12.22C Vancouver
ADS

Nov 24, 2021 5:31 PM - The Canadian Press

ਵਾਤਾਵਰਨ ਕੈਨੇਡਾ ਵੱਲੋਂ ਬੀ ਸੀ ਵਿੱਚ ਕਈ ਨਵੇਂ ਤੂਫਾਨ ਆਉਣ ਦੀ ਭਵਿੱਖਬਾਣੀ ਕੀਤੀ ਗਈ।

Share On
parade-of-storms-expected-in-british-columbia-environment-canada-2
Flooding on the de Leeuw family farm is seen on the Sumas Prairie in a Nov. 23, 2021, handout photo. Tiffany de Leeuw says her in-laws don't expect to be able to fully access the property for a few weeks. THE CANADIAN PRESS/HO-Tiffany de Leeuw, *MANDATORY CREDIT*

ਬ੍ਰਟਿਸ਼ ਕੋਲੰਬੀਆ ਦੇ ਜਨਤਕ ਸੁਰੱਖਿਆ ਮੰਤਰੀ ਨੇ ਨਿਵਾਸੀਆਂ ਨੂੰ ਮੌਸਮ ਦੇ ਅਨੁਮਾਨ ਵੱਲ ਪੂਰਾ ਪੂਰਾ ਧਿਆਨ ਦੇਣ ਲਈ ਕਿਹਾ ਹੈ ਕਿਉਂਕਿ ਅਗਲੇ ਹਫ਼ਤੇ ਦੇ ਅਖੀਰ ਵਿਚ ਹੋਰ ਤੂਫਾਨ ਆਉਣ ਦੀ ਸੰਭਾਵਨਾ ਹੈ ।

ਮਾਈਕ ਫਾਰਨਵਰਥ ਦਾ ਕਹਿਣਾ ਹੈ ਕਿ ਛੇ ਹਜਾਰ ਪੰਜ ਸੌ ਤੋਂ ਵੱਧ ਲੋਕਾਂ ਨੇ ਵਿਸਥਾਪਤੀਆਂ ਵਜੋਂ ਆਪਣੇ ਨਾਂ ਦਰਜ ਕਰਵਾਏ ਹਨ ਅਤੇ ਉਹ ਲੋਕ ਜਿਨ੍ਹਾਂ ਦੇ ਘਰ ਬੀਤੇ ਹਫ਼ਤੇ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਉਹ ਕੈਨੇਡੀਅਨ ਰੈੱਡ ਕਰਾਸ ਅਤੇ ਪ੍ਰੋਵਿੰਸ ਰਾਹੀਂ ਦੋ ਹਜ਼ਾਰ ਡਾਲਰ ਦੀ ਗਰਾਂਟ ਹਾਸਲ ਕਰਨ ਦੇ ਯੋਗ ਹਨ।

ਐਨਵਾਇਰਨਮੈਂਟ ਕੈਨੇਡਾ ਨੇ ਬੀ ਸੀ ਦੇ ਅੰਦਰੂਨੀ ਦੱਖਣੀ ਕੰਢੇ ਉਤੇ ਅੱਜ ਰਾਤ ਇਕ ਨਵਾਂ ਤੂਫ਼ਾਨ ਆਉਣ ਦੀ ਚਿਤਾਵਨੀ ਦਿੱਤੀ ਹੈ ਜਿਸ ਕਾਰਨ 40 ਤੋਂ 80 ਮਿਲੀਮੀਟਰ ਮੀਂਹ ਪੈ ਸਕਦਾ ਹੈ। ਮੌਸਮ ਏਜੰਸੀ ਦਾ ਕਹਿਣਾ ਹੈ ਕਿ ਸ਼ਨੀਵਾਰ ਨੂੰ ਇਕ ਵਾਯੂਮੰਡਲੀ ਦਰਿਆ ਦੱਖਣੀ ਕੰਢੇ ਤੇ ਆਉਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਦੋਵਾਂ ਤੂਫ਼ਾਨਾਂ ਕਾਰਨ 100 ਮਿਲੀਮੀਟਰ ਤੋਂ ਵੱਧ ਦਾ ਮੀਂਹ ਪੈਣ ਦੀ ਸੰਭਾਵਨਾ ਹੈ।

Latest news

b-c-nurses-begin-targeted-job-action-refuse-non-nursing-duties-and-non-essential-overtime
Punjabi

ਬੀ.ਸੀ. ਨਰਸਾਂ ਨੇ ਹੜਤਾਲ ਵਜੋਂ ਗੈਰ-ਨਰਸਿੰਗ ਕੰਮਾਂ ਅਤੇ ਓਵਰਟਾਈਮ ਕੀਤਾ ਬੰਦ

ਬੀ.ਸੀ. ਨਰਸਾਂ ਵੱਲੋਂ ਵੀਰਵਾਰ ਤੋਂ ਗੈਰ-ਨਰਸਿੰਗ ਕੰਮਾਂ ਅਤੇ ਗੈਰ-ਜ਼ਰੂਰੀ ਓਵਰਟਾਈਮ 'ਤੇ ਮੁਕੰਮਲ ਪਾਬੰਦੀ ਲਗਾ ਕੇ ਟਾਰਗੇਟਿਡ ਜੌਬ ਐਕਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਕਾਰਨ ਸੂਬਾ ਸਰਕਾਰ ਅਤੇ ਹੈਲਥ ਕੇਅਰ ਸੈਕਟਰ ਵਿਚਕਾਰ ਵਿਵਾਦ ਸ਼ੁਰੂ ਹੋ ਗਿਆ ਹੈ। ਯੂਨੀਅਨ ਨੇ ਸਾਫ਼ ਕੀਤਾ ਹੈ ਕਿ ਇਹ ਕਦਮ ਸਰਕਾਰ ਨੂੰ ਇੱਕ ਸਾਰਥਕ ਅਤੇ ਠੋਸ ਸਮਝੌਤੇ ਦੀ ਪੇਸ਼ਕਸ਼ ਦੇ ਨਾਲ ਗੱਲਬਾਤ ਦੀ ਮੇਜ਼ 'ਤੇ ਵਾਪਸ ਲਿਆਉਣ ਲਈ ਚੁੱਕਿਆ ਗਿਆ ਹੈ ਤਾਂ ਜੋ ਨਰਸਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ।
langley-rcmp-investigating-suspected-assault-that-left-75-year-old-man-critically-injured
Punjabi

ਲੈਂਗਲੀ 'ਚ 75 ਸਾਲਾ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੇ ਮਾਮਲੇ ਦੀ RCMP ਵੱਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਦੇ ਡਾਊਨਟਾਊਨ ਇਲਾਕੇ ਵਿਚ ਕੈਨੇਡਾ ਡੇਅ ਦੀ ਰਾਤ ਨੂੰ 75 ਸਾਲਾ ਬਜ਼ੁਰਗ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜੋ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਜ਼ੇਰੇ ਇਲਾਜ ਹਨ।
bus-crash-in-southwestern-pakistan-kills-40-officials-say
Punjabi

ਪਾਕਿਸਤਾਨ ਦੇ ਦੱਖਣ-ਪੱਛਮੀ ਖੇਤਰ ਵਿੱਚ ਬੱਸ ਖੱਡ ਵਿੱਚ ਡਿੱਗੀ, 40 ਲੋਕਾਂ ਦੀ ਮੌਤ

ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਕਵੇਟਾ ਤੋਂ ਪੇਸ਼ਾਵਰ ਜਾ ਰਹੀ ਇੱਕ ਯਾਤਰੀ ਬੱਸ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਦੀ ਸਰਹੱਦ ਦੇ ਨੇੜੇ ਦਾਨਾ ਸਰ ਖੇਤਰ ਵਿੱਚ ਕੰਟਰੋਲ ਗੁਆ ਬੈਠੀ ਅਤੇ ਇੱਕ ਡੂੰਘੀ, ਪਥਰੀਲੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 8 ਹੋਰ ਜ਼ਖਮੀ ਹੋ ਗਏ।
rescue-efforts-continue-in-kyiv-after-deadly-russian-missile-and-drone-attack
Punjabi

ਕੀਵ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ ਮਗਰੋਂ ਬਚਾਅ ਕਾਰਜ ਜਾਰੀ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਰੂਸ ਵੱਲੋਂ ਕੀਤੇ ਗਏ ਮਿਜ਼ਾਈਲ ਅਤੇ ਡਰੋਨ ਹਮਲੇ ਤੋਂ ਇੱਕ ਦਿਨ ਬਾਅਦ ਬਚਾਅ ਟੀਮਾਂ ਮਲਬੇ ਹੇਠਾਂ ਬਚੇ ਲੋਕਾਂ ਦੀ ਭਾਲ ਵਿੱਚ ਲੱਗੀਆਂ ਹੋਈਆਂ ਹਨ। ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਸੋਗ ਦਿਵਸ ਮਨਾਇਆ ਗਿਆ ਅਤੇ ਸਰਕਾਰੀ ਇਮਾਰਤਾਂ 'ਤੇ ਝੰਡੇ ਅੱਧੇ ਝੁਕਾਏ ਗਏ।
more-than-106-000-albertans-apply-for-100-affordability-payment-in-first-day
Punjabi

ਐਲਬਰਟਾ ਵਿੱਚ 24 ਘੰਟਿਆਂ ਵਿੱਚ ਮਹਿੰਗਾਈ ਰਾਹਤ ਭੁਗਤਾਨ ਰਾਸ਼ੀ ਲਈ 1.06 ਲੱਖ ਤੋਂ ਵੱਧ ਅਰਜ਼ੀਆਂ ਦਰਜ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ $100 ਦੀ ਵਿੱਤੀ ਰਾਹਤ ਯੋਜਨਾ ਨੂੰ ਲੈ ਕੇ ਨਾਗਰਿਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸਰਕਾਰ ਵੱਲੋਂ ਜਾਰੀ ਅਧਿਕਾਰਤ ਅੰਕੜਿਆਂ ਮੁਤਾਬਕ, ਐਪਲੀਕੇਸ਼ਨ ਪੋਰਟਲ ਖੁੱਲ੍ਹਣ ਦੇ ਸਿਰਫ 24 ਘੰਟਿਆਂ ਦੇ ਅੰਦਰ-ਅੰਦਰ 106,000 ਤੋਂ ਵੱਧ ਲੋਕਾਂ ਨੇ ਇਸ ਰਾਹਤ ਰਾਸ਼ੀ ਲਈ ਅਪਲਾਈ ਕਰ ਦਿੱਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link