14.56C Vancouver
ADS

Mar 11, 2026 7:01 PM - Connect Newsroom - Jasmine Singh with files from The Canadian Press

ਬੀ. ਸੀ. ਵਿਚ ਪੈਸਿਫਿਕ ਤੂਫ਼ਾਨ ਦੀ ਦਸਤਕ ਨਾਲ ਤੇਜ਼ ਹਵਾਵਾਂ ਦੀ ਜਾਰੀ ਕੀਤੀ ਗਈ ਚਿਤਾਵਨੀ

Share On
pacific-storm-brings-wind-warnings-and-mountain-snow-across-southern-b-c
Snow falls along the Sea to Sky Highway north of Vancouver during a late-season Pacific storm.(Photo: The Canadian Press)

ਬੀ. ਸੀ. ਵਿਚ ਪੈਸਿਫਿਕ ਤੂਫ਼ਾਨ ਦੀ ਦਸਤਕ ਨਾਲ ਹਲਕੀ ਤੋਂ ਭਾਰੀ ਬਰਫਬਾਰੀ ਅਤੇ ਤੇਜ਼ ਹਵਾਵਾਂ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ, ਇਨਵਾਇਰਮੈਂਟ ਕੈਨੇਡਾ ਮੁਤਾਬਕ, ਮੈਟਰੋ ਵੈਨਕੂਵਰ ਵਿਚ ਸਮੁੰਦਰੀ ਤਲ ਦੇ ਇਲਾਕਿਆਂ ਵਿਚ ਹਲਕੀ ਬਰਫ਼ਬਾਰੀ ਦੀ ਸੰਭਾਵਨਾ ਹੈ। ਉਥੇ ਹੀ, ਮੰਗਲਵਾਰ ਨੂੰ ਹੋਈ ਹਲਕੀ ਬਰਫ਼ਬਾਰੀ ਵੈਨਕੂਵਰ ਦੇ ਹਵਾਈ ਅੱਡੇ 'ਤੇ accumulate ਨਹੀਂ ਹੋ ਸਕੀ ਅਤੇ ਕਿਹਾ ਗਿਆ ਹੈ ਕਿ ਜੇਕਰ ਅਜਿਹਾ ਹੀ ਰਿਹਾ ਤਾਂ ਵੈਨਕੂਵਰ ਪਿਛਲੇ 43 ਸਾਲਾਂ ਵਿਚ ਪਹਿਲੀ ਵਾਰ ਸਨੋਅ ਫਰੀ ਸਰਦੀ ਦਾ ਰਿਕਾਰਡ ਬਣਾ ਸਕਦਾ ਹੈ।

ਓਧਰ, ਵੈਨਕੂਵਰ ਆਈਲੈਂਡ ਦੇ ਅੰਦਰੂਨੀ ਉੱਚਾਈ ਵਾਲੇ ਖੇਤਰਾਂ ਵਿਚ 10 ਸੈਂਟੀਮੀਟਰ ਤੱਕ ਬਰਫ਼ਬਾਰੀ ਦੀ ਸੰਭਾਵਨਾ ਦੱਸੀ ਗਈ ਹੈ, ਜਦੋਂ ਕਿ ਵਿਸਲਰ ਅਤੇ ਸੀ ਟੂ ਸਕਾਈ ਹਾਈਵੇਅ ਦੇ ਕੁਝ ਹਿੱਸਿਆਂ ਵਿਚ 20 ਸੈਂਟੀਮੀਟਰ ਤੱਕ ਅਤੇ ਸਿਕਾਮਸ ਤੋਂ ਗੋਲਡਨ ਵਿਚਕਾਰ ਹਾਈਵੇਅ 1 'ਤੇ 25 ਸੈਂਟੀਮੀਟਰ ਤੱਕ ਭਾਰੀ ਬਰਫ਼ਬਾਰੀ ਦੀ ਉਮੀਦ ਜਤਾਈ ਹੈ।

ਇਸ ਤੋਂ ਇਲਾਵਾ ਗ੍ਰੇਟਰ ਵਿਕਟੋਰੀਆ ਵਿਚ 90 ਕਿਲੋਮੀਟਰ ਪ੍ਰਤੀ ਘੰਟਾ ਅਤੇ ਹੋਪ ਵਿਚ 100 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਕੋਕੀਹਾਲਾ ਹਾਈਵੇ, ਓਕਾਨਾਗਨ ਕਨੈਕਟਰ ਅਤੇ ਹਾਈਵੇਅ 3 ਵਰਗੇ ਮੁੱਖ ਮਾਰਗ ਸਰਦੀਆਂ ਦੇ ਤੂਫਾਨ ਦੀਆਂ ਚੇਤਾਵਨੀਆਂ ਦੇ ਅਧੀਨ ਹਨ, ਜਿੱਥੇ ਵਿਜ਼ੀਬਿਲਟੀ ਘੱਟ ਹੋਣ ਕਾਰਨ ਸਫਰ ਕਰਨਾ ਚੁਣੌਤੀਪੂਰਨ ਹੋ ਸਕਦਾ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link