14.36C Vancouver
ADS

Oct 2, 2024 5:00 PM - Connect Newsroom - Debby Rai, with files from The Associated Press

ਗਾਜ਼ਾ ’ਚ ਇਜ਼ਰਾਇਲੀ ਹਵਾਈ ਹਮਲਿਆਂ ਕਾਰਨ ਘੱਟੋ-ਘੱਟ 32 ਲੋਕਾਂ ਦੀ ਹੋਈ ਮੌਤ

Share On
palestinian-officials-say-32-killed-in-israeli-strikes-on-southern-gaza
The European Hospital in the hard-hit city of Khan Younis said it received the bodies after heavy Israeli airstrikes and ground operations in the city. (Photo: The Canadian Press)

ਫਿਲੀਸਤੀਨੀ ਸਿਹਤ ਅਧਿਕਾਰੀਆਂ ਦੇ ਅਨੁਸਾਰ, ਦੱਖਣੀ ਗਾਜ਼ਾ ਵਿੱਚ ਰਾਤ ਭਰ ਚਲੇ ਇਜ਼ਰਾਈਲੀ ਹਵਾਈ ਅਤੇ ਜ਼ਮੀਨੀ ਹਮਲਿਆਂ ਵਿੱਚ ਘੱਟੋ-ਘੱਟ 32 ਲੋਕ ਮਾਰੇ ਗਏ ਹਨ। ਖਾਨ ਯੂਨਿਸ ਦੇ ਯੂਰਪੀ ਹਸਪਤਾਲ ਨੇ ਕਿਹਾ ਕਿ ਉਸਨੇ ਭਾਰੀ ਬੰਬਬਾਰੀ ਤੋਂ ਬਾਅਦ ਮ੍ਰਿਤਕਾਂ ਦੇ ਸ਼ਵ ਪ੍ਰਾਪਤ ਕੀਤੇ।

ਹਸਪਤਾਲ ਪ੍ਰਬੰਧਨ ਨੇ ਦੱਸਿਆ ਕਿ ਮਾਰੇ ਗਏ ਲੋਕਾਂ ਵਿੱਚ ਕਈ ਔਰਤਾਂ ਅਤੇ ਬੱਚੇ ਸ਼ਾਮਲ ਹਨ, ਜਦਕਿ ਦਰਜਨਾਂ ਲੋਕ ਜ਼ਖ਼ਮੀ ਹੋਏ ਹਨ। ਇਜ਼ਰਾਈਲੀ ਫੌਜ ਵੱਲੋਂ ਇਸ ਬਾਰੇ ਤੁਰੰਤ ਕੋਈ ਟਿੱਪਣੀ ਨਹੀਂ ਕੀਤੀ ਗਈ।

ਇਹ ਹਮਲੇ ਹਮਾਸ ਦੇ 7 ਅਕਤੂਬਰ ਦੇ ਹਮਲੇ ਤੋਂ ਲਗਭਗ ਇੱਕ ਸਾਲ ਬਾਅਦ ਹੋ ਰਹੇ ਹਨ, ਜਿਸ ਵਿੱਚ ਲਗਭਗ 1,200 ਲੋਕ ਮਾਰੇ ਗਏ ਸਨ ਅਤੇ 250 ਲੋਕਾਂ ਨੂੰ ਬੰਦੀ ਬਣਾਇਆ ਗਿਆ ਸੀ। ਇਜ਼ਰਾਈਲ ਦਾ ਕਹਿਣਾ ਹੈ ਕਿ ਉਸਦੀ ਫੌਜ ਹਮਾਸ ਦੇ ਲੜਾਕਿਆਂ ਨੂੰ ਨਿਸ਼ਾਨਾ ਬਣਾ ਰਹੀ ਹੈ, ਜਦਕਿ ਲੜਾਈ ਹੁਣ ਲੈਬਨਾਨ ਅਤੇ ਇਰਾਨ ਤੱਕ ਵੀ ਫੈਲ ਚੁੱਕੀ ਹੈ। ਇਰਾਨ ਨੇ ਮੰਗਲਵਾਰ ਰਾਤ ਇਜ਼ਰਾਈਲ ‘ਤੇ ਮਿਸਾਈਲ ਹਮਲਾ ਕੀਤਾ ਸੀ।

ਗਾਜ਼ਾ ਦੇ ਸਿਹਤ ਅਧਿਕਾਰੀਆਂ ਦੇ ਮੁਤਾਬਕ, ਇਜ਼ਰਾਈਲ ਦੇ ਜਵਾਬੀ ਹਮਲਿਆਂ ਵਿੱਚ ਹੁਣ ਤੱਕ 41 ਹਜ਼ਾਰ ਤੋਂ ਵੱਧ ਫਿਲੀਸਤੀਨੀ ਮਾਰੇ ਗਏ ਹਨ, ਜਦਕਿ ਵੱਡੇ ਖੇਤਰ ਤਬਾਹ ਹੋ ਗਏ ਹਨ ਅਤੇ 2.3 ਮਿਲੀਅਨ ਦੀ ਅਬਾਦੀ ਦਾ ਵੱਡਾ ਹਿੱਸਾ ਕਈ ਵਾਰ ਬੇਘਰ ਹੋ ਚੁੱਕਾ ਹੈ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link