14.47C Vancouver
ADS

Dec 12, 2024 8:13 PM - Connect Newsroom

ਕੈਨੇਡਾ ਚਾਈਲਡ ਬੈਨੀਫਿਟ ਪ੍ਰੋਗਰਾਮ ਦੇ ਚੈੱਕ ਲਈ ਮਾਪਿਆਂ ਨੂੰ ਕਰਨਾ ਪਵੇਗਾ ਇੰਤਜ਼ਾਰ

Share On
parents-to-face-delays-in-canada-child-benefit-program-cheques
The CRA stated that Canada Post will deliver the checks on December 20. However, recipients with direct deposit will receive their payments on schedule tomorrow.

ਕੈਨੇਡਾ ਚਾਈਲਡ ਬੈਨੀਫਿਟ ਪ੍ਰੋਗਰਾਮ ਦੇ ਚੈੱਕ ਲਈ ਮਾਪਿਆਂ ਨੂੰ ਕੈਨੇਡਾ ਪੋਸਟ ਦੀ ਚੱਲ ਰਹੀ ਹੜਤਾਲ ਕਾਰਨ ਥੋੜ੍ਹਾ ਇੰਤਜ਼ਾਰ ਕਰਨਾ ਪਵੇਗਾ। ਕੈਨੇਡਾ ਰੈਵੇਨਿਊ ਏਜੰਸੀ ਮੁਤਾਬਕ, ਉਹ ਸ਼ੁੱਕਰਵਾਰ ਤੋਂ ਪੇਮੈਂਟ ਜਾਰੀ ਕਰ ਰਹੀ ਹੈ ਪਰ ਜੋ ਲੋਕ ਚੈੱਕ ਦੀ ਉਮੀਦ ਕਰ ਰਹੇ ਹਨ ਉਨ੍ਹਾਂ ਨੂੰ ਇੱਕ ਹਫ਼ਤੇ ਦੀ ਦੇਰੀ ਹੋਵੇਗੀ।

ਡਿਪਾਰਟਮੈਂਟ ਨੇ ਬਿਆਨ ਵਿਚ ਕਿਹਾ ਕਿ ਕੈਨੇਡਾ ਪੋਸਟ ਇਹ ਚੈੱਕ 20 ਦਸੰਬਰ ਨੂੰ ਡਿਲਿਵਰ ਕਰੇਗਾ। ਹਾਲਾਂਕਿ, ਜਿਨ੍ਹਾਂ ਦੇ ਬੈਂਕ ਅਕਾਊਂਟ ਇਸ ਪੇਮੈਂਟ ਲਈ ਰਜਿਸਟਰਡ ਹਨ, ਉਨ੍ਹਾਂ ਨੂੰ ਭਲਕੇ ਨਿਰਧਾਰਤ ਸਮੇਂ ’ਤੇ ਹੀ ਪੇਮੈਂਟ ਮਿਲ ਜਾਵੇਗੀ। ਕੈਨੇਡਾ ਪੋਸਟ ਨੇ ਦੱਸਿਆ ਕਿ ਸਮਝੌਤੇ ਤਹਿਤ ਯੂਨੀਅਨ ਨੇ ਸਮਾਜਿਕ ਪ੍ਰੋਗਰਾਮ ਨਾਲ ਸਬੰਧਤ ਚੈੱਕ ਡਿਲਿਵਰ ਕਰਨ ਦੀ ਵਚਨਬੱਧਤਾ ਜਤਾਈ ਹੈ।

ਗੌਰਤਲਬ ਹੈ ਕਿ ਦਸੰਬਰ ਵਿਚ ਮਾਂ-ਪਿਓ ਨੂੰ ਕੈਨੇਡਾ ਚਾਈਲਡ ਬੈਨੀਫਿਟ ਸਕੀਮ ਤਹਿਤ ਉਨ੍ਹਾਂ ਦੇ ਛੇ ਸਾਲ ਤੋਂ ਘੱਟ ਉਮਰ ਦੇ ਬੱਚੇ ਲਈ ਵੱਧ-ਵੱਧ $648 ਦੀ ਪੇਮੈਂਟ ਮਿਲੇਗੀ। 6 ਤੋਂ 17 ਸਾਲ ਦੀ ਉਮਰ ਦੇ ਬੱਚੇ ਲਈ ਵੱਧ-ਵੱਧ ਰਕਮ $547 ਹੈ।

ਉਥੇ ਹੀ, ਜਿਨ੍ਹਾਂ ਪਰਿਵਾਰਾਂ ਦੀ ਸਾਲ ਦੀ ਕੁੱਲ ਪੇਮੈਂਟ $240 ਤੋਂ ਘੱਟ ਹੈ, ਉਨ੍ਹਾਂ ਨੂੰ ਜੁਲਾਈ ਵਿਚ ਹੀ ਇਕਮੁਸ਼ਤ ਰਾਸ਼ੀ ਮਿਲੇਗੀ, ਇਸ ਲਈ ਦਸੰਬਰ ਵਿਚ ਉਨ੍ਹਾਂ ਨੂੰ ਕੁਝ ਨਹੀਂ ਮਿਲੇਗਾ।

Latest news

15-year-old-arrested-in-lethbridge-sexual-assault-investigation
Punjabi

ਲੈਥਬ੍ਰਿਜ ਪੁਲਿਸ ਵੱਲੋਂ 15 ਸਾਲਾ ਲੜਕਾ ਗ੍ਰਿਫ਼ਤਾਰ, ਔਰਤਾਂ ਨਾਲ ਜਿਨਸੀ ਹਮਲੇ ਤੇ ਅਸ਼ਲੀਲ ਹਰਕਤਾਂ ਦੇ ਲੱਗੇ ਦੋਸ਼

ਲੈਥਬ੍ਰਿਜ ਪੁਲਿਸ ਨੇ 15 ਸਾਲਾ ਲੜਕੇ ਨੂੰ ਸ਼ਹਿਰ ਦੇ ਇੱਕ ਗ੍ਰੀਨ ਸਟ੍ਰਿਪ ਕੋਲ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਜਿਨਸੀ ਹਮਲੇ ਅਤੇ ਅਸ਼ਲੀਲ ਹਰਕਤਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।ਪੁਲਿਸ ਅਨੁਸਾਰ ਇਹ ਘਟਨਾ 16 ਸਤੰਬਰ ਨੂੰ ਲੇਕਵਿਊ ਡਰਾਈਵ ਦੇ 1500 ਬਲਾਕ ਕੋਲ ਕੋਲਬੈਂਕਸ ਟ੍ਰੇਲ 'ਤੇ ਵਾਪਰੀ, ਜਿੱਥੇ ਸੈਰ ਕਰ ਰਹੀ 41 ਸਾਲਾ ਔਰਤ 'ਤੇ ਜਿਨਸੀ ਹਮਲਾ ਕੀਤਾ ਗਿਆ ਸੀ।
bank-of-canada-governor-warns-trade-war-could-slow-economic-growth
Punjabi

ਅਮਰੀਕਾ ਨਾਲ ਟਰੇਡ ਵਾਰ ਦਾ ਅਸਰ, ਕੈਨੇਡਾ ਦੀ ਆਰਥਿਕ ਵਿਕਾਸ ਦਰ ਹੋ ਸਕਦੀ ਹੈ ਸੁਸਤ

ਕੈਨੇਡਾ ਦੇ ਸੈਂਟਰਲ ਬੈਂਕ ਗਵਰਨਰ ਟਿਫ ਮੈਕਲਮ ਨੇ ਚਿਤਾਵਨੀ ਦਿੱਤੀ ਹੈ ਕਿ ਅਮਰੀਕਾ ਨਾਲ ਟਰੇਡ ਵਾਰ ਕਾਰਨ ਕੈਨੇਡੀਅਨ ਅਰਥਵਿਵਸਥਾ ਵਿਚ ਆਇਆ ਹਾਲੀਆ ਉਛਾਲ ਅੱਗੇ ਹੌਲੀ ਹੋ ਸਕਦਾ ਹੈ। ਸੋਮਵਾਰ ਨੂੰ ਹੈਲੀਫੈਕਸ ਵਿਖੇ ਇੱਕ ਭਾਸ਼ਣ ਦੌਰਾਨ ਗਵਰਨਰ ਨੇ ਕਿਹਾ ਕਿ ਮਿਡਲ ਈਸਟ ਵਿਚ ਟਕਰਾਅ ਅਤੇ ਸਪਲਾਈ ਚੇਨ ਵਿਚ ਆ ਰਹੀਆਂ ਰੁਕਾਵਟਾਂ ਹੁਣ ਆਮ ਹੋ ਰਹੀਆਂ ਹਨ।
sri-anandpur-sahib-sarai-incident-sgpc-forms-five-member-probe-panel-giani-malkit-singh-relieved-of-duties
Punjabi

ਸ੍ਰੀ ਆਨੰਦਪੁਰ ਸਾਹਿਬ ਸਰਾਂ ਮਾਮਲਾ: 5 ਮੈਂਬਰੀ ਜਾਂਚ ਕਮੇਟੀ ਗਠਿਤ, ਗਿਆਨੀ ਮਲਕੀਤ ਸਿੰਘ ਸੇਵਾਵਾਂ ਤੋਂ ਫ਼ਾਰਗ

ਪੰਜਾਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਦੀ ਸਰਾਂ ਵਿੱਚ ਵਾਪਰੀ ਘਟਨਾ ਦੇ ਮਾਮਲੇ ਨੂੰ ਲੈ ਕੇ ਇੱਕ ਪੰਜ ਮੈਂਬਰੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ 15 ਦਿਨਾਂ ਵਿੱਚ ਆਪਣੀ ਰਿਪੋਰਟ ਦੇਵੇਗੀ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਜਿਨ੍ਹਾਂ ਨੂੰ ਪਹਿਲਾਂ ਮੁਅੱਤਲ ਕੀਤਾ ਗਿਆ ਸੀ, ਨੂੰ ਉਨ੍ਹਾਂ ਦੀਆਂ ਸੇਵਾਵਾਂ ਤੋਂ ਫ਼ਾਰਗ ਕਰ ਦਿੱਤਾ ਗਿਆ ਹੈ।
pm-mark-carney-misses-un-event-after-flight-delays-in-new-york
Punjabi

ਫਲਾਈਟ ’ਚ ਦੇਰੀ ਕਾਰਨ PM ਮਾਰਕ ਕਾਰਨੀ UN ਦੇ ਅਹਿਮ ਪ੍ਰੋਗਰਾਮ ਤੋਂ ਖੁੰਝੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਸੋਮਵਾਰ ਨਿਊਯਾਰਕ ਸਿਟੀ ਖੇਤਰ ਦੇ ਹਵਾਈ ਅੱਡਿਆਂ 'ਤੇ ਆਈ ਤਕਨੀਕੀ ਖ਼ਰਾਬੀ ਕਾਰਨ ਫਲਾਈਟ ਵਿਚ ਦੇਰੀ ਦਾ ਸਾਹਮਣਾ ਕਰਨਾ ਪਿਆ, ਜਿਸ ਕਾਰਨ ਉਹ ਸੰਯੁਕਤ ਰਾਸ਼ਟਰ ਦੇ ਇੱਕ ਅਹਿਮ ਪ੍ਰੋਗਰਾਮ ਵਿਚ ਸ਼ਾਮਲ ਹੋਣ ਤੋਂ ਖੁੰਝ ਗਏ।
two-bodies-found-in-burned-vehicles-in-separate-toronto-areas
Punjabi

ਟੋਰੌਂਟੋ ਦੇ ਦੋ ਇਲਾਕਿਆਂ ’ਚ ਸੜੀਆਂ ਗੱਡੀਆਂ ਵਿਚੋਂ ਮਿਲੀਆਂ ਦੋ ਲਾਸ਼ਾਂ, ਕੀਤੀ ਜਾ ਰਹੀ ਜਾਂਚ

ਟੋਰੌਂਟੋ ਦੇ ਦੋ ਵੱਖ-ਵੱਖ ਇਲਾਕਿਆਂ ਵਿਚ ਅੱਗ ਲਗਾਈਆਂ ਹੋਈਆਂ ਗੱਡੀਆਂ ਵਿਚੋਂ ਦੋ ਲਾਸ਼ਾਂ ਮਿਲੀਆਂ ਹਨ। ਪੁਲਿਸ ਮੁਤਾਬਕ, ਦੋਵੇਂ ਘਟਨਾਵਾਂ ਸੋਮਵਾਰ ਦੇਰ ਰਾਤ ਅਤੇ ਮੰਗਲਵਾਰ ਤੜਕੇ ਵਿਚਕਾਰ ਸਕਾਰਬਰੋ ਅਤੇ ਏਟੋਬਿਕੋਕ ਵਿਚ ਵਾਪਰੀਆਂ। ਪਹਿਲੀ ਘਟਨਾ ਰਾਤ ਲਗਭਗ 11:24 ਵਜੇ ਸਕਾਰਬਰੋ ਦੇ ਰੀਸਰ ਰੋਡ ਵਿਖੇ ਸਾਹਮਣੇ ਆਈ, ਜਿੱਥੇ ਇੱਕ ਗੱਡੀ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਅਤੇ ਅੱਗ ਬੁਝਾਉਣ ਤੋਂ ਬਾਅਦ ਇਸ ਵਿਚੋਂ ਲਾਸ਼ ਬਰਾਮਦ ਹੋਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link