13.83C Vancouver
ADS

Jan 8, 2024 7:02 PM - The Associated Press

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦਾ ਚੋਣ ਲੜਨ ਦਾ ਰਸਤਾ ਹੋਇਆ ਸਾਫ

Share On
pakistans-court-scraps-a-lifetime-ban-on-politicians-with-convictions-from-contesting-elections
The lifetime ban on convicted politicians was imposed in 2018.

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦਾ ਚੋਣ ਲੜਨ ਦਾ ਰਸਤਾ ਸਾਫ ਹੋ ਗਿਆ ਹੈ। ਉਥੋਂ ਦੀ ਸੁਪਰੀਮ ਕੋਰਟ ਨੇ 2024 ਦੀਆਂ ਜਨਰਲ ਇਲੈਕਸ਼ਨਸ ਹੋਣ ਤੋਂ ਇੱਕ ਮਹੀਨਾ ਪਹਿਲਾਂ ਉਸ ਕਾਨੂੰਨ ਨੂੰ ਸਮਾਪਤ ਕਰ ਦਿੱਤਾ ਹੈ ਜਿਸ ਤਹਿਤ ਦੋਸ਼ੀ ਪਾਏ ਗਏ।

ਕਾਨੂੰਨ ਨਿਰਮਾਤਾ ਦੇ ਇਲੈਕਸ਼ਨ ਲੜਨ ’ਤੇ ਲਾਈਫ ਟਾਈਮ ਬੈਨ ਲਗਾਉਣਾ ਸ਼ਾਮਲ ਸੀ। ਸੁਪਰੀਮ ਕੋਰਟ ਦੇ ਤਾਜ਼ਾ ਫ਼ੈਸਲੇ ਤੋਂ ਬਾਅਦ ਨਵਾਜ਼ ਸ਼ਰੀਫ਼ ’ਤੇ ਲੱਗਾ ਲਾਈਫਟਾਈਮ ਬੈਨ ਸਮਾਪਤ ਹੋ ਗਿਆ ਹੈ। ਇਸਤੇਹਕਮ-ਏ-ਪਾਕਿਸਤਾਨ ਦੇ ਲੀਡਰ ਜਹਾਂਗੀਰ ਤਰੀਨ ਨੂੰ ਵੀ ਇਸੇ ਕਾਨੂੰਨ ਤਹਿਤ ਅਯੋਗ ਕਰਾਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਨੂੰ ਵੀ ਇਲੈਕਸ਼ਨ ਲੜਨ ਦੀ ਮਨਜ਼ੂਰੀ ਮਿਲ ਗਈ।

ਇਸ ਦੇ ਨਾਲ ਹੀ ਨਵਾਜ਼ ਸ਼ਰੀਫ ਅਤੇ ਜਹਾਂਗੀਰ ਤਰੀਨ ਨੇ ਆਗਾਮੀ ਇਲੈਕਸ਼ਨਸ ਵਿਚ ਹਿੱਸਾ ਲੈਣ ਦਾ ਐਲਾਨ ਕਰਦੇ ਹੋਏ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ।

ਗੌਰਤਲਬ ਹੈ ਕਿ ਤਿੰਨ ਵਾਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਰਹੇ ਨਵਾਜ਼ ਸ਼ਰੀਫ ਭ੍ਰਿਸ਼ਟਾਚਾਰ ਦੇ ਦੋਸ਼ ਵਿਚ 14 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਡਾਕਟਰੀ ਇਲਾਜ ਕਰਵਾਉਣ ਦੇ ਬਹਾਨੇ 2019 ਵਿਚ ਲੰਡਨ ਚਲੇ ਗਏ ਸਨ ਅਤੇ ਦੁਬਾਰਾ ਪਾਕਿਸਤਾਨ ਵਿਚ ਪੈਰ ਨਹੀਂ ਰੱਖੇ ਸਨ। ਪਿਛਲੇ ਸਾਲ ਹੀ ਉਨ੍ਹਾਂ ਦੇਸ਼ ਵਿਚ ਵਾਪਸੀ ਕੀਤੀ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link