12.38C Vancouver
ADS

Dec 10, 2020 8:47 AM -

ਸਿੰਘੂ ਬਾਰਡਰ 'ਤੇ ਕਿਸਾਨਾਂ ਲਈ ਲਾਏ ਗਏ 50 ਤੋਂ ਵੀ ਵੱਧ ਮੈਡੀਕਲ ਕੈਂਪ

Share On
over-50-medical-camps-set-up-for-farmers-at-singhu-border
Medical camps set up for farmers at Singhu border by United Sikhs

ਦਿੱਲੀ ਦੇ ਕਈ ਬਰਡਰਾਂ 'ਚੋਂ ਇੱਕ ਸਿੰਘੂ ਬਾਰਡਰ 'ਤੇ ਹਰ ਵੇਲੇ 50 ਤੋਂ ਵੱਧ ਮੈਡੀਕਲ ਕੈਂਪ ਲੱਗੇ ਹੋਏ ਹਨ, ਜਿੱਥੇ ਕਿਸਾਨ ਬੀਤੇ 15 ਦਿਨਾਂ ਤੋਂ ਠੰਢ 'ਚ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ|

ਧਰਨੇ 'ਤੇ ਬੈਠੇ ਕਿਸਾਨਾਂ ਲਈ ਮੁਫ਼ਤ ਦਵਾਈਆਂ ਅਤੇ ਐਮਬੂਲੈਂਸ ਸੇਵਾਵਾਂ ਵੀ ਮੁੱਹਈਆ ਕਰਾਈਆਂ ਜਾ ਰਹੀਆਂ ਹਨ|

ਯੂਨਾਈਟਿਡ ਸਿੱਖਸ ਜਥੇਬੰਦੀ ਨਾਲ ਜੁੜੇ ਸਵੈ-ਸੇਵਕ ਡਾਕਟਰ ਕੰਵਰਪਾਲ ਸਿੰਘ, ਜਿਹਨਾਂ ਨੇ ਅਜਿਹੇ ਕਈ ਕੈਂਪ ਲਾਏ ਹਨ, ਦੱਸਦੇ ਹਨ ਕਿ ਜ਼ਿਆਦਾਤਰ ਲੋਕਾਂ ਨੂੰ ਬੁਖ਼ਾਰ ਅਤੇ ਗਲਾ ਪੱਕਣ ਦੀ ਸ਼ਿਕਾਇਤ ਹੈ|

ਉਨ੍ਹਾਂ ਆਖਿਆ,"ਹਾਲਾਂਕਿ ਧਰਨਾਕਾਰੀ ਕੋਵਿਡ-19 ਮਹਾਮਾਰੀ ਦੌਰਾਨ ਹਰ ਪਰਹੇਜ਼ ਕਰ ਰਹੇ ਹਨ|"

ਡਾਕਟਰ ਅਤੇ ਸਵੈ-ਸੇਵਕਾਂ ਦਾ ਆਖਣਾ ਹੈ ਕਿ ਕਈਆਂ ਨੂੰ ਪਹਿਲਾਂ ਤੋਂ ਹੀ ਸਿਹਤ ਸਬੰਧੀ ਕੋਈ ਨਾ ਕੋਈ ਪ੍ਰੇਸ਼ਾਨੀ ਹੈ, ਜਿਸ ਲਈ ਉਹਨਾਂ ਨੂੰ ਲਗਾਤਾਰ ਦਵਾਈਆਂ ਅਤੇ ਸਿਹਤ ਚੈਕ-ਅਪ ਦੀ ਲੋੜ ਹੈ|

ਜਥੇਬੰਦੀ ਨਾਲ ਜੁੜੇ ਇੱਕ ਸਵੈ-ਸੇਵਕ ਨੇ ਕਿਹਾ," ਸਾਡੇ ਵਲੰਟੀਅਰ ਹਰ ਵੇਲੇ ਮੌਜੂਦ ਹਨ| ਐਮਬੂਲੈਂਸ ਸੇਵਾ ਅਤੇ ਇੱਥੋਂ ਤੱਕ ਕਿ ਸਰਜਨ ਵੀ ਇੱਥੇ ਮੌਜੂਦ ਹਨ| ਇੱਕ ਕਿਲੋਮੀਟਰ ਦੇ ਦਾਇਰੇ 'ਚ ਦੋ ਹਸਪਤਾਲ ਹਨ ਜੋ ਧਰਨਾਕਾਰੀਆਂ ਦੀਆਂ ਨਿੱਕੀਆਂ-ਮੋਟੀਆਂ ਤਕਲੀਫ਼ਾਂ ਲਈ ਮੁਫ਼ਤ ਇਲਾਜ ਕਰ ਰਹੇ ਹਨ|"

ਧਰਨਾਕਾਰੀਆਂ ਦਾ ਕਹਿਣਾ ਹੈ ਕਿ ਅਜਿਹੇ ਤਣਾਅ ਵਾਲੇ ਮਾਹੌਲ ਵਿੱਚ ਵੀ, ਇਨ੍ਹਾਂ ਕੈਂਪਾਂ ਨਾਲ ਉਹਨਾਂ ਨੂੰ ਸਿਹਤਮੰਦ ਰਹਿਣ 'ਚ ਕਾਫੀ ਮਦਦ ਮਿਲ ਰਹੀ ਹੈ|

ਕਿਸਾਨ, ਖ਼ਾਸ ਤੌਰ 'ਤੇ ਪੰਜਾਬ ਦੇ ਕਿਸਾਨ, ਬਿਨਾਂ ਵਿਰੋਧੀ ਧਿਰ ਦੀ ਹਾਜ਼ਰੀ ਦੇ ਸਤੰਬਰ ਮਹੀਨੇ 'ਚ ਪਾਰਲੀਮੈਂਟ 'ਚ ਆਵਾਜ਼ ਮਤ ਨਾਲ ਪਾਸ ਕੀਤੇ ਤਿੰਨ ਖੇਤੀਬਾੜੀ ਬਿੱਲਾਂ ਦਾ ਵਿਰੋਧ ਕਰ ਰਹੇ ਹਨ|

ਗ਼ੌਰਤਲਬ ਹੈ ਕਿ ਕਿਸਾਨ ਉਪਜ,ਵਪਾਰ ਅਤੇ ਵਣਜ ਬਿੱਲ(ਤਰੱਕੀ ਅਤੇ ਸਹੂਲਤ), 2020 , ਕਿਸਾਨ (ਸਸ਼ਕਤੀਕਰਨ ਅਤੇ ਰੱਖਿਆ) ਸਮਰਥਨ ਮੁੱਲ ਸਮਝੌਤਾ ਅਤੇ ਖੇਤੀ ਸੇਵਾਵਾਂ ਬਿੱਲ,2020 ਅਤੇ ਜ਼ਰੂਰੀ ਵਸਤਾਂ(ਸੋਧ) ਬਿੱਲ,2020 ਦਾ ਵਿਰੋਧ ਕਰ ਰਹੇ ਹਨ|

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link