈਸਲੇ ਦੇ ਬਾਵਜੂਦ ਕੈਨੇਡਾ ਬੋਇੰਗ ਮੈਕਸ ਜਹਾਜ਼ ਨੂੰ ਉੱਡਣ ਦੀ ਮਨਜ਼ੂਰੀ ਨਹੀਂ ਦੇਵੇਗਾ

Share On
ottawa-to-keep-boeing-max-aircraft-grounded-for-now-despite-us-decision
FILE - In this Wednesday, Sept. 30, 2020, file photo, a Boeing 737 Max jet, piloted by Federal Aviation Administration Chief Steve Dickson, prepares to land at Boeing Field following a test flight in Seattle. (AP Photo/Elaine Thompson, File)

ਅਮਰੀਕਾ ਦੇ ਬੋਇੰਗ 737 ਮੈਕਸ ਜਹਾਜ਼ ਨੂੰ ਉੱਡਣ ਦੀ ਇਜਾਜ਼ਤ ਦੇ ਬਾਵਜੂਦ ਕੈਨੇਡਾ ਤੁਰੰਤ ਅਜਿਹਾ ਨਹੀਂ ਕਰੇਗਾ।

ਮਨਿਸਟਰ ਆਫ ਟਰਾਂਸਪੋਰਟ ਮਾਰਕ ਗਾਰਨੋ ਨੇ ਬੁੱਧਵਾਰ ਨੂੰ ਕਿਹਾ ਕਿ ਜਹਾਜ਼ਾਂ ਨੂੰ ਉਡਾਣ ਭਰਨ ਦੀ ਮਨਜ਼ੂਰੀ ਦੇਣ ਤੋਂ ਪਹਿਲਾਂ ਕੈਨੇਡਾ ਵੱਲੋਂ ਅਮਰੀਕਾ ਨਾਲੋਂ ਵੱਖਰੀਆਂ ਜ਼ਰੂਰਤਾਂ ਪੂਰੀਆਂ ਕੀਤੀਆਂ ਜਾਣਗੀਆਂ ਜਿਨ੍ਹਾਂ ਵਿੱਚ ਫਲਾਈਟ ਡੈੱਕ ਅਤੇ ਪਰੀ-ਫਲਾਈਟ ਬਾਰੇ ਵਾਧੂ ਪ੍ਰਕਿਰਿਆਵਾਂ ਅਤੇ ਫਲਾਈਟ ਓਪਰੇਟਰਾਂ ਲਈ ਸਿਖਲਾਈ ਵਿਚ ਅੰਤਰ ਵੀ ਸ਼ਾਮਲ ਹੈ।

ਗਾਰਨੋ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਟਰਾਂਸਪੋਰਟ ਕੈਨੇਡਾ ਦੀ ਇਹ ਪ੍ਰਕਿਰਿਆ ਜਲਦ ਹੀ ਖਤਮ ਹੋ ਜਾਵੇਗੀ।

ਅਮਰੀਕਾ ਵੱਲੋਂ ਅੱਜ ਇਹ ਐਲਾਨ ਕੀਤਾ ਗਿਆ ਸੀ ਕਿ ਬੋਇੰਗ 737 ਮੈਕਸ ਜਹਾਜ਼ ਕੰਪਨੀ ਵੱਲੋਂ ਸੌਫਟਵੇਅਰ ਅਤੇ ਕੰਪਿਊਟਰ ਸਿਸਟਮਾਂ ਵਿਚ ਤਬਦੀਲੀਆਂ ਅਤੇ ਫਲਾਈਟ ਸਿਮੂਲੇਟਰਾਂ ਵਿਚ ਪਾਇਲਟਾਂ ਨੂੰ ਸਿਖਲਾਈ ਪ੍ਰਦਾਨ ਕਰਨ ਤੋਂ ਬਾਅਦ ਦੁਬਾਰਾ ਤੋਂ ਉੱਡ ਸਕਣਗੇ।

ਦੋ ਵੱਖਰੀਆਂ ਦੁਰਘਟਨਾਵਾਂ ਵਿਚ ਜਹਾਜ਼ਾਂ ਦੇ ਹਾਦਸਾਗ੍ਰਸਤ ਹੋਣ ਕਾਰਨ 346 ਵਿਅਕਤੀ ਮਾਰੇ ਗਏ ਸਨ ਜਿਨ੍ਹਾਂ ਵਿਚੋਂ 18 ਕਨੇਡੀਅਨ ਸਨ, ਜਿਸ ਤੋਂ ਬਾਅਦ ਮਾਰਚ 2019 ਤੋਂ ਇਨ੍ਹਾਂ ਜਹਾਜ਼ਾਂ ਨੂੰ ਉੱਡਣ ਦੀ ਇਜਾਜ਼ਤ ਨਹੀਂ ਸੀ।

ਜਾਂਚਕਰਤਾਵਾਂ ਮੁਤਾਬਕ ਸੈਂਸਰਾਂ ਵਿੱਚ ਖਰਾਬੀ ਹੋਣ ਕਾਰਨ ਜਹਾਜ਼ ਹੇਠਾਂ ਵੱਲ ਜਾ ਡਿੱਗੇ ਸਨ।

Latest news

canada-must-focus-on-value-added-products-instead-of-raw-materials-edc
Punjabi

ਕੈਨੇਡਾ ਕੱਚੇ ਮਾਲ ਦੀ ਥਾਂ ਵੈਲਿਊ-ਐਡਿਡ ਉਤਪਾਦਾਂ ’ਤੇ ਦੇਵੇ ਧਿਆਨ: ਈ.ਡੀ.ਸੀ.

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਫੈਡਰਲ ਸਰਕਾਰ ਵਲੋਂ ਨਵੇਂ ਬਾਜ਼ਾਰਾਂ ਨੂੰ ਜੋੜਨ ਦੇ ਕੀਤੇ ਜਾ ਰਹੇ ਯਤਨਾਂ ਵਿਚਕਾਰ ਈ.ਡੀ.ਸੀ. ਯਾਨੀ Export Development Canada ਨੇ ਵੀਰਵਾਰ ਨੂੰ ਜਾਰੀ ਇੱਕ ਰਿਪੋਰਟ ਵਿਚ ਕਿਹਾ ਹੈ ਕਿ ਜੇਕਰ ਔਟਵਾ ਵਪਾਰ ਨੂੰ ਮਜ਼ਬੂਤ ਕਰਨਾ ਚਾਹੁੰਦਾ ਹੈ ਤਾਂ ਕੱਚੇ ਮਾਲ ਨੂੰ ਸਿੱਧਾ ਬਾਹਰ ਭੇਜਣ ਦੀ ਬਜਾਏ ਸਾਨੂੰ ਦੇਸ਼ ਵਿਚ ਹੀ ਉਨ੍ਹਾਂ ਦੀ ਪ੍ਰੋਸੈਸਿੰਗ ਕਰਕੇ ਉੱਚ-ਮੁੱਲ ਵਾਲੇ ਉਤਪਾਦ ਵਿਚ ਬਦਲਣ ਲਈ ਨਿਵੇਸ਼ ਕਰਨਾ ਹੋਵੇਗਾ।
16-arrested-in-abbotsford-retail-theft-operation-project-pumpkin-spice
Punjabi

ਐਬਟਸਫੋਰਡ ’ਚ ‘ਪ੍ਰੋਜੈਕਟ ਪੰਪਕਿਨ ਸਪਾਈਸ’ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਗ੍ਰਿਫਤਾਰ

ਐਬਟਸਫੋਰਡ ਪੁਲਿਸ ਨੇ ਪ੍ਰੋਜੈਕਟ ਪੰਪਕਿਨ ਸਪਾਈਸ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਕਾਰਵਾਈ 11 ਸਤੰਬਰ ਨੂੰ ਦੇਸ਼ ਪੱਧਰੀ ਰਿਟੇਲ ਕ੍ਰਾਈਮ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ। ਸਾਰਜੈਂਟ ਪਾਲ ਵਾਕਰ ਮੁਤਾਬਕ, ਐਬਟਸਫੋਰਡ ਪੁਲਿਸ ਦੀ ਸਟ੍ਰੀਟ ਆਊਟਰੀਚ ਰਿਸਪਾਂਸ ਟੀਮ ਦੇ 11 ਔਫੀਸਰ ਨੇ 10 ਘੰਟੇ ਲੰਮੀ ਕਾਰਵਾਈ ਦੌਰਾਨ 20 ਵੱਖ-ਵੱਖ ਵਪਾਰਕ ਅਦਾਰਿਆਂ ਦੇ ਸਹਿਯੋਗ ਨਾਲ ਇਹ ਗ੍ਰਿਫਤਾਰੀਆਂ ਕੀਤੀਆਂ, ਜਿਨ੍ਹਾਂ ਵਿਚੋਂ ਕਈ ਮੁਲਜ਼ਮ ਪਹਿਲਾਂ ਹੀ ਅਪਰਾਧਿਕ ਪਿਛੋਕੜ ਵਾਲੇ ਸਨ ਅਤੇ ਉਨ੍ਹਾਂ ਵਿਰੁੱਧ ਕਈ ਵਾਰੰਟ ਪੈਂਡਿੰਗ ਸਨ।
b-c-municipalities-urge-eby-to-hold-provincial-election-after-local-vote
Punjabi

ਸੂਬਾਈ ਚੋਣਾਂ ਨੂੰ ਲੋਕਲ ਚੋਣਾਂ ਤੋਂ ਬਾਅਦ ਕਰਵਾਉਣ ਦੀ ਮੰਗ, ਡੇਵਿਡ ਈਬੀ ਦੇ ਸੰਕੇਤਾਂ ਮਗਰੋਂ ਗਰਮਾਈ ਸਿਆਸਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਏ ਜਾਣ ਦੇ ਸੰਕੇਤਾਂ ਨਾਲ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ। ਇਸ ਵਿਚਕਾਰ ਬੀ.ਸੀ. ਮਿਉਂਸਪੈਲਟੀਆਂ ਦੀ ਯੂਨੀਅਨ ਦੀ ਪ੍ਰਧਾਨ ਕੋਰੀ ਰੈਮਸੇ ਨੇ ਕੋਈ ਵੀ ਸੰਭਾਵਿਤ ਮਿਡ-ਟਰਮ ਚੋਣਾਂ ਨਗਰ-ਪਾਲਿਕਾ ਚੋਣਾਂ ਸੰਪੰਨ ਹੋਣ ਮਗਰੋਂ ਹੀ ਰੱਖੇ ਜਾਣ ਦੀ ਮੰਗ ਕੀਤੀ ਹੈ।
police-take-major-action-in-burnaby-hospital-fire-case-after-six-year-investigation
Punjabi

ਛੇ ਸਾਲਾਂ ਦੀ ਲੰਬੀ ਜਾਂਚ ਤੋਂ ਬਾਅਦ ਬਰਨਬੀ ਹਸਪਤਾਲ ਅੱਗ ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ

ਬਰਨਬੀ ਹਸਪਤਾਲ ਵਿਚ ਸਾਲ 2020 ਵਿਚ ਲਗਾਈ ਗਈ ਅੱਗ ਦੇ ਮਾਮਲੇ ਵਿਚ ਪੁਲਿਸ ਨੇ ਐਲਬਰਟਾ ਦੇ ਇੱਕ 29 ਸਾਲਾ ਵਿਅਕਤੀ ਨੂੰ ਚਾਰਜ ਕੀਤਾ ਹੈ। ਬਰਨਬੀ ਆਰ.ਸੀ.ਐਮ.ਪੀ. ਮੁਤਾਬਕ, ਕਰੀਬ ਛੇ ਸਾਲਾਂ ਦੀ ਲੰਮੀ ਜਾਂਚ ਤੋਂ ਬਾਅਦ ਬੀ.ਸੀ.ਪ੍ਰੋਸੀਕਿਊਸ਼ਨ ਸਰਵਿਸ ਨੇ 8 ਸਤੰਬਰ ਨੂੰ ਮੁਲਜ਼ਮ Yu Yun Wang ਖਿਲਾਫ ਅੱਗਜ਼ਨੀ ਅਤੇ ਮਨੁੱਖੀ ਜਾਨ ਨੂੰ ਖ਼ਤਰੇ ਵਿਚ ਪਾਉਣ ਦੇ ਚਾਰਜਿਜ਼ ਨੂੰ ਮਨਜ਼ੂਰੀ ਦਿੱਤੀ ਹੈ।
alberta-man-sentenced-to-12-years-for-sexual-assaults-on-vulnerable-women
Punjabi

ਕੈਲਗਰੀ ਨੇੜੇ ਔਰਤਾਂ ਨਾਲ ਜਿਨਸੀ ਹਮਲਿਆਂ ਦੇ ਮਾਮਲੇ ’ਚ ਐਲਬਰਟਾ ਦੇ ਵਿਅਕਤੀ ਨੂੰ 12 ਸਾਲ ਦੀ ਸਜ਼ਾ

ਕੈਲਗਰੀ ਨੇੜੇ ਇੱਕ ਪੇਂਡੂ ਇਲਾਕੇ ਵਿੱਚ ਔਰਤਾਂ ਨਾਲ ਜਿਨਸੀ ਹਮਲੇ ਕਰਨ ਵਾਲੇ ਰਿਚਰਡ ਰੌਬਰਟ ਮਾਨਥਾ ਨੂੰ ਲੰਬੀ ਸੁਣਵਾਈ ਦੇ ਬਾਅਦ ਅੱਜ 12 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।ਕੈਲਗਰੀ ਦੇ ਰਹਿਣ ਵਾਲੇ 62 ਸਾਲਾ ਮਾਨਥਾ ਨੂੰ ਇਹ ਸਜ਼ਾ 2019 ਤੋਂ 2023 ਦੇ ਵਿਚਕਾਰ 3 ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਉਨ੍ਹਾਂ ਨੂੰ ਡਰੱਗਜ਼ ਦੇਣ ਦੇ ਦੋਸ਼ਾਂ ਕਾਰਨ ਮਿਲੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link