13.16C Vancouver
ADS

Jun 18, 2025 1:32 PM - The Canadian Press

ਪੈਂਥਰਸ ਨੇ ਆਇਲਰਜ਼ ਨੂੰ ਹਰਾ ਕੇ ਸਟੈਨਲੀ ਕੱਪ ਦਾ ਖਿਤਾਬ ਦੂਜੀ ਵਾਰ ਕੀਤਾ ਆਪਣੇ ਨਾਂਅ

Share On
panthers-beat-oilers-again-to-repeat-as-stanley-cup-champions
For the second straight season, the Florida Panthers have extended Canada's Cup drought. And once again, it has come at the expense of the Edmonton Oilers.(Photo: The Canadian Press)

ਫਲੋਰੀਡਾ ਪੈਂਥਰਸ ਨੇ ਮੰਗਲਵਾਰ ਰਾਤ ਫਾਈਨਲ ਦੀ ਛੇਵੀਂ ਗੇਮ ਵਿਚ ਐਡਮਿੰਟਨ ਆਇਲਰਜ਼ ਨੂੰ 5-1 ਨਾਲ ਹਰਾ ਕੇ ਸਟੈਨਲੀ ਕੱਪ ਦਾ ਖਿਤਾਬ ਲਗਾਤਾਰ ਦੂਜੀ ਵਾਰ ਆਪਣੇ ਨਾਂ ਕੀਤਾ ਹੈ। ਪੈਂਥਰਸ ਵਲੋਂ ਸੈਮ ਰੇਨਹਾਰਟ ਨੇ ਚਾਰ ਗੋਲ ਕੀਤੇ ਜੋ ਕਿ ਲੀਗ ਦੇ ਇਤਿਹਾਸ ਵਿਚ ਫਾਈਨਲ ਦੇ ਇੱਕ ਮੈਚ ਵਿਚ ਇੰਨੇ ਗੋਲ ਕਰਨ ਵਾਲਾ ਚੌਥਾ ਖਿਡਾਰੀ ਹੈ। ਉਥੇ ਹੀ,ਆਇਲਰਜ਼ ਵਲੋਂ ਸਿਰਫ ਵੈਸੀਲੀ ਪੋਡਕੋਲਜ਼ਿਨ ਇੱਕ ਗੋਲ ਕਰਨ ਵਿਚ ਸਫਲ ਰਹੇ।

ਫਲੋਰੀਡਾ ਪੈਂਥਰਸ ਦੇ ਕਪਤਾਨ ਅਲੈਗਜ਼ੈਂਡਰ ਬਾਰਕੋਵ ਸਟੈਨਲੀ ਕੱਪ ਹਾਸਲ ਕਰਦਿਆਂ ਆਪਣੀ ਸ਼ਾਨਦਾਰ ਜਿੱਤ ਲਈ ਖੁਸ਼ੀ ਸਾਂਝੀ ਕੀਤੀ।ਆਇਲਰਜ਼ ਦੇ ਹਾਰਨ ਨਾਲ ਫੈਨਜ਼ ਨਿਰਾਸ਼ ਹਨ ਪਰ ਉਨ੍ਹਾਂ ਕਿਹਾ ਕਿ ਖਿਡਾਰੀਆਂ ਨੇ ਆਪਣੀ ਪੂਰੀ ਕੋਸ਼ਿਸ਼ ਕੀਤੀ।

ਓਧਰ,ਪੈਂਥਰਸ ਦੀ ਜਿੱਤ ਨਾਲ ਦੱਖਣੀ ਫਲੋਰੀਡਾ ਵਿਚ ਜਸ਼ਨ ਸ਼ੁਰੂ ਹੋ ਗਏ। ਪੈਂਥਰਸ ਨੇ ਇਸ ਵਾਰ ਦਾ ਸਟੈਨਲੀ ਕੱਪ 4-2 ਦੀ ਲੀਡ ਨਾਲ ਜਿੱਤਿਆ,ਪਿਛਲੇ ਸਾਲ ਟੀਮ ਨੇ ਆਪਣਾ ਪਹਿਲਾ ਖਿਤਾਬ 4-3 ਦੀ ਲੀਡ ਨਾਲ ਜਿੱਤਿਆ ਸੀ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link