19.04C Vancouver
ADS

May 29, 2020 12:39 AM -

ਬੀ.ਸੀ. 'ਚ ਕੋਵਿਡ-19 ਦੇ 9 ਮਾਮਲੇ ਹੋਏ ਰਿਪੋਰਟ, ਮਿਸ਼ਨ ਜੇਲ੍ਹ 'ਚ ਆਊਟਬ੍ਰੇਕ ਦੇ ਖਤਮ ਹੋਣ ਦੀ ਦਿੱਤੀ ਜਾਣਕਾਰੀ

Share On
outbreak-at-the-mission-prison-declared-over-9-new-cases-reported-in-b-c
(File) -  British Columbia's public health officer, Dr. Bonnie Henry giving her views during a press conference. - B.C. government

ਬੀ.ਸੀ. ਵਿੱਚ ਮਿਸ਼ਨ ਦੀ ਜੇਲ੍ਹ 'ਚ ਸਾਹਮਣੇ ਆਏ ਕੋਵਿਡ-19 ਆਊਟਬ੍ਰੇਕ ਨੂੰ ਖਤਮ ਹੋ ਗਿਆ ਦੱਸਿਆ ਗਿਆ ਹੈ। ਡਾ. ਬੌਨੀ ਹੈਨਰੀ ਨੇ ਕਿਹਾ ਕਿ ਬੀਤੇ ਦੋ ਇੰਕਯੁਬੇਸ਼ਨ ਪੀਰੀਅਡਜ਼ ਦੌਰਾਨ ਇਸ ਜੇਲ੍ਹ ਤੋਂ ਕੋਈ ਵਾਇਰਸ ਸੰਬੰਧੀ ਮਾਮਲਾ ਸਾਹਮਣੇ ਨਹੀਂ ਆਇਆ ਹੈ। ਇਹ ਜੇਲ੍ਹ, ਸੂਬੇ ਦੇ ਸਭ ਤੋਂ ਵੱਡੇ ਆਊਟਬ੍ਰੇਕ ਮਾਮਲਿਆਂ ਵਿੱਚੋਂ ਇੱਕ ਸੀ। 130 ਤੋਂ ਵਧੇਰੇ ਇਨਮੇਟ ਅਤੇ ਸਟਾਫ ਦੇ ਲੋਕ ਵਾਇਰਸ ਤੋਂ ਪੀੜਤ ਪਾਏ ਗਏ ਸਨ। ਇੱਕ ਇਨਮੇਟ ਦੀ ਮੌਤ ਵੀ ਹੋ ਗਈ ਸੀ। ਡਾ. ਹੈਨਰੀ ਨੇ ਦੱਸਿਆ ਕਿ ਵਾਇਰਸ ਦੇ ਫੈਲਾਅ ਤੋਂ ਬਚਾਅ ਦੇ ਲਈ ਜਿਹੜੇ ਕਦਮ ਉਠਾਏ ਗਏ ਸਨ, ਉਨ੍ਹਾਂ ਦੀ ਵਰਤੋਂ ਫੈਡਰਲ ਕ੍ਰੈਕਸ਼ਨਲ ਫੈਸਿਲਟੀਆਂ 'ਚ ਵੀ ਹੋ ਰਹੀ ਹੈ।


ਲਗਾਤਾਰ ਦੂਜੇ ਦਿਨ 9 ਮਾਮਲੇ ਹੋਏ ਰਿਪੋਰਟ

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਸੂਬੇ 'ਚ ਕੋਰੋਨਾ ਵਾਇਰਸ ਦੇ 9 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਹੈ। ਇਹ ਮਾਮਲੇ ਬੁੱਧਵਾਰ ਤੋਂ ਵੀਰਵਾਰ ਵਿਚਾਲੇ ਦੇ 24 ਘੰਟਿਆਂ ਦੇ ਦਰਮਿਆਨ ਦੇ ਹਨ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 2,558 ਹੋ ਗਈ ਹੈ। ਸਿਹਤ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਸੂਬੇ ਦੇ ਦੋ ਹੋਰ ਵਾਇਰਸ ਪੀੜਤਾਂ ਨੇ ਦਮ ਤੋੜ ਦਿੱਤਾ ਹੈ। ਹੁਣ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 164 ਹੋ ਗਈ ਹੈ। ਵਾਇਰਸ ਲਈ ਪਾਜ਼ਿਟਿਵ ਪਾਏ ਜਾਣ ਵਾਲੇ 2,153 ਲੋਕ ਇਸ ਤੋਂ ਰਿਕਵਰ ਕਰ ਚੁੱਕੇ ਹਨ।


ਐਨ.ਐਚ.ਐਲ. ਮੁਕਾਬਲਿਆਂ ਲਈ ਨਹੀਂ ਮਿਲਿਆ ਕੋਈ ਲਿਖਤ ਪ੍ਰਪੋਜ਼ਲ

ਡਾ. ਬੌਨੀ ਹੈਨਰੀ ਨੂੰ ਪੁੱਛਿਆ ਗਿਆ ਕਿ ਵੈਨਕੂਵਰ 'ਚ ਐਨ.ਐਚ.ਐਲ. ਦੇ ਮੁਕਾਬਲਿਆਂ ਬਾਰੇ ਕੋਈ ਵਿਚਾਰ ਕੀਤਾ ਜਾ ਰਿਹਾ ਹੈ, ਤਾਂ ਡਾ. ਬੌਨੀ ਹੈਨਰੀ ਨੇ ਕਿਹਾ ਕਿ ਫ਼ਿਲਹਾਲ ਐਨ.ਐਚ.ਐਲ. ਵੱਲੋਂ ਕੋਈ ਲਿਖਤੀ ਪ੍ਰਪੋਜ਼ਲ ਨਹੀਂ ਭੇਜਿਆ ਗਿਆ ਹੈ। ਪਰ ਉਨ੍ਹਾਂ ਦੱਸਿਆ ਕਿ ਕੁਆਰੰਟੀਨ ਸੰਬੰਧੀ ਨਿਯਮਾਂ ਦੀ ਸਹੀ ਪਾਲਣਾ ਅਤੇ ਮੁਕਾਬਲਿਆਂ 'ਚ ਛੋਟੇ ਇਕੱਠ ਆਸਰੇ ਮੁਕਾਬਲੇ ਕਰਵਾਉਣ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ।


Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link