16.57C Vancouver
ADS

Jul 21, 2020 2:27 AM -

ਅਸਾਮ 'ਚ ਭਿਆਨਕ ਹੜ੍ਹ, 24 ਜ਼ਿਲ੍ਹੇ ਤੇ ਲੱਖਾਂ ਲੋਕ ਪ੍ਰਭਾਵਿਤ

Share On
over-24-lakh-people-in-24-districts-affected-by-assam-floods-says-asdma
The floods in Assam have affected 24 districts, causing damages to 1,09,600.53 hectares of crop area and affecting over 24 lakh people in the state. Photo-ANI

ਅਸਾਮ 'ਚ ਆਏ ਹੜ੍ਹਾਂ ਕਾਰਨ 24 ਜ਼ਿਲ੍ਹਿਆਂ 'ਚ ਨੁਕਸਾਨ ਹੋਇਆ ਦੱਸਿਆ ਗਿਆ ਹੈ।

ਇਨ੍ਹਾਂ ਹੜ੍ਹਾਂ ਕਾਰਨ 1,09,600.53 ਹੈਕਟੇਅਰ ਦੇ ਇਲਾਕੇ 'ਚ ਫਸਲਾਂ ਦਾ ਨੁਕਸਾਨ ਹੋਣ ਬਾਰੇ ਦੱਸਿਆ ਗਿਆ ਹੈ।

ਇਸ ਦੇ ਨਾਲ ਕਰੀਬ 24 ਲੱਖ ਲੋਕ ਪ੍ਰਭਾਵਿਤ ਹੋਏ ਹਨ।

ਹੜ੍ਹਾਂ ਦੇ ਹਾਲਾਤਾਂ ਬਾਰੇ ਅਸਾਮ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਿਟੀ (ASDMA) ਨੇ ਸੋਮਵਾਰ ਨੂੰ ਰਿਪੋਰਟ ਜਾਰੀ ਕੀਤੀ।

ਇਸ ਦੇ ਵਿੱਚ ਦੱਸਿਆ ਗਿਆ ਕਿ 2,254 ਪਿੰਡ ਪ੍ਰਭਾਵਿਤ ਹੋਏ ਹਨ। ਸੋਮਵਾਰ ਨੂੰ ਬ੍ਰਹਮਪੁੱਤਰ ਦਰਿਆ 'ਚ ਵਧੇ ਪਾਣੀ ਦੇ ਪੱਧਰ ਕਾਰਨ ਦਿਬਰੁਗੜ੍ਹ ਦੇ ਕਈ ਇਲਾਕਿਆਂ 'ਚ ਹੜ੍ਹਾਂ ਜਿਹੇ ਹਾਲਾਤ ਬਣ ਗਏ।

ਸਰਕਾਰ ਵੱਲੋਂ 276 ਰਿਲੀਫ ਕੈਂਪ ਸਥਾਪਿਤ ਕੀਤੇ ਗਏ ਹਨ। 192 ਰਿਲੀਫ ਡਿਸਟ੍ਰੀਬਿਊਸ਼ਨ ਸੈਂਟਰ ਵੀ ਸਥਾਪਿਤ ਕੀਤੇ ਗਏ ਹਨ।

ਹੜ੍ਹਾਂ ਕਾਰਨ ਕਾਜ਼ੀਰੰਗਾ ਰਾਸ਼ਟਰੀ ਪਾਰਕ 'ਚ 113 ਜਾਨਵਰਾਂ ਦੇ ਵੀ ਮਾਰੇ ਜਾਣ ਦੀ ਖਬਰ ਹੈ।

ਹਾਲਾਂਕਿ ਇੱਥੋਂ 140 ਜਾਨਵਰਾਂ ਨੂੰ ਬਚਾਏ ਜਾਣ ਬਾਰੇ ਵੀ ਦੱਸਿਆ ਗਿਆ ਹੈ।

ਆਸਾਮ ਦੇ ਮੁੱਖ ਮੰਤਰੀ ਸ੍ਰਬਨੰਦ ਸੋਨੋਵਾਲ ਨੇ ਕਈ ਇਲਾਕਿਆਂ ਦਾ ਦੌਰਾ ਕੀਤਾ ਅਤੇ ਲੋਕਾਂ ਨਾਲ ਵੀ ਗੱਲਬਾਤ ਕੀਤੀ।

ਉਨ੍ਹਾਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਸੂਬੇ ਦੀ ਮਦਦ ਲਈ ਹੱਥ ਵਧਾਇਆ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link