13.86C Vancouver
ADS

Sep 3, 2020 10:31 PM -

ਲੌਕਡਾਊਨ ਕਾਰਨ ਭਾਰਤ 'ਚ ਫਸੇ ਪਾਕਿਸਤਾਨੀ ਨਾਗਰਿਕ, ਅੱਜ ਆਪਣੇ ਵਤਨ ਪਰਤੇ

Share On
pakistani-nationals-stranded-in-india-due-to-lockdown-return-via-attari-wagah-border
Approx 198 Pakistani nationals, who got stuck in India since the lockdown have now left for their motherland. Photo-ANI

ਕੋਰੋਨਾ ਮਹਾਂਮਾਰੀ ਕਾਰਨ ਹੋਏ ਲੌਕਡਾਊਨ ਕਾਰਨ 198 ਪਾਕਿਸਤਾਨੀ ਨਾਗਰਿਕ ਭਾਰਤ ਵਿੱਚ ਫਸ ਗਏ ਸੀ।

ਅੱਜ ਅਟਾਰੀ ਸਰਹੱਦ ਰਾਹੀਂ ਉਹ ਆਪਣੇ ਦੇਸ਼ ਪਾਕਿਸਤਾਨ ਪਹੁੰਚ ਰਹੇ ਹਨ।

ਵਾਪਸ ਜਾ ਰਹੇ ਪਾਕਿਸਤਾਨੀ ਨਾਗਰਿਕਾਂ ਦਾ ਕਹਿਣਾ ਹੈ ਕਿ ਫਰਵਰੀ ਮਹੀਨੇ ਵਿੱਚ ਉਹ ਭਾਰਤ ਰਹਿੰਦੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਆਏ ਸੀ ਪਰ ਇਸੇ ਦੌਰਾਨ ਕੋਰੋਨਾ ਮਹਾਂਮਾਰੀ ਕਾਰਨ ਲੌਕਡਾਊਨ ਹੋ ਗਿਆ, ਤੇ ਉਹ ਭਾਰਤ ਵਿੱਚ ਹੀ ਫਸ ਗਏ ਸੀ।

ਹਾਲਾਂਕਿ ਉਨ੍ਹਾਂ ਕਿਹਾ ਕਿ ਭਾਰਤ ਵਿੱਚ ਲੌਕਡਾਊਨ ਦੌਰਾਨ ਕੋਈ ਬਹੁਤੀ ਮੁਸ਼ਕਲ ਪੇਸ਼ ਨਹੀਂ ਆਈ।

ਭਾਰਤੀ ਲੜਕੀਆਂ ਜਿਨ੍ਹਾਂ ਦਾ ਪਾਕਿਸਤਾਨ ਵਿੱਚ ਵਿਆਹ ਹੋਇਆ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਉਹ ਪੈਦਾ ਭਾਰਤ ਵਿੱਚ ਹੋਈਆਂ ਹਨ।

ਉਹ ਭਾਰਤ ਵਿੱਚ ਆਪਣੇ ਪੇਕੇ ਪਰਿਵਾਰਾਂ ਨੂੰ ਮਿਲਣ ਲਈ ਆਏ ਸੀ, ਉਨ੍ਹਾਂ ਨੂੰ ਜਾਣ ਦੀ ਖੁਸ਼ੀ ਵੀ ਹੈ, ਕਿਉਂਕਿ ਉਨ੍ਹਾਂ ਦੇ ਬੱਚੇ ਪਾਕਿਸਤਾਨ ਵਿੱਚ ਸੀ। ਉਹ ਕਾਫੀ ਮਹੀਨਿਆਂ ਤੋਂ ਬਾਅਦ ਅੱਜ ਆਪਣੇ ਬੱਚਿਆਂ ਨੂੰ ਮਿਲ ਰਹੇ ਹਨ।

ਵਾਪਿਸ ਪਾਕਿਸਤਾਨ ਪਰਤ ਰਹੇ ਲੋਕਾਂ ਨੇ ਭਾਰਤ ਵਿੱਚ ਰੁਕਣ ਦੀ ਅਤੇ ਵਾਪਿਸ ਪਰਤਣ ਦੀ ਉਡੀਕ ਦੀ ਕਹਾਣੀ ਮੀਡੀਆ ਨਾਲ ਸਾਂਝੀ ਕੀਤੀ।

ਅੱਜ ਵਾਪਸ ਜਾਣ 'ਤੇ ਇਹ ਪਾਕਿਸਤਾਨੀ ਨਾਗਰਿਕ ਦੋਨਾਂ ਦੇਸ਼ਾਂ ਦੀਆਂ ਸਰਕਾਰਾਂ ਦਾ ਧੰਨਵਾਦ ਕਰ ਰਹੇ ਹਨ।

ਇੱਕ ਪੁਲਿਸ ਅਧਿਕਾਰੀ ਦਾ ਕਹਿਣਾ ਸੀ ਕਿ ਲੌਕਡਾਊਨ ਕਾਰਣ ਭਾਰਤ ਵਿੱਚ ਫਸੇ ਪਾਕਿਸਤਾਨੀ ਅੱਜ ਵਾਪਸ ਆਪਣੇ ਵਤਨ ਜਾ ਰਹੇ ਹਨ, ਜਿਨ੍ਹਾਂ ਦੀ ਮੈਡੀਕਲ ਜਾਂਚ ਕਰਕੇ ਤੇ ਇਮੀਗ੍ਰੇਸ਼ਨ ਤੋਂ ਬਾਅਦ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ ਹੈ।

ਜ਼ਰੂਰ ਦੱਸ ਦਈਏ, ਲੌਕਡਾਊਨ ਤੋਂ ਬਾਅਦ 792 ਦੇ ਕਰੀਬ ਭਾਰਤੀ, ਪਾਕਿਸਤਾਨ ਤੋਂ ਆ ਚੁੱਕੇ ਹਨ ਤੇ 503 ਦੇ ਕਰੀਬ ਪਾਕਿਸਤਾਨੀ ਆਪਣੇ ਵਤਨ ਪਰਤ ਚੁੱਕੇ ਹਨ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link