16.05C Vancouver
ADS

Dec 28, 2023 6:32 PM - Connect News

400,000 ਤੋਂ ਵੱਧ ਅਲਬਰਟਾ ਦੇ ਲੋਕ ਸਿਹਤ ਸੇਵਾਵਾਂ ਲੈਣ ਲਈ ਕਰ ਰਹੇ ਹਨ ਲੰਬਾ ਇੰਤਜ਼ਾਰ: ਰਿਪੋਰਟ

Share On
over-400-000-albertans-waiting-for-health-care-report
The think tank says the number of Albertans on waitlists rose from 2022, with 1,000 more people waiting for surgeries and more than 6,000 in the queue for diagnostic testing.

ਅਲਬਰਟਾ ਵਿਚ 4 ਲੱਖ ਤੋਂ ਵੱਧ ਲੋਕ ਸਿਹਤ ਸੰਭਾਲ ਸੇਵਾਵਾਂ ਲੈਣ ਲਈ ਲੰਬਾ ਇੰਤਜ਼ਾਰ ਕਰ ਰਹੇ ਹਨ। ਤਾਜ਼ਾ ਰਿਪੋਰਟ ਮੁਤਾਬਕ 415,000 ਲੋਕ ਆਪਰੇਸ਼ਨ, ਡਾਇਗਨੌਸਟਿਕ ਟੈਸਟਿੰਗ ਅਤੇ ਮਾਹਰ ਡਾਕਟਰ ਨੂੰ ਮਿਲਣ ਲਈ ਉਡੀਕ ਕਰ ਰਹੇ ਹਨ।

SecondStreet.org ਦੀ ਰਿਪੋਰਟ ਮੁਤਾਬਕ ਕੈਨੇਡਾ ਭਰ ਵਿਚ ਕੁੱਲ 3.1 ਮਿਲੀਅਨ ਲੋਕ ਇਲਾਜ ਲਈ ਉਡੀਕ ਕਰਨ ਲਈ ਮਜਬੂਰ ਹਨ। ਅਲਬਰਟਾ ਦੀ ਸਥਿਤੀ ਕੁਝ ਸੂਬਿਆਂ ਨਾਲੋਂ ਠੀਕ ਹੈ। ਓਨਟਾਰੀਓ ਵਿਚ 900,000 ਲੋਕ ਉਡੀਕ ਸੂਚੀ ਵਿਚ ਹਨ ਜਦਕਿ ਕਿਊਬੈਕ ਵਿਚ ਇਹ ਅੰਕੜਾ 1,350,000 ਹੈ।

ਰਿਪੋਰਟ ਮੁਤਾਬਕ ਅਲਬਰਟਾ ਵਿਚ ਸਰਜਰੀਆਂ ਲਈ ਉਡੀਕ ਕਰਨ ਵਾਲਿਆਂ ਦੀ ਗਿਣਤੀ ਬੀਤੇ ਸਾਲ ਨਾਲੋਂ 1,000 ਵਧੀ ਹੈ ਜਦਕਿ ਡਾਈਗਨੌਸਟਿਕ ਟੈਸਟਿੰਗ ਕਰਵਾਉਣ ਵਾਲਿਆਂ ਦੀ ਗਿਣਤੀ ਵਿਚ ਲਗਭਗ 6000 ਦਾ ਵਾਧਾ ਹੋਇਆ ਹੈ।

ਰਿਪੋਰਟ ਵਿਚ ਦੱਸਿਆ ਗਿਆ ਕਿ ਉਡੀਕ ਕਰ ਰਹੇ 17,000 ਕੈਨੇਡੀਅਨਜ਼ ਆਪਣੀ ਜਾਨ ਗੁਆ ਚੁੱਕੇ ਹਨ। ਬਹੁਤ ਸਾਰੇ ਲੋਕ ਕਮਰ ਦੀ ਸਰਜਰੀ ਕਰਵਾਉਣ ਲਈ ਲੰਬੀ ਉਡੀਕ ਕਰ ਰਹੇ ਹਨ। ਇਨ੍ਹਾਂ ਲੋਕਾਂ ਲਈ ਦਰਦ ਵਿਚ ਜਿਊਣਾ ਬਹੁਤ ਜ਼ਿਆਦਾ ਮੁਸ਼ਕਿਲ ਹੁੰਦਾ ਹੈ ਕਿਉਂਕਿ ਇਹ ਲੋਕ ਆਪਣੇ-ਆਪ ਉੱਠ-ਬੈਠ ਨਹੀਂ ਸਕਦੇ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link