15.01C Vancouver
ADS

Sep 22, 2022 9:07 PM - Connect News

ਨਾਨਕਸ਼ਾਹੀ ਕਲੰਡਰ ਦੇ ਰਚੇਤਾ ਪਾਲ ਸਿੰਘ ਪੁਰੇਵਾਲ ਦਾ ਦੇਹਾਂਤ

Share On
pal-singh-purewal-creator-of-nanakshahi-calendar-passes-away
Renowned Sikh scholar and architect of The Nanakshahi Calendar, Pal Singh Purewal, passed away at 1AM today. (Photo - Connect News/Jarnail Basota)

ਉੱਘੇ ਸਿੱਖ ਵਿਦਵਾਨ ਅਤੇ ਨਾਨਕਸ਼ਾਹੀ ਕਲੰਡਰ ਦੇ ਰਚੇਤਾ ਪਾਲ ਸਿੰਘ ਪੁਰੇਵਾਲ ਦਾ ਅੱਜ ਤੜਕੇ ਕਰੀਬ 1 ਵਜੇ ਦਿਹਾਂਤ ਹੋ ਗਿਆ।

ਉਹ 90 ਵਰ੍ਹਿਆਂ ਦੇ ਸਨ ਅਤੇ ਕੁਝ ਸਮੇਂ ਤੋਂ ਬਿਮਾਰ ਚਲ ਰਹੇ ਸਨ।

ਉਨ੍ਹਾਂ ਆਪਣੇ ਆਖਰੀ ਸਾਹ ਐਡਮਿੰਟਨ, ਕਨੇਡਾ ਵਿੱਚ ਲਏ। ਨਾਨਕਸ਼ਾਹੀ ਕਲੰਡਰ ਨੂੰ ਪਾਲ ਸਿੰਘ ਪੁਰੇਵਾਲ ਦੀ ਸਿੱਖ ਇਤਿਹਾਸ ਲਈ ਵੱਡੀ ਦੇਣ ਮੰਨਿਆ ਜਾਂਦਾ ਹੈ।

ਅਸਲ ਵਿੱਚ ਪੁਰਾਣੇ ਬਿਕਰਮੀ ਕਲੰਡਰ ਵਿੱਚ ਕਈ ਗੁਰਪੁਰਬ ਸਾਲ ਵਿੱਚ ਦੋ-ਦੋ ਵਾਰ ਆ ਜਾਂਦੇ ਸਨ ਅਤੇ ਕਈ ਗੁਰਪੁਰਬ ਸਾਲ ਵਿੱਚ ਇੱਕ ਵਾਰ ਵੀ ਨਹੀਂ ਸੀ ਆਉਂਦੇ।

ਇਸ ਕਾਰਨ ਪਾਲ ਸਿੰਘ ਪੁਰੇਵਾਲ ਨੇ ਨਾਨਕਸ਼ਾਹੀ ਕਲੰਡਰ ਦਾ ਨਿਰਮਾਣ ਕਰਨਾ ਸ਼ੁਰੂ ਕਰ ਦਿੱਤਾ।

ਉਹਨਾਂ ਨੇ ਨਾਨਕਸ਼ਾਹੀ ਕਲੰਡਰ ਨੂੰ ਤਿਆਰ ਕਰਨ ਵਿੱਚ ਲਗਭਗ 15 ਵਰ੍ਹਿਆਂ ਤਕ ਕੰਮ ਕੀਤਾ।

ਇਸ ਨੂੰ ਤਿਆਰ ਕਰਨ ਲਈ ਸਰਦਾਰ ਪੁਰੇਵਾਲ ਨੇ ਜਿਉਰਜੀਅਨ ਕਲੰਡਰ ਸਮੇਤ ਦੁਨੀਆਂ ਦੇ ਬਹੁਤ ਸਾਰੇ ਕੈਲੰਡਰਾਂ ਸਮੇਤ ਅਸਟਰੌਨਮੀ ਦੀਆਂ 120 ਕਿਤਾਬਾਂ ਦਾ ਅਧਿਆਇ ਕੀਤਾ ਅਤੇ ਮੂਲ ਨਾਨਕਸ਼ਾਹੀ ਕਲੰਡਰ ਤਿਆਰ ਕੀਤਾ, ਜਿਸ ਨੂੰ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਬਕਾਇਦਾ ਪ੍ਰਵਾਨਗੀ ਦਿੱਤੀ ਅਤੇ ਇਸ ਨੂੰ ਲਾਗੂ ਕਰ ਦਿੱਤਾ ਗਿਆ।

ਤਕਰੀਬਨ 7 ਵਰ੍ਹੇ ਇਹ ਲਾਗੂ ਰਿਹਾ ਅਤੇ ਪੁਰੇਵਾਲ ਦੇ ਨਾਨਕਸ਼ਾਹੀ ਕਲੰਡਰ ਦੀਆਂ ਤਰੀਕਾਂ ਦੇ ਅਧਾਰ ‘ਤੇ ਹੀ ਵਿਸ਼ਵ ਭਰ ‘ਚ ਪੂਰਵ ਮਨਾਏ ਜਾਣ ਲੱਗੇ। ਮੂਲ ਨਾਨਕਸ਼ਾਹੀ ਕਲੰਡਰ ਨੂੰ ਲਾਗੂ ਕੀਤੇ ਜਾਣ ਕਾਰਨ ਪੁਰੇਵਾਲ ਨੇ ਵਿਸ਼ਵ ਭਰ ‘ਚ ਪ੍ਰਸਿੱਧੀ ਹਾਸਲ ਕੀਤੀ।

ਪਰ ਬਾਅਦ ‘ਚ ਨਾਨਕਸ਼ਾਹੀ ਕਲੰਡਰ ਉਸ ਸਮੇਂ ਦੀ ਸਿਆਸਤ ਦੀ ਭੇਟ ਚੜ੍ਹ ਗਿਆ ਜਦੋਂ ਸੰਤ ਸਮਾਜ ਨੇ ਇਸ ‘ਤੇ ਇਤਰਾਜ਼ ਕੀਤਾ ਅਤੇ ਮੰਗ ਕੀਤੀ ਕਿ ਹੋਰਨਾ ਕੌਮਾਂ ਦੀ ਤਰ੍ਹਾਂ ਸਿੱਖਾਂ ਦਾ ਵੱਖਰਾ ਕਲੰਡਰ ਹੋਣਾ ਚਾਹੀਦਾ ਹੈ।

ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਅਗਜੈਕਟਿਵ ਕਮੇਟੀ ਸੱਦ ਕੇ ਸਿਆਸੀ ਦਬਾਅ ਹੇਠ ਮੂਲ ਨਾਨਕਸ਼ਾਹੀ ਕਲੰਡਰ ਨੂੰ ਰੱਦ ਕਰ ਦਿੱਤਾ ਅਤੇ ਪੁਰਾਣਾ ਬਿਕਰਮੀ ਕਲੰਡਰ ਲਾਗੂ ਕਰ ਦਿੱਤਾ, ਜਿਸ ਦੀ ਦੇਸ਼ ਵਿਦੇਸ਼ ‘ਚ ਤਿੱਖੀ ਅਲੋਚਨਾ ਹੋਈ।

ਪਾਲ ਸਿੰਘ ਪੁਰੇਵਾਲ ਨੇ ਪਾਕਿਸਤਾਨ ਲਈ ਇਸਲਾਮ ਕਲੰਡਰ ਵੀ ਤਿਆਰ ਕੀਤਾ ਜਿਸ ਲਈ ਸੀਆ ਤੇ ਸੁੰਨੀ, ਦੋਹਾਂ ਵਰਗਾਂ ਨੇ ਸਹਿਮਤੀ ਪਰਗਟ ਕੀਤੀ।

ਪਾਕਿਸਤਾਨ ‘ਚ ਇਸ ਕਲੰਡਰ ਦੇ ਲਾਗੂ ਕਰਨ ਸਮੇਂ ਪਾਕਿਸਤਾਨ ਪੰਜਾਬ ਦੇ ਉਸ ਸਮੇਂ ਦੇ ਗਵਰਨਰ ਨੇ ਬਕਾਇਦਾ ਉਦਘਾਟਨ ਕੀਤਾ।

ਸਨਮਾਨ ਵਜੋਂ ਪਾਕਿਸਤਾਨ ਦੇ ਦਿਆਲ ਸਿੰਘ ਕਾਲਜ ਦੀ ਲਾਇਬ੍ਰੇਰੀ ਪੁਰੇਵਾਲ ਦੇ ਨਾਂ ਨੂੰ ਸਮਰਪਿਤ ਕੀਤੀ ਗਈ।

(ਕਨੈਕਟ ਐਫ.ਐਮ. ਤੋਂ ਤਜਿੰਦਰ ਸਿੰਘ ਅਤੇ ਜਰਨੈਲ ਬਸੋਤਾ ਦੀ ਕਲਮ ਤੋਂ)

Latest news

canada-germany-sign-intelligence-sharing-agreement
Punjabi

ਕੈਨੇਡਾ-ਜਰਮਨੀ ਵਿਚਾਲੇ ਇੰਟੈਲੀਜੈਂਸ-ਸ਼ੇਅਰਿੰਗ ਡੀਲ, ਸੁਰੱਖਿਆ ਤੇ ਤਕਨਾਲੋਜੀ ਸਹਿਯੋਗ ਹੋਵੇਗਾ ਮਜ਼ਬੂਤ

ਕੈਨੇਡਾ ਨੇ ਇੱਕ ਮਹੱਤਵਪੂਰਨ ਕਦਮ ਤਹਿਤ ਜਰਮਨੀ ਨਾਲ ਇੰਟੈਲੀਜੈਂਸ-ਸ਼ੇਅਰਿੰਗ ਡੀਲ ਕਰਨ ਦਾ ਐਲਾਨ ਕੀਤਾ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਜਰਮਨੀ ਦੇ Foreign Affairs Minister Johann Wadepuhl ਨੇ ਸ਼ੁੱਕਰਵਾਰ ਨੂੰ ਔਟਵਾ ਵਿਚ ਇਹ ਡੀਲ ਸਾਈਨ ਕੀਤੀ। ਇਹ ਸਮਝੌਤਾ ਨਾ ਸਿਰਫ਼ ਡਿਫੈਂਸ ਅਤੇ ਸਕਿਓਰਿਟੀ ਨਾਲ ਜੁੜੇ ਸੰਵੇਦਨਸ਼ੀਲ ਮੁੱਦਿਆਂ 'ਤੇ ਲਾਗੂ ਹੋਵੇਗਾ ਬਲਕਿ ਵਪਾਰਕ ਅਤੇ ਐਡਵਾਂਸ ਤਕਨਾਲੋਜੀਆਂ ਵਰਗੇ ਖੇਤਰਾਂ ਵਿਚ ਵੀ ਖੁਫੀਆ ਜਾਣਕਾਰੀਆਂ ਦੇ ਸੁਰੱਖਿਅਤ ਆਦਾਨ-ਪ੍ਰਦਾਨ ਦਾ ਰਾਹ ਪੱਧਰਾ ਹੋਵੇਗਾ।
canada-u-s-air-travel-rebounds-passenger-numbers-rise-5-9-in-august
Punjabi

ਕੈਨੇਡਾ ਤੋਂ ਅਮਰੀਕਾ ਹਵਾਈ ਯਾਤਰਾ ’ਚ ਮੁੜ ਤੇਜ਼ੀ, ਅਗਸਤ ’ਚ 5.9% ਦਾ ਵਾਧਾ ਦੇਖਣ ਨੂੰ ਮਿਲਿਆ

ਕੈਨੇਡਾ ਤੋਂ ਅਮਰੀਕਾ ਜਾਣ ਵਾਲੇ ਹਵਾਈ ਯਾਤਰੀਆਂ ਦੀ ਗਿਣਤੀ ਵਿਚ ਪਿਛਲੇ 18 ਮਹੀਨਿਆਂ ਤੋਂ ਲਗਾਤਾਰ ਸਾਲ-ਦਰ-ਸਾਲ ਆ ਰਹੀ ਗਿਰਾਵਟ ਹੁਣ ਖ਼ਤਮ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਦੇ ਅਗਸਤ ਮਹੀਨੇ ਦੇ ਅੰਕੜੇ ਦੱਸਦੇ ਹਨ ਕਿ ਸਾਲ 2025 ਦੀ ਸ਼ੁਰੂਆਤ ਵਿਚ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਤੇ ਸਿਆਸੀ ਤਣਾਅ ਕਾਰਨ ਕੈਨੇਡੀਅਨ ਦੀ ਅਮਰੀਕਾ ਯਾਤਰਾ ਵਿਚ ਜੋ ਵੱਡੀ ਮੰਦੀ ਆਈ ਸੀ ਉਹ ਹੁਣ ਸੁਧਾਰ ਵੱਲ ਵਧ ਰਹੀ ਹੈ।
eby-announces-new-tax-on-empty-condos-in-b-c
Punjabi

ਈਬੀ ਦਾ ਐਲਾਨ, ਬੀ.ਸੀ. ’ਚ ਖਾਲੀ ਕੰਡੋ ’ਤੇ ਲੱਗੇਗਾ ਨਵਾਂ ਟੈਕਸ

ਬੀ.ਸੀ. ਐਨ.ਡੀ.ਪੀ. ਲੀਡਰ ਡੇਵਿਡ ਈਬੀ ਨੇ ਅੱਜ ਬਰਨਬੀ ਵਿਚ ਚੋਣ ਪ੍ਰਚਾਰ ਦੌਰਾਨ ਇੱਕ ਨਵਾਂ ਐਲਾਨ ਕਰਦਿਆਂ ਕਿਹਾ ਹੈ ਕਿ ਜੇ ਉਨ੍ਹਾਂ ਦੀ ਸਰਕਾਰ ਦੁਬਾਰਾ ਸੱਤਾ ਵਿਚ ਆਉਂਦੀ ਹੈ ਤਾਂ ਉਹ ਸੂਬੇ ਵਿਚ empty ਕੰਡੋ ਟੈਕਸ ਲਾਗੂ ਕਰਨਗੇ। ਇਹ ਨਵਾਂ ਟੈਕਸ ਸਿੱਧੇ ਤੌਰ 'ਤੇ ਉਨ੍ਹਾਂ ਡਿਵੈਲਪਰਜ਼ 'ਤੇ ਲਗਾਇਆ ਜਾਵੇਗਾ ਜਿਨ੍ਹਾਂ ਵਲੋਂ ਤਿਆਰ ਹੋ ਚੁੱਕੇ ਕੰਡੋ ਯੂਨਿਟ ਇੱਕ ਸਾਲ ਤੋਂ ਵੱਧ ਸਮੇਂ ਲਈ ਬਿਨਾਂ ਵਿਕੇ ਖਾਲੀ ਛੱਡੇ ਜਾਂਦੇ ਹਨ ਅਤੇ ਇਹ ਟੈਕਸ ਹਰ ਖਾਲੀ ਸਾਲ ਦੇ ਨਾਲ 1 ਫੀਸਦੀ ਹੋਰ ਵਧਦਾ ਜਾਵੇਗਾ।
canada-u-s-trade-deal-could-take-time-as-trump-administration-shows-no-urgency
Punjabi

ਕੈਨੇਡਾ-ਅਮਰੀਕਾ ਟ੍ਰੇਡ ਡੀਲ ਲਈ ਟਰੰਪ ਪ੍ਰਸ਼ਾਸਨ ਨੂੰ ਕੋਈ ਜਲਦਬਾਜ਼ੀ ਨਹੀਂ:ਜੈਮੀਸਨ ਗ੍ਰੀਰ

ਕੈਨੇਡਾ ਨੂੰ ਅਮਰੀਕਾ ਨਾਲ ਟ੍ਰੇਡ ਵਾਰ ਸੁਲਝਾਉਣ ਵਿਚ ਲੰਮਾ ਸਮਾਂ ਲੱਗ ਸਕਦਾ ਹੈ। ਟਰੰਪ ਪ੍ਰਸ਼ਾਸਨ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਬਿਆਨ ਦਿੱਤਾ ਹੈ ਕਿ ਅਮਰੀਕਾ ਨੂੰ ਕੈਨੇਡਾ ਨਾਲ ਵਪਾਰਕ ਸਮਝੌਤਾ ਕਰਨ ਦੀ ਕੋਈ ਕਾਹਲੀ ਨਹੀਂ ਹੈ। ਸ਼ੁੱਕਰਵਾਰ ਸਵੇਰੇ ਅਮਰੀਕੀ ਟੈਲੀਵਿਜ਼ਨ ਨੈੱਟਵਰਕ CNBC ਨੂੰ ਦਿੱਤੇ ਇੱਕ ਇੰਟਰਵਿਊ ਵਿਚ ਗ੍ਰੀਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਅਜੇ ਵੀ ਵੱਡੇ ਪੱਧਰ 'ਤੇ ਵਪਾਰ ਚੱਲ ਰਿਹਾ ਹੈ ਅਤੇ ਟਰੰਪ ਪ੍ਰਸ਼ਾਸਨ ਕੈਨੇਡਾ ਨਾਲ ਇਸ ਮੌਜੂਦਾ ਸਥਿਤੀ ਤੋਂ ਸੰਤੁਸ਼ਟ ਹੈ। ਗ੍ਰੀਰ ਨੇ ਕਿਹਾ ਕਿ ਸਾਡੀ ਵਪਾਰ ਨੀਤੀ ਇੱਕ ਗਲੋਬਲ ਪਾਲਿਸੀ ਹੈ, ਜੋ ਕੈਨੇਡਾ, ਚੀਨ, ਯੂ.ਕੇ. ਅਤੇ ਬ੍ਰਾਜ਼ੀਲ ਵਰਗੇ ਸਾਰੇ ਦੇਸ਼ਾਂ 'ਤੇ ਬਰਾਬਰ ਲਾਗੂ ਹੁੰਦੀ ਹੈ।
45-year-old-man-arrested-over-alleged-threats-against-pm-mark-carney-on-social-media
Punjabi

ਪੀ.ਐਮ. ਕਾਰਨੀ ਨੂੰ ਸੋਸ਼ਲ ਮੀਡੀਆ ’ਤੇ ਧਮਕੀਆਂ ਦੇਣ ਦੇ ਦੋਸ਼ ’ਚ 45 ਸਾਲਾ ਵਿਅਕਤੀ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਸੋਸ਼ਲ ਮੀਡੀਆ 'ਤੇ ਧਮਕੀਆਂ ਦੇਣ ਦੇ ਦੋਸ਼ ਵਿਚ ਆਰ.ਸੀ.ਐਮ.ਪੀ. ਵੱਲੋਂ ਕਿਊਬੈਕ ਸਿਟੀ ਦੇ ਇੱਕ 45 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ Ousmane Bah ਵਜੋਂ ਹੋਈ ਹੈ, ਜਿਸ ਨੇ ਕਥਿਤ ਤੌਰ 'ਤੇ ਆਪਣੇ ਫੇਸਬੁੱਕ ਅਕਾਊਂਟ ਰਾਹੀਂ ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।
ADS

Related News

post card alt

ਕੈਨੇਡਾ-ਅਮਰੀਕਾ ਟ੍ਰੇਡ ਡੀਲ ਲਈ ਟਰੰਪ ਪ੍ਰਸ਼ਾਸਨ ਨੂੰ ਕੋਈ ਜਲਦਬਾਜ਼ੀ ਨਹੀਂ:ਜੈਮੀਸਨ ਗ੍ਰੀਰ

ਕੈਨੇਡਾ ਨੂੰ ਅਮਰੀਕਾ ਨਾਲ ਟ੍ਰੇਡ ਵਾਰ ਸੁਲਝਾਉਣ ਵਿਚ ਲੰਮਾ ਸਮਾਂ ਲੱਗ ਸਕਦਾ ਹੈ। ਟਰੰਪ ਪ੍ਰਸ਼ਾਸਨ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਬਿਆਨ ਦਿੱਤਾ ਹੈ ਕਿ ਅਮਰੀਕਾ ਨੂੰ ਕੈਨੇਡਾ ਨਾਲ ਵਪਾਰਕ ਸਮਝੌਤਾ ਕਰਨ ਦੀ ਕੋਈ ਕਾਹਲੀ ਨਹੀਂ ਹੈ। ਸ਼ੁੱਕਰਵਾਰ ਸਵੇਰੇ ਅਮਰੀਕੀ ਟੈਲੀਵਿਜ਼ਨ ਨੈੱਟਵਰਕ CNBC ਨੂੰ ਦਿੱਤੇ ਇੱਕ ਇੰਟਰਵਿਊ ਵਿਚ ਗ੍ਰੀਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਅਜੇ ਵੀ ਵੱਡੇ ਪੱਧਰ 'ਤੇ ਵਪਾਰ ਚੱਲ ਰਿਹਾ ਹੈ ਅਤੇ ਟਰੰਪ ਪ੍ਰਸ਼ਾਸਨ ਕੈਨੇਡਾ ਨਾਲ ਇਸ ਮੌਜੂਦਾ ਸਥਿਤੀ ਤੋਂ ਸੰਤੁਸ਼ਟ ਹੈ। ਗ੍ਰੀਰ ਨੇ ਕਿਹਾ ਕਿ ਸਾਡੀ ਵਪਾਰ ਨੀਤੀ ਇੱਕ ਗਲੋਬਲ ਪਾਲਿਸੀ ਹੈ, ਜੋ ਕੈਨੇਡਾ, ਚੀਨ, ਯੂ.ਕੇ. ਅਤੇ ਬ੍ਰਾਜ਼ੀਲ ਵਰਗੇ ਸਾਰੇ ਦੇਸ਼ਾਂ 'ਤੇ ਬਰਾਬਰ ਲਾਗੂ ਹੁੰਦੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link