10.71C Vancouver
ADS

Jul 18, 2022 11:26 PM - The Canadian Press

ਬੀ.ਸੀ. 'ਚ ਹੜ੍ਹਾਂ ਦੇ ਨੁਕਸਾਨ ਨਾਲ ਨਜਿੱਠਣ ਲਈ ਫੈਡਰਲ ਸਰਕਾਰ ਨੇ ਜਾਰੀ ਕੀਤੀ $870 ਮਿਲੀਅਨ ਦੀ ਪਹਿਲੀ ਪੇਮੈਂਟ

Share On
ottawa-to-provide-870-million-to-support-b-c-flood-landslide-recovery-efforts
Canada's emergency preparedness minister says Ottawa is providing $870 million to support recovery efforts after destructive flooding in British Columbia last fall. (Photo - The Canadian Press)

ਦੇਸ਼ ਦੇ ਐਮਰਜੈਂਸੀ ਪ੍ਰਿਪੇਅਰਡਨੈਸ ਮੰਤਰੀ ਨੇ ਜਾਣਕਾਰੀ ਦਿੱਤੀ ਹੈ ਕਿ ਬੀ.ਸੀ. 'ਚ ਬੀਤੇ ਸਾਲ ਆਏ ਭਿਆਨਕ ਹੜ੍ਹਾਂ ਦੇ ਮੱਦੇਨਜਰ ਔਟਵਾ ਵੱਲੋਂ ਰਾਹਤ ਕਾਰਜਾਂ ਲਈ $870 ਮਿਲੀਅਨ ਦਾ ਸਹਿਯੋਗ ਪੈਕੇਜ ਜਾਰੀ ਕੀਤਾ ਜਾ ਰਿਹਾ ਹੈ।

ਬਿਲ ਬਲੇਅਰ ਨੇ ਕਿਹਾ ਕਿ ਫੈਡਰਲ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਦੇ ਰੂਪ 'ਚ ਇਹ ਪਹਿਲੀ ਪੇਮੈਂਟ ਜਾਰੀ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਅਜੇ ਹੋਰ ਪੈਸਾ ਬੀ.ਸੀ. ਪਹੁੰਚਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਪੈਸਾ ਡਿਜ਼ਾਸਟਰ ਫਾਈਨੈਂਸ਼ੀਅਲ ਅਸਿਸਟੈਂਸ ਪ੍ਰੋਗਰਾਮ ਜਰੀਏ ਡਿਸਟ੍ਰੀਬਿਊਟ ਕੀਤਾ ਜਾ ਰਿਹਾ ਹੈ।

ਬੀ.ਸੀ. ਵੱਲੋਂ ਇਸ ਪ੍ਰੋਗਰਾਮ ਜਰੀਏ $5 ਬਿਲੀਅਨ ਪ੍ਰਦਾਨ ਕਰਨ ਦੀ ਮੰਗ ਕੀਤੀ ਗਈ ਹੈ।

ਹਾਲਾਂਕਿ ਸੂਬੇ ਦੇ ਪਬਲਿਕ ਸੇਫਟੀ ਮੰਤਰੀ ਮਾਈਕ ਫਾਰਨਵਰਥ ਦਾ ਕਹਿਣਾ ਹੈ ਕਿ ਪੂਰਾ ਪੈਸਾ ਪਹੁੰਚਣ 'ਚ ਸਮਾਂ ਲਗ ਸਕਦਾ ਹੈ ਅਤੇ ਇਸੇ ਕਾਰਨ ਇਹ ਐਡਵਾਂਸ ਪੇਮੈਂਟ ਅਹਿਮ ਹੈ।

ਉਨ੍ਹਾਂ ਕਿਹਾ ਕਿ ਇਸ 'ਚ ਵਧੇਰੇ ਪੈਸੇ ਦੀ ਵਰਤੋਂ ਨੁਕਸਾਨੇ ਗਏ ਇੰਫ੍ਰਾਸਟ੍ਰਕਚਰ ਦੀ ਮੁੜ ਉਸਾਰੀ ਲਈ ਕੀਤੀ ਜਾਵੇਗੀ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link