16.05C Vancouver
ADS

May 14, 2025 5:50 PM - Connect Newsroom

ਅੱਤਵਾਦੀ ਮਸੂਦ ਅਜ਼ਹਰ ਨੂੰ ਪਾਕਿਸਤਾਨ ਵੱਲੋਂ ਮਿਲ ਸਕਦਾ ਹੈ 14 ਕਰੋੜ ਦਾ ਮੁਆਵਜ਼ਾ

Share On
pakistan-may-pay-rs-14-crore-compensation-to-terrorist-masood-azhar
It is noteworthy that India targeted terror camps in Bahawalpur, which is Pakistan's 12th largest city and a stronghold of Jaish-e-Mohammed, under Operation Sindh.

ਪਾਕਿਸਤਾਨ ਦੀ ਸ਼ਾਹਬਾਜ਼ ਸਰਕਾਰ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਮੁਖੀ ਤੇ ਅਮਰੀਕਾ ਵੱਲੋਂ ਦਹਿਸ਼ਤਗਰਦ ਐਲਾਨੇ ਮਸੂਦ ਅਜ਼ਹਰ ਨੂੰ ਹਾਲੀਆ ਭਾਰਤੀ ਹਵਾਈ ਹਮਲਿਆਂ ਵਿਚ ਮਾਰੇ ਗਏ ਉਸ ਦੇ 14 ਪਰਿਵਾਰਕ ਜ਼ੀਆਂ ਦੀ ਮੌਤ ਦੇ ਮੁਆਵਜ਼ੇ ਵਜੋਂ 14 ਕਰੋੜ ਰੁਪਏ ਦੀ ਅਦਾਇਗੀ ਕਰ ਸਕਦੀ ਹੈ।

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਪ੍ਰੈੱਸ ਰਿਲੀਜ਼ ਅਨੁਸਾਰ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਭਾਰਤ ਦੇ ਆਪ੍ਰੇਸ਼ਨ ਸਿੰਧੂਰ ਤਹਿਤ ਹਮਲਿਆਂ ਵਿੱਚ ਮਾਰੇ ਗਏ ਲੋਕਾਂ ਦੇ ਕਾਨੂੰਨੀ ਵਾਰਸਾਂ ਲਈ ਪ੍ਰਤੀ ਮ੍ਰਿਤਕ 1 ਕਰੋੜ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ।

ਗੌਰਤਲਬ ਹੈ ਕਿ ਭਾਰਤ ਵਲੋਂ ਆਪ੍ਰੇਸ਼ਨ ਸਿੰਧੂਰ ਤਹਿਤ ਬਹਾਵਲਪੁਰ ਵਿਚ ਦਹਿਸ਼ਤੀ ਕੈਂਪਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ, ਜੋ ਪਾਕਿਸਤਾਨ ਦਾ 12ਵਾਂ ਸਭ ਤੋਂ ਵੱਡਾ ਸ਼ਹਿਰ ਅਤੇ ਜੈਸ਼-ਏ-ਮੁਹੰਮਦ ਦਾ ਗੜ੍ਹ ਹੈ।ਇਸ ਸ਼ਹਿਰ ਵਿਚ ਜਾਮੀਆ ਮਸਜਿਦ ਸੁਭਾਨ ਅੱਲ੍ਹਾ ਵਿਖੇ ਜੈਸ਼-ਏ-ਮੁਹੰਮਦ ਦਾ ਮੁੱਖ ਦਫ਼ਤਰ ਹੈ, ਜਿਸ ਨੂੰ ਉਸਮਾਨ-ਓ-ਅਲੀ ਕੈਂਪਸ ਵੀ ਕਿਹਾ ਜਾਂਦਾ ਹੈ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link