19.53C Vancouver
ADS

Apr 8, 2024 7:28 PM - The Associated Press

ਇਜ਼ਰਾਈਲੀ ਫੌਜਾਂ ਦੇ ਪਿੱਛੇ ਹਟਣ ਤੋਂ ਬਾਅਦ ਖਾਨ ਯੂਨਿਸ ਵੱਲ ਪਰਤੇ ਲੋਕ

Share On
palestinians-returning-to-khan-younis-after-israeli-withdrawal-find-an-unrecognizable-city
Those returning found their hometown, Gaza’s second largest city, unrecognizable, with thousands of buildings destroyed or damaged. (Photo: The Canadian Press)

ਇਜ਼ਰਾਇਲੀ ਫੌਜ ਦੱਖਣੀ ਗਾਜ਼ਾ ਦੇ ਸ਼ਹਿਰ ਖਾਨ ਯੂਨਿਸ ਤੋਂ ਪਿੱਛੇ ਹਟ ਗਈ ਹੈ, ਜਿਸ ਤੋਂ ਬਾਅਦ ਫਲਸਤੀਨੀਆਂ ਨੇ ਸ਼ਹਿਰ ਵਿਚ ਵਾਪਸੀ ਸ਼ੁਰੂ ਕਰ ਦਿੱਤੀ ਹੈ। ਪਿਛਲੇ 4 ਮਹੀਨਿਆਂ ਤੋਂ ਲਗਾਤਾਰ ਇਜ਼ਰਾਈਲੀ ਫੌਜ ਇੱਥੇ ਹਮਲੇ ਕਰ ਰਹੀ ਸੀ।

ਰਿਪੋਰਟਸ ਦਾ ਕਹਿਣਾ ਹੈ ਕਿ ਇਥੇ ਸ਼ਹਿਰ ਨਾਮ ਦੀ ਚੀਜ਼ ਨਹੀਂ ਬਚੀ ਹੈ, ਸਿਰਫ ਮਲਬਾ ਹੈ ਅਤੇ ਲੋਕ ਆਪਣੇ ਟੁੱਟੇ ਹੋਏ ਘਰਾਂ ਨੂੰ ਵਾਪਸ ਜਾ ਰਹੇ ਹਨ। ਇਜ਼ਰਾਇਲੀ ਫੌਜ ਦਾ ਕਹਿਣਾ ਹੈ ਕਿ ਹੁਣ ਗਾਜ਼ਾ ਦੇ ਰਾਫਾ ਇਲਾਕੇ ਨੂੰ ਖਾਲੀ ਕਰਵਾਇਆ ਜਾਵੇਗਾ, ਜਿੱਥੇ ਹਮਾਸ ਦੀਆਂ ਚਾਰ ਬਟਾਲੀਅਨ ਮੌਜੂਦ ਹਨ।

ਫੌਜ ਨੇ ਕਿਹਾ ਕਿ ਸਾਡੀ ਕੋਸ਼ਿਸ਼ ਹੋਵੇਗੀ ਕਿ ਰਾਫਾ ਵਿਚ ਆਮ ਲੋਕਾਂ ਨੂੰ ਨੁਕਸਾਨ ਨਾ ਪਹੁੰਚੇ। ਰਿਪੋਰਟਸ ਦੀ ਮੰਨੀਏ ਤਾਂ ਰਾਫਾ ਵਿਚ ਕਰੀਬ 15 ਲੱਖ ਹਨ ਜਿਨ੍ਹਾਂ ਵਿਚ ਜ਼ਿਆਦਾਤਰ ਉਹ ਲੋਕ ਹਨ ਜੋ ਇਜ਼ਰਾਇਲੀ ਹਮਲੇ ਸ਼ੁਰੂ ਹੋਣ ਤੋਂ ਬਾਅਦ ਗਾਜ਼ਾ ਦੇ ਵੱਖ-ਵੱਖ ਹਿੱਸਿਆਂ ਤੋਂ ਭੱਜ ਕੇ ਇੱਥੇ ਪਨਾਹ ਲੈਣ ਪਹੁੰਚੇ।

ਗੌਰਤਲਬ ਹੈ ਕਿ ਹਮਾਸ ਨੇ 7 ਅਕਤੂਬਰ 2023 ਨੂੰ ਇਜ਼ਰਾਇਲ ਉੱਤੇ ਹਮਲਾ ਕੀਤਾ ਸੀ, ਜਿਸ ਵਿਚ 1,200 ਲੋਕਾਂ ਦੀ ਮੌਤ ਹੋਈ ਸੀ ਅਤੇ ਕਈ ਸਾਰੇ ਲੋਕਾਂ ਨੂੰ ਉਹ ਬੰਧਕ ਬਣਾ ਕੇ ਲੈ ਗਏ ਸਨ, ਜਿਨ੍ਹਾਂ ਵਿਚੋਂ ਅਜੇ ਵੀ ਕਈ ਉਸ ਦੀ ਕੈਦ ਵਿਚ ਹਨ। ਉਥੇ ਹੀ, ਇਜ਼ਰਾਇਲ ਦੇ ਜਵਾਬੀ ਹਮਲਿਆਂ ਵਿਚ ਹੁਣ ਤੱਕ 33 ਹਜ਼ਾਰ ਤੋਂ ਵੱਧ ਫਲਸਤੀਨੀਆਂ ਦੀ ਮੌਤ ਹੋ ਚੁੱਕੀ ਹੈ।

Latest news

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link