18.25C Vancouver
ADS

Jun 11, 2024 8:13 PM - Connect Newsroom

ਪਾਕਿਸਤਾਨ ਨੇ ਟੀ-20 ਵਰਲਡ ਕੱਪ 2024 ਵਿੱਚ ਆਪਣੀ ਪਹਿਲੀ ਜਿੱਤ ਕੀਤੀ ਹਾਸਲ

Share On
pakistan-wins-their-first-t20-world-cup-2024
The Canadian team came out to bat first, except Aaron Johnson's excellent half-century, and the whole team could only score 106 runs after losing 7 wickets in 20 overs.(Photo: Instagram/babarazam)

ਪਾਕਿਸਤਾਨ ਨੇ ਟੀ-20 ਵਰਲਡ ਕੱਪ 2024 ਵਿੱਚ ਆਪਣੀ ਪਹਿਲੀ ਜਿੱਤ ਪ੍ਰਾਪਤ ਕਰ ਲਈ ਹੈ। ਟੀਮ ਨੇ ਕੈਨੇਡਾ ਨੂੰ 7 ਵਿਕਟਾਂ ਨਾਲ ਹਰਾ ਦਿੱਤਾ ਹੈ। ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ਜਿੱਤ ਤੋਂ ਬਾਅਦ ਕਿਹਾ ਕਿ ਸਾਨੂੰ ਇਸ ਜਿੱਤ ਦੀ ਲੋੜ ਸੀ।

ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਕੈਨੇਡਾ ਦੀ ਟੀਮ ਐਰੋਨ ਜਾਨਸਨ ਦੇ ਸ਼ਾਨਦਾਰ ਅਰਧ ਸੈਂਕੜੇ ਤੋਂ ਇਲਾਵਾ ਹੋਰ ਕੋਈ ਬੱਲੇਬਾਜ਼ ਨਾ ਚੱਲ ਸਕਿਆ ਤੇ ਪੂਰੀ ਟੀਮ 20 ਓਵਰਾਂ ’ਚ 7 ਵਿਕਟਾਂ ਗੁਆ ਕੇ 106 ਦੌੜਾਂ ਹੀ ਬਣਾ ਸਕੀ।

ਪਾਕਿਸਤਾਨ ਨੇ 17.3 ਓਵਰਾਂ ’ਚ ਹੀ ਇਹ ਮੁਕਾਬਲਾ 3 ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਪਾਕਿਸਤਾਨ ਨੂੰ ਹੁਣ ਸੁਪਰ 8 ’ਚ ਪਹੁੰਚਣ ਲਈ ਆਇਰਲੈਂਡ ਖ਼ਿਲਾਫ਼ ਵੱਡੇ ਫਰਕ ਨਾਲ ਜਿੱਤ ਹਾਸਿਲ ਕਰਨ ਤੋਂ ਇਲਾਵਾ ਭਾਰਤ ਤੇ ਅਮਰੀਕਾ ਦੇ ਮੈਚਾਂ ’ਤੇ ਵੀ ਨਜ਼ਰ ਰੱਖਣੀ ਪਵੇਗੀ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link