11.85C Vancouver
ADS

Dec 13, 2021 9:32 PM - The Canadian Press

ਸਾਲਾਨਾ ਰਿਪੋਰਟ ਦੱਸਦੀ ਹੈ ਕਿ ਪਬਲਿਕ ਹੈਲਥ ਸਿਸਟਮ ਦੇ ਰਿਨਿਊਅਲ ਦੀ ਲੋੜ: ਡਾ. ਥਰੈਸਾ ਟੈਮ

Share On
pandemic-has-been-a-wake-up-call-about-the-need-for-public-health-renewal-dr-theresa-tam
Chief Public Health Officer Theresa Tam listens to a question during a news conference, in Ottawa, Tuesday, Jan. 12, 2021. Tam says COVID-19 resurgence is forecast for Canada and could be further accelerated if the Omicron variant replaces Delta. THE CANADIAN PRESS/Adrian Wyld

ਦੇਸ਼ ਦੀ ਚੀਫ਼ ਪਬਲਿਕ ਹੈਲਥ ਅਫ਼ਸਰ, ਡਾ. ਥਰੈਸਾ ਟੈਮ ਦੀ ਸਾਲਾਨਾ ਰਿਪੋਰਟ 'ਚ ਦੱਸਿਆ ਗਿਆ ਹੈ ਕਿ ਪੈਂਡੈਮਿਕ ਨੇ ਅੱਖਾਂ ਖੋਲੀਆਂ ਹਨ ਕਿ ਦੇਸ਼ 'ਚ ਪਬਲਿਕ ਹੈਲਥ ਰਿਨਿਊਅਲ ਦੀ ਲੋੜ ਹੈ।

ਉਨ੍ਹਾਂ ਫੈਡਰਲ ਸਰਕਾਰ ਨੂੰ ਵੀ ਮੰਗ ਕੀਤੀ ਹੈ ਕਿ ਪਬਲਿਕ ਹੈਲਥ ਸਿਸਟਮ ਨੂੰ ਟ੍ਰਾਂਸਫੌਰਮ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਹੈਲਥ ਸਿਸਟਮ 'ਚ ਅਜਿਹੇ ਬਦਲਾਅ ਕਰਨ ਦੀ ਲੋੜ ਹੈ ਜਿਸ ਨਾਲ ਕਿ ਇਸ ਨੂੰ ਮੌਜੂਦਾ ਸਮੇਂ ਅਤੇ ਭਵਿੱਖ ਦੇ ਸਿਹਤ ਸੰਬੰਧੀ ਖਤਰਿਆਂ ਨਾਲ ਨਜਿੱਠਣ ਲਈ ਬਿਹਤਰ ਬਣਾਇਆ ਜਾ ਸਕੇ।

ਡਾ. ਟੈਮ ਨੇ ਸਰਕਾਰ ਨੂੰ ਚੇਤਾਵਨੀ ਵੀ ਦਿੱਤੀ ਹੈ ਕਿ ਪਬਲਿਕ ਹੈਲਥ ਫੰਡਿੰਗ 'ਚ ਕਟੌਤੀ ਵੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇੱਕ ਵਾਰ ਜਦ ਮੌਜੂਦਾ ਐਮਰਜੈਂਸੀ ਖਤਮ ਹੋ ਜਾਂਦੀ ਹੈ, ਉਸ ਵੇਲੇ ਵੀ ਫੰਡਿੰਗ ਜਾਰੀ ਰੱਖਣ ਦੀ ਲੋੜ ਹੋਵੇਗੀ।

ਉਨ੍ਹਾਂ ਕਿਹਾ ਕਿ ਅਗਲੇ ਕਿਸੇ ਸੰਕਟ ਲਈ ਪਹਿਲਾਂ ਤੋਂ ਤਿਆਰ ਰਹਿਣ ਲਈਫੰਡਿੰਗ ਨੂੰ ਜਾਰੀ ਰੱਖਣਾ ਜਰੂਰੀ ਹੋਵੇਗਾ।

ਉਨ੍ਹਾਂ ਇਹ ਵੀ ਕਿਹਾ ਕਿ ਕੋਵਿਡ-19 ਦੇ ਓਮੀਕਰੌਨ ਵੇਰੀਐਂਟ ਦਾ ਕਮਿਊਨਿਟੀ ਟਰਾਂਸਮਿਸ਼ਨ ਹੋਣਾ ਸ਼ੁਰੂ ਹੋ ਗਿਆ ਹੈ।

ਉਨ੍ਹਾਂ ਕਿਹਾ ਕਿ ਔਂਟੈਰੀਓ 'ਚ ਇਸ ਵੇਰੀਐਂਟ ਨਾਲ ਸੰਬੰਧਤ ਕੁੱਲ ਮਾਮਲਿਆਂ 'ਚ ਕਰੀਬ 20% ਮਾਮਲੇ ਰਿਪੋਰਟ ਹੋਣ ਲੱਗੇ ਹਨ।

Latest news

canada-germany-sign-intelligence-sharing-agreement
Punjabi

ਕੈਨੇਡਾ-ਜਰਮਨੀ ਵਿਚਾਲੇ ਇੰਟੈਲੀਜੈਂਸ-ਸ਼ੇਅਰਿੰਗ ਡੀਲ, ਸੁਰੱਖਿਆ ਤੇ ਤਕਨਾਲੋਜੀ ਸਹਿਯੋਗ ਹੋਵੇਗਾ ਮਜ਼ਬੂਤ

ਕੈਨੇਡਾ ਨੇ ਇੱਕ ਮਹੱਤਵਪੂਰਨ ਕਦਮ ਤਹਿਤ ਜਰਮਨੀ ਨਾਲ ਇੰਟੈਲੀਜੈਂਸ-ਸ਼ੇਅਰਿੰਗ ਡੀਲ ਕਰਨ ਦਾ ਐਲਾਨ ਕੀਤਾ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਜਰਮਨੀ ਦੇ Foreign Affairs Minister Johann Wadepuhl ਨੇ ਸ਼ੁੱਕਰਵਾਰ ਨੂੰ ਔਟਵਾ ਵਿਚ ਇਹ ਡੀਲ ਸਾਈਨ ਕੀਤੀ। ਇਹ ਸਮਝੌਤਾ ਨਾ ਸਿਰਫ਼ ਡਿਫੈਂਸ ਅਤੇ ਸਕਿਓਰਿਟੀ ਨਾਲ ਜੁੜੇ ਸੰਵੇਦਨਸ਼ੀਲ ਮੁੱਦਿਆਂ 'ਤੇ ਲਾਗੂ ਹੋਵੇਗਾ ਬਲਕਿ ਵਪਾਰਕ ਅਤੇ ਐਡਵਾਂਸ ਤਕਨਾਲੋਜੀਆਂ ਵਰਗੇ ਖੇਤਰਾਂ ਵਿਚ ਵੀ ਖੁਫੀਆ ਜਾਣਕਾਰੀਆਂ ਦੇ ਸੁਰੱਖਿਅਤ ਆਦਾਨ-ਪ੍ਰਦਾਨ ਦਾ ਰਾਹ ਪੱਧਰਾ ਹੋਵੇਗਾ।
canada-u-s-air-travel-rebounds-passenger-numbers-rise-5-9-in-august
Punjabi

ਕੈਨੇਡਾ ਤੋਂ ਅਮਰੀਕਾ ਹਵਾਈ ਯਾਤਰਾ ’ਚ ਮੁੜ ਤੇਜ਼ੀ, ਅਗਸਤ ’ਚ 5.9% ਦਾ ਵਾਧਾ ਦੇਖਣ ਨੂੰ ਮਿਲਿਆ

ਕੈਨੇਡਾ ਤੋਂ ਅਮਰੀਕਾ ਜਾਣ ਵਾਲੇ ਹਵਾਈ ਯਾਤਰੀਆਂ ਦੀ ਗਿਣਤੀ ਵਿਚ ਪਿਛਲੇ 18 ਮਹੀਨਿਆਂ ਤੋਂ ਲਗਾਤਾਰ ਸਾਲ-ਦਰ-ਸਾਲ ਆ ਰਹੀ ਗਿਰਾਵਟ ਹੁਣ ਖ਼ਤਮ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਦੇ ਅਗਸਤ ਮਹੀਨੇ ਦੇ ਅੰਕੜੇ ਦੱਸਦੇ ਹਨ ਕਿ ਸਾਲ 2025 ਦੀ ਸ਼ੁਰੂਆਤ ਵਿਚ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਤੇ ਸਿਆਸੀ ਤਣਾਅ ਕਾਰਨ ਕੈਨੇਡੀਅਨ ਦੀ ਅਮਰੀਕਾ ਯਾਤਰਾ ਵਿਚ ਜੋ ਵੱਡੀ ਮੰਦੀ ਆਈ ਸੀ ਉਹ ਹੁਣ ਸੁਧਾਰ ਵੱਲ ਵਧ ਰਹੀ ਹੈ।
eby-announces-new-tax-on-empty-condos-in-b-c
Punjabi

ਈਬੀ ਦਾ ਐਲਾਨ, ਬੀ.ਸੀ. ’ਚ ਖਾਲੀ ਕੰਡੋ ’ਤੇ ਲੱਗੇਗਾ ਨਵਾਂ ਟੈਕਸ

ਬੀ.ਸੀ. ਐਨ.ਡੀ.ਪੀ. ਲੀਡਰ ਡੇਵਿਡ ਈਬੀ ਨੇ ਅੱਜ ਬਰਨਬੀ ਵਿਚ ਚੋਣ ਪ੍ਰਚਾਰ ਦੌਰਾਨ ਇੱਕ ਨਵਾਂ ਐਲਾਨ ਕਰਦਿਆਂ ਕਿਹਾ ਹੈ ਕਿ ਜੇ ਉਨ੍ਹਾਂ ਦੀ ਸਰਕਾਰ ਦੁਬਾਰਾ ਸੱਤਾ ਵਿਚ ਆਉਂਦੀ ਹੈ ਤਾਂ ਉਹ ਸੂਬੇ ਵਿਚ empty ਕੰਡੋ ਟੈਕਸ ਲਾਗੂ ਕਰਨਗੇ। ਇਹ ਨਵਾਂ ਟੈਕਸ ਸਿੱਧੇ ਤੌਰ 'ਤੇ ਉਨ੍ਹਾਂ ਡਿਵੈਲਪਰਜ਼ 'ਤੇ ਲਗਾਇਆ ਜਾਵੇਗਾ ਜਿਨ੍ਹਾਂ ਵਲੋਂ ਤਿਆਰ ਹੋ ਚੁੱਕੇ ਕੰਡੋ ਯੂਨਿਟ ਇੱਕ ਸਾਲ ਤੋਂ ਵੱਧ ਸਮੇਂ ਲਈ ਬਿਨਾਂ ਵਿਕੇ ਖਾਲੀ ਛੱਡੇ ਜਾਂਦੇ ਹਨ ਅਤੇ ਇਹ ਟੈਕਸ ਹਰ ਖਾਲੀ ਸਾਲ ਦੇ ਨਾਲ 1 ਫੀਸਦੀ ਹੋਰ ਵਧਦਾ ਜਾਵੇਗਾ।
canada-u-s-trade-deal-could-take-time-as-trump-administration-shows-no-urgency
Punjabi

ਕੈਨੇਡਾ-ਅਮਰੀਕਾ ਟ੍ਰੇਡ ਡੀਲ ਲਈ ਟਰੰਪ ਪ੍ਰਸ਼ਾਸਨ ਨੂੰ ਕੋਈ ਜਲਦਬਾਜ਼ੀ ਨਹੀਂ:ਜੈਮੀਸਨ ਗ੍ਰੀਰ

ਕੈਨੇਡਾ ਨੂੰ ਅਮਰੀਕਾ ਨਾਲ ਟ੍ਰੇਡ ਵਾਰ ਸੁਲਝਾਉਣ ਵਿਚ ਲੰਮਾ ਸਮਾਂ ਲੱਗ ਸਕਦਾ ਹੈ। ਟਰੰਪ ਪ੍ਰਸ਼ਾਸਨ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਬਿਆਨ ਦਿੱਤਾ ਹੈ ਕਿ ਅਮਰੀਕਾ ਨੂੰ ਕੈਨੇਡਾ ਨਾਲ ਵਪਾਰਕ ਸਮਝੌਤਾ ਕਰਨ ਦੀ ਕੋਈ ਕਾਹਲੀ ਨਹੀਂ ਹੈ। ਸ਼ੁੱਕਰਵਾਰ ਸਵੇਰੇ ਅਮਰੀਕੀ ਟੈਲੀਵਿਜ਼ਨ ਨੈੱਟਵਰਕ CNBC ਨੂੰ ਦਿੱਤੇ ਇੱਕ ਇੰਟਰਵਿਊ ਵਿਚ ਗ੍ਰੀਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਅਜੇ ਵੀ ਵੱਡੇ ਪੱਧਰ 'ਤੇ ਵਪਾਰ ਚੱਲ ਰਿਹਾ ਹੈ ਅਤੇ ਟਰੰਪ ਪ੍ਰਸ਼ਾਸਨ ਕੈਨੇਡਾ ਨਾਲ ਇਸ ਮੌਜੂਦਾ ਸਥਿਤੀ ਤੋਂ ਸੰਤੁਸ਼ਟ ਹੈ। ਗ੍ਰੀਰ ਨੇ ਕਿਹਾ ਕਿ ਸਾਡੀ ਵਪਾਰ ਨੀਤੀ ਇੱਕ ਗਲੋਬਲ ਪਾਲਿਸੀ ਹੈ, ਜੋ ਕੈਨੇਡਾ, ਚੀਨ, ਯੂ.ਕੇ. ਅਤੇ ਬ੍ਰਾਜ਼ੀਲ ਵਰਗੇ ਸਾਰੇ ਦੇਸ਼ਾਂ 'ਤੇ ਬਰਾਬਰ ਲਾਗੂ ਹੁੰਦੀ ਹੈ।
45-year-old-man-arrested-over-alleged-threats-against-pm-mark-carney-on-social-media
Punjabi

ਪੀ.ਐਮ. ਕਾਰਨੀ ਨੂੰ ਸੋਸ਼ਲ ਮੀਡੀਆ ’ਤੇ ਧਮਕੀਆਂ ਦੇਣ ਦੇ ਦੋਸ਼ ’ਚ 45 ਸਾਲਾ ਵਿਅਕਤੀ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਸੋਸ਼ਲ ਮੀਡੀਆ 'ਤੇ ਧਮਕੀਆਂ ਦੇਣ ਦੇ ਦੋਸ਼ ਵਿਚ ਆਰ.ਸੀ.ਐਮ.ਪੀ. ਵੱਲੋਂ ਕਿਊਬੈਕ ਸਿਟੀ ਦੇ ਇੱਕ 45 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ Ousmane Bah ਵਜੋਂ ਹੋਈ ਹੈ, ਜਿਸ ਨੇ ਕਥਿਤ ਤੌਰ 'ਤੇ ਆਪਣੇ ਫੇਸਬੁੱਕ ਅਕਾਊਂਟ ਰਾਹੀਂ ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।
ADS

Related News

post card alt

ਕੈਨੇਡਾ-ਅਮਰੀਕਾ ਟ੍ਰੇਡ ਡੀਲ ਲਈ ਟਰੰਪ ਪ੍ਰਸ਼ਾਸਨ ਨੂੰ ਕੋਈ ਜਲਦਬਾਜ਼ੀ ਨਹੀਂ:ਜੈਮੀਸਨ ਗ੍ਰੀਰ

ਕੈਨੇਡਾ ਨੂੰ ਅਮਰੀਕਾ ਨਾਲ ਟ੍ਰੇਡ ਵਾਰ ਸੁਲਝਾਉਣ ਵਿਚ ਲੰਮਾ ਸਮਾਂ ਲੱਗ ਸਕਦਾ ਹੈ। ਟਰੰਪ ਪ੍ਰਸ਼ਾਸਨ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਬਿਆਨ ਦਿੱਤਾ ਹੈ ਕਿ ਅਮਰੀਕਾ ਨੂੰ ਕੈਨੇਡਾ ਨਾਲ ਵਪਾਰਕ ਸਮਝੌਤਾ ਕਰਨ ਦੀ ਕੋਈ ਕਾਹਲੀ ਨਹੀਂ ਹੈ। ਸ਼ੁੱਕਰਵਾਰ ਸਵੇਰੇ ਅਮਰੀਕੀ ਟੈਲੀਵਿਜ਼ਨ ਨੈੱਟਵਰਕ CNBC ਨੂੰ ਦਿੱਤੇ ਇੱਕ ਇੰਟਰਵਿਊ ਵਿਚ ਗ੍ਰੀਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਅਜੇ ਵੀ ਵੱਡੇ ਪੱਧਰ 'ਤੇ ਵਪਾਰ ਚੱਲ ਰਿਹਾ ਹੈ ਅਤੇ ਟਰੰਪ ਪ੍ਰਸ਼ਾਸਨ ਕੈਨੇਡਾ ਨਾਲ ਇਸ ਮੌਜੂਦਾ ਸਥਿਤੀ ਤੋਂ ਸੰਤੁਸ਼ਟ ਹੈ। ਗ੍ਰੀਰ ਨੇ ਕਿਹਾ ਕਿ ਸਾਡੀ ਵਪਾਰ ਨੀਤੀ ਇੱਕ ਗਲੋਬਲ ਪਾਲਿਸੀ ਹੈ, ਜੋ ਕੈਨੇਡਾ, ਚੀਨ, ਯੂ.ਕੇ. ਅਤੇ ਬ੍ਰਾਜ਼ੀਲ ਵਰਗੇ ਸਾਰੇ ਦੇਸ਼ਾਂ 'ਤੇ ਬਰਾਬਰ ਲਾਗੂ ਹੁੰਦੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link