12.25C Vancouver
ADS

Dec 3, 2021 1:37 AM - The Canadian Press

ਬੀ.ਸੀ. 'ਚ ਹੜ੍ਹਾਂ ਕਾਰਨ ਪਸ਼ੂਆਂ ਦੀ ਮੌਤ ਦਾ ਅੰਕੜਾ 640,000 ਤੋਂ ਵੀ ਵਧੇਰੇ: ਖੇਤੀਬਾੜੀ ਮੰਤਰੀ

Share On
over-640-000-livestock-dead-due-to-flooding-in-b-c
Agriculture Minister Lana Popham says 628,000 poultry, about 12,000 hogs and 420 dairy cattle died in the widespread flooding last month. (Photo - BC Transportation/Twitter)

ਬੀ.ਸੀ. ਦੀ ਐਗਰੀਕਲਚਰ ਮੰਤਰੀ ਲਾਨਾ ਪੌਪਹਮ ਦਾ ਕਹਿਣਾ ਹੈ ਕਿ ਸੂਬੇ 'ਚ ਦਸਤਕ ਦੇਣ ਵਾਲੇ ਹੜ੍ਹਾਂ ਦੌਰਾਨ 640,000 ਤੋਂ ਵਧੇਰੇ ਪਸ਼ੂਆਂ ਦੀ ਮੌਤ ਹੋ ਗਈ ਹੈ।

ਜਾਨ ਗਵਾਉਣ ਵਾਲੇ ਪਸ਼ੂਆਂ 'ਚ 628,000 ਪੋਲਟਰੀ, ਕਰੀਬ 12,000 ਹੌਗ ਯਾਨੀ ਕਿ ਸੂਰ ਅਤੇ 420 ਗਾਵਾਂ ਸ਼ਾਮਿਲ ਦੱਸੀਆਂ ਗਈਆਂ।

ਲਾਨਾ ਪੌਪਹਮ ਨੇ ਕਿਹਾ ਕਿ ਰਿਕਵਰੀ ਅਭਿਆਨ ਜਾਰੀ ਹਨ ਪਰ ਸਥਿਤੀ ਬੇਹੱਦ ਦੁਖਦਾਈ ਹੈ।

ਸੂਬੇ ਦੇ 800 ਤੋਂ ਵਧੇਰੇ ਫਾਰਮ ਹੁਣ ਵੀ ਇਵੈਕੂਏਸ਼ਨ ਆਰਡਰ 'ਤੇ ਰੱਖੇ ਗਏ ਹਨ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਪਸ਼ੂਆਂ ਦੀ ਮੌਤ ਦੀ ਗਿਣਤੀ 'ਚ ਹੋਰ ਵਾਧੇ ਸੰਬੰਧੀ ਅੰਕੜੇ ਸਾਹਮਣੇ ਆ ਸਕਦੇ ਹਨ।

ਉਨ੍ਹਾਂ ਕਿਹਾ ਕਿ ਉਹ ਬੀ.ਸੀ. ਐਗਰੀਕਲਚਰ ਕਾਉਂਸਿਲ ਨਾਲ ਮਿਲ ਕੇ ਕੰਮ ਕਰ ਰਹੀ ਹਨ ਕਿ ਕਿਸਾਨਾਂ ਨੂੰ ਸਹਿਯੋਗ ਪ੍ਰਦਾਨ ਕੀਤਾ ਜਾ ਸਕੇ।

ਉਨ੍ਹਾਂ ਦੱਸਿਆ ਕਿ ਔਟਵਾ ਦੇ ਆਪਣੇ ਹਮਰੁਤਬਾ ਨਾਲ ਮੁਲਾਕਾਤ 'ਚ ਕਿਸਾਨਾਂ ਲਈ ਰਿਕਵਰੀ ਪੈਕੇਜ ਦੀ ਵੀ ਮੰਗ ਕੀਤੀ ਗਈ ਹੈ।

Latest news

carney-to-visit-saudi-arabia-next-week-as-rights-concerns-draw-renewed-attention
Punjabi

ਪ੍ਰਧਾਨ ਮੰਤਰੀ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੌਰੇ 'ਤੇ, ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਵਧਿਆ ਧਿਆਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੇ ਸ਼ਾਸਕ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਇੱਕ ਅਹਿਮ ਮੁਲਾਕਾਤ ਕਰਨ ਜਾ ਰਹੇ ਹਨ, ਜਿਸ ਨੂੰ ਲੈ ਕੇ ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਇੱਕ ਨਵਾਂ ਸਿਆਸੀ ਦਬਾਅ ਵੀ ਸ਼ੁਰੂ ਹੋ ਗਿਆ ਹੈ। ਪਿਛਲੇ 26 ਸਾਲਾਂ ਵਿਚ ਕਿਸੇ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਸਾਊਦੀ ਫੇਰੀ ਹੋਣ ਵਾਲੀ ਹੈ,ਜਿਸ ਦਾ ਮਕਸਦ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ।
b-c-nurses-begin-targeted-job-action-refuse-non-nursing-duties-and-non-essential-overtime
Punjabi

ਬੀ.ਸੀ. ਨਰਸਾਂ ਨੇ ਹੜਤਾਲ ਵਜੋਂ ਗੈਰ-ਨਰਸਿੰਗ ਕੰਮਾਂ ਅਤੇ ਓਵਰਟਾਈਮ ਕੀਤਾ ਬੰਦ

ਬੀ.ਸੀ. ਨਰਸਾਂ ਵੱਲੋਂ ਵੀਰਵਾਰ ਤੋਂ ਗੈਰ-ਨਰਸਿੰਗ ਕੰਮਾਂ ਅਤੇ ਗੈਰ-ਜ਼ਰੂਰੀ ਓਵਰਟਾਈਮ 'ਤੇ ਮੁਕੰਮਲ ਪਾਬੰਦੀ ਲਗਾ ਕੇ ਟਾਰਗੇਟਿਡ ਜੌਬ ਐਕਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਕਾਰਨ ਸੂਬਾ ਸਰਕਾਰ ਅਤੇ ਹੈਲਥ ਕੇਅਰ ਸੈਕਟਰ ਵਿਚਕਾਰ ਵਿਵਾਦ ਸ਼ੁਰੂ ਹੋ ਗਿਆ ਹੈ। ਯੂਨੀਅਨ ਨੇ ਸਾਫ਼ ਕੀਤਾ ਹੈ ਕਿ ਇਹ ਕਦਮ ਸਰਕਾਰ ਨੂੰ ਇੱਕ ਸਾਰਥਕ ਅਤੇ ਠੋਸ ਸਮਝੌਤੇ ਦੀ ਪੇਸ਼ਕਸ਼ ਦੇ ਨਾਲ ਗੱਲਬਾਤ ਦੀ ਮੇਜ਼ 'ਤੇ ਵਾਪਸ ਲਿਆਉਣ ਲਈ ਚੁੱਕਿਆ ਗਿਆ ਹੈ ਤਾਂ ਜੋ ਨਰਸਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ।
langley-rcmp-investigating-suspected-assault-that-left-75-year-old-man-critically-injured
Punjabi

ਲੈਂਗਲੀ 'ਚ 75 ਸਾਲਾ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੇ ਮਾਮਲੇ ਦੀ RCMP ਵੱਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਦੇ ਡਾਊਨਟਾਊਨ ਇਲਾਕੇ ਵਿਚ ਕੈਨੇਡਾ ਡੇਅ ਦੀ ਰਾਤ ਨੂੰ 75 ਸਾਲਾ ਬਜ਼ੁਰਗ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜੋ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਜ਼ੇਰੇ ਇਲਾਜ ਹਨ।
bus-crash-in-southwestern-pakistan-kills-40-officials-say
Punjabi

ਪਾਕਿਸਤਾਨ ਦੇ ਦੱਖਣ-ਪੱਛਮੀ ਖੇਤਰ ਵਿੱਚ ਬੱਸ ਖੱਡ ਵਿੱਚ ਡਿੱਗੀ, 40 ਲੋਕਾਂ ਦੀ ਮੌਤ

ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਕਵੇਟਾ ਤੋਂ ਪੇਸ਼ਾਵਰ ਜਾ ਰਹੀ ਇੱਕ ਯਾਤਰੀ ਬੱਸ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਦੀ ਸਰਹੱਦ ਦੇ ਨੇੜੇ ਦਾਨਾ ਸਰ ਖੇਤਰ ਵਿੱਚ ਕੰਟਰੋਲ ਗੁਆ ਬੈਠੀ ਅਤੇ ਇੱਕ ਡੂੰਘੀ, ਪਥਰੀਲੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 8 ਹੋਰ ਜ਼ਖਮੀ ਹੋ ਗਏ।
rescue-efforts-continue-in-kyiv-after-deadly-russian-missile-and-drone-attack
Punjabi

ਕੀਵ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ ਮਗਰੋਂ ਬਚਾਅ ਕਾਰਜ ਜਾਰੀ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਰੂਸ ਵੱਲੋਂ ਕੀਤੇ ਗਏ ਮਿਜ਼ਾਈਲ ਅਤੇ ਡਰੋਨ ਹਮਲੇ ਤੋਂ ਇੱਕ ਦਿਨ ਬਾਅਦ ਬਚਾਅ ਟੀਮਾਂ ਮਲਬੇ ਹੇਠਾਂ ਬਚੇ ਲੋਕਾਂ ਦੀ ਭਾਲ ਵਿੱਚ ਲੱਗੀਆਂ ਹੋਈਆਂ ਹਨ। ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਸੋਗ ਦਿਵਸ ਮਨਾਇਆ ਗਿਆ ਅਤੇ ਸਰਕਾਰੀ ਇਮਾਰਤਾਂ 'ਤੇ ਝੰਡੇ ਅੱਧੇ ਝੁਕਾਏ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link