18.87C Vancouver
ADS

May 22, 2020 3:32 PM -

ਪਾਕਿਸਤਾਨ ਵਿੱਚ ਕਰਾਚੀ ਹਵਾਈ ਅੱਡੇ ਦੇ ਨਜ਼ਦੀਕ 98 ਯਾਤਰੀਆਂ ਦਾ ਇੱਕ ਜਹਾਜ਼ ਹਾਦਸਾਗ੍ਰਸਤ

Share On
pakistan-jet-with-98-aboard-crashes-near-karachi-airport
Image-ANI

ਪਾਕਿਸਤਾਨ ਦੀ ਸਿਵਲ ਏਵੀਏਸ਼ਨ ਅਥਾਰਟੀ ਮੁਤਾਬਕ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਦੇ ਕਰਾਚੀ ਹਵਾਈ ਅੱਡੇ ਦੇ ਨਜ਼ਦੀਕ ਹਾਦਸਾਗ੍ਰਸਤ ਹੋਏ ਜਹਾਜ਼ ਉੱਤੇ ਸਵਾਰ ਯਾਤਰੀਆਂ ਵਿੱਚੋਂ 2 ਜ਼ਿੰਦਾ ਹਨ।

ਏਅਰਬੱਸ A-320 ਨੇ ਲਾਹੌਰ ਤੋਂ ਉਡਾਣ ਭਰੀ ਅਤੇ ਇਸ ਜਹਾਜ਼ ਉੱਤੇ 91 ਯਾਤਰੀ ਅਤੇ 7 ਕਰੂ ਮੈਂਬਰ ਮੌਜੂਦ ਸਨ।

ਫਲਾਈਟ ਦੀ ਰਿਕਾਰਡਿੰਗ ਮੁਤਾਬਕ ਹਾਦਸਾਗ੍ਰਸਤ ਹੋਣ ਤੋਂ ਕੁਝ ਸਮਾਂ ਪਹਿਲਾਂ ਇੰਜਨ ਫ਼ੇਲ੍ਹ ਹੋ ਜਾਣ ਕਾਰਨ ਜਹਾਜ਼ ਐਮਰਜੈਂਸੀ ਲੈਂਡਿੰਗ ਕਰਨ ਦਾ ਯਤਨ ਕਰ ਰਿਹਾ ਸੀ।

ਕਰਾਚੀ ਦੇ ਮੇਅਰ ਅਨੁਸਾਰ ਜਹਾਜ਼ ਸ਼ਹਿਰ ਦੇ ਇੱਕ ਵੱਧ ਅਬਾਦੀ ਵਾਲੇ ਇਲਾਕੇ ਵਿੱਚ ਦੁਰਘਟਨਾਗ੍ਰਸਤ ਹੋਇਆ ਜਿਸ ਕਾਰਨ 5 ਜਾਂ 6 ਘਰਾਂ ਦਾ ਨੁਕਸਾਨ ਹੋਇਆ ਹੈ।

ਲਾਹੌਰ ਤੋਂ ਕਰਾਚੀ ਦਾ ਸਫ਼ਰ ਤਹਿ ਕਰ ਰਹੇ ਇਸ ਜਹਾਜ਼ ਦੇ ਹਾਦਸਾਗ੍ਰਸਤ ਹੋਣ ਤੋਂ ਕੁਝ ਸਮਾਂ ਪਹਿਲਾਂ ਪਾਕਿਸਤਾਨੀ ਇੰਟਰਨੈਸ਼ਨਲ ਏਅਰਲਾਈਨਜ਼ ਫਲਾਈਟ 8303 ਦੇ ਪਾਇਲਟ ਨੂੰ ਇਸ ਸੰਬੰਧ ਵਿੱਚ ਚੇਤਾਵਨੀ ਜਾਰੀ ਕਰਦਿਆਂ ਸੁਣਿਆ ਗਿਆ।

ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ ਗਈ ਇੱਕ ਵੀਡੀਓ ਵਿੱਚ ਹਾਦਸਾਗ੍ਰਸਤ ਹੋਣ ਤੋਂ ਪਹਿਲਾਂ ਜਹਾਜ਼ ਦੇ ਇੰਜਨ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਜਾ ਸਕਦਾ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link