13.55C Vancouver
ADS

Aug 1, 2024 6:53 PM - Connect Newsroom

ਪੈਰਿਸ ਓਲਿੰਪਕ 2024: ਸਵਪਨਿਲ ਕੁਸਾਲੇ ਨੇ ਭਾਰਤ ਲਈ ਨਿਸ਼ਾਨੇਬਾਜ਼ੀ ’ਚ ਜਿੱਤਿਆ ਤੀਜਾ ਮੈਡਲ

Share On
paris-olympics-2024-swapnil-kusale-wins-third-medal-in-shooting-for-india
The special thing is that India has won all three medals in shooting in the Olympics so far. (Photo: Facebook/Bharat Bhushan Ashu)

ਭਾਰਤ ਨੂੰ ਪੈਰਿਸ ਓਲਿੰਪਕ ਵਿਚ ਹੁਣ ਤੱਕ ਤਿੰਨ ਮੈਡਲ ਪ੍ਰਾਪਤ ਹੋਏ ਹਨ। ਪੁਰਸ਼ਾਂ ਦੀ 50 ਮੀਟਰ ਰਾਈਫਲ ਥਰੀ ਪੋਜ਼ੀਸ਼ਨ ਵਿਚ ਲੇਟਸਟ ਮੈਡਲ ਸਵਪਨਿਲ ਕੁਸਾਲੇ ਨੇ ਜਿੱਤਿਆ। ਇਹ ਉਨਾਂ ਦਾ ਪਹਿਲਾ ਓਲਿੰਪਕ ਮੈਚ ਸੀ, ਜਿਸ ਵਿਚ ਉਨ੍ਹਾਂ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ।

ਖਾਸ ਗੱਲ ਇਹ ਹੈ ਕਿ ਭਾਰਤ ਨੇ ਓਲੰਪਿਕ ਵਿਚ ਹੁਣ ਤੱਕ ਤਿੰਨੋਂ ਮੈਡਲ ਨਿਸ਼ਾਨੇਬਾਜ਼ੀ ਵਿਚ ਜਿੱਤੇ ਹਨ। ਉਥੇ ਹੀ, ਹਰਮਨਪ੍ਰੀਤ ਸਿੰਘ ਦੀ ਅਗਵਾਈ ਵਾਲੀ ਭਾਰਤੀ ਹੌਕੀ ਟੀਮ ਨੇ ਵੀਰਵਾਰ ਨੂੰ ਪੂਲ ਬੀ ਦੇ ਗਰੁੱਪ ਮੈਚ ਵਿਚ ਬੈਲਜੀਅਮ ਤੋਂ 2-1 ਨਾਲ ਪਹਿਲੀ ਹਾਰ ਦਾ ਸਾਹਮਣਾ ਕੀਤਾ।

ਭਾਰਤੀ ਫਾਰਵਰਡ ਅਭਿਸ਼ੇਕ ਨੇ ਪਹਿਲੇ ਹਾਫ ਦੇ 18ਵੇਂ ਮਿੰਟ ਵਿਚ ਗੋਲ ਕਰਕੇ ਭਾਰਤ ਨੂੰ ਬੜ੍ਹਤ ਦਿਵਾਈ, ਜਦੋਂ ਕਿ ਬੈਲਜੀਅਮ ਨੇ ਦੂਜੇ ਹਾਫ ਵਿਚ ਹਮਲਾਵਰ ਤਰੀਕੇ ਨਾਲ ਵਾਪਸੀ ਕੀਤੀ ਅਤੇ 33ਵੇਂ ਮਿੰਟ ਵਿਚ ਗੋਲ ਕਰਕੇ ਸਕੋਰ ਬਰਾਬਰ ਕਰ ਦਿੱਤਾ ਤੇ 44ਵੇਂ ਮਿੰਟ ਵਿਚ ਇੱਕ ਹੋਰ ਗੋਲ ਨਾਲ ਜਿੱਤ ਦਰਜ ਕਰ ਲਈ।

ਭਾਰਤੀ ਕਪਤਾਨ ਹਰਮਨਪ੍ਰੀਤ ਸਿੰਘ ਅੱਜ ਦੇ ਮੈਚ ਵਿਚ ਕੋਈ ਗੋਲ ਨਹੀਂ ਕਰ ਸਕੇ, ਜਦੋਂ ਕਿ ਆਇਰਲੈਂਡ ਖ਼ਿਲਾਫ਼ ਪਿਛਲੇ ਮੈਚ ਵਿਚ ਉਸ ਨੇ 2 ਗੋਲ ਕੀਤੇ ਸਨ ਅਤੇ ਭਾਰਤ 2-0 ਨਾਲ ਜਿੱਤਿਆ ਸੀ। ਭਾਰਤ ਦਾ ਅਗਲਾ ਮੈਚ ਹੁਣ ਆਸਟ੍ਰੇਲੀਆ ਨਾਲ ਹੋਵੇਗਾ, ਹਾਲਾਂਕਿ ਭਾਰਤੀ ਹੌਕੀ ਟੀਮ ਕੁਆਰਟਰਫਾਈਨਲ ਲਈ ਕੁਆਲੀਫਾਈ ਕਰ ਚੁੱਕੀ ਹੈ।

Latest news

montreal-to-equip-police-with-body-cameras-give-officers-new-powers
Punjabi

ਮਾਂਟਰੀਅਲ ਪੁਲਿਸ ਨੂੰ ਬਾਡੀ ਕੈਮਰੇ ਅਤੇ ਨਵੇਂ ਅਧਿਕਾਰ ਮਿਲਣਗੇ

ਮਾਂਟਰੀਅਲ ਸਿਟੀ ਨੇ ਪੁਲਿਸ ਨੂੰ ਜਲਦ ਬਾਡੀ ਕੈਮਰੇ ਨਾਲ ਤਾਇਨਾਤ ਕਰਨ ਅਤੇ ਉਨ੍ਹਾਂ ਨੂੰ ਨਵੀਆਂ ਪਾਵਰ ਦੇਣ ਦੀ ਯੋਜਨਾ ਬਣਾਈ ਹੈ। ਸਿਟੀ ਵਲੋਂ ਇਸ ਸਬੰਧ ਵਿਚ ਇੱਕ ਨਵਾਂ ਬਾਇ ਲਾਅ ਲਿਆਂਦਾ ਜਾ ਰਿਹਾ ਹੈ, ਜਿਸ ਤਹਿਤ ਪੁਲਿਸ ਅਧਿਕਾਰੀ ਤੇ ਸਿਟੀ ਕਰਮਚਾਰੀਆਂ ਦੀ ਬੇਇੱਜ਼ਤੀ ਕਰਨ 'ਤੇ ਜੁਰਮਾਨਾ ਲਗਾਇਆ ਜਾ ਸਕਦਾ ਹੈ।
majithia-hints-at-possible-revival-of-akali-bjp-alliance-in-punjab
Punjabi

ਬਿਕਰਮ ਮਜੀਠੀਆ ਦਾ ਵੱਡਾ ਬਿਆਨ, ਅਕਾਲੀ-ਭਾਜਪਾ ਗੱਠਜੋੜ ਮੁੜ ਹੋਣ ਦੇ ਦਿੱਤੇ ਸੰਕੇਤ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਮੁੜ ਇੱਕਜੁੱਟ ਹੋਣ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਬੰਧੀ ਆਉਣ ਵਾਲੇ ਸਮੇਂ ਵਿੱਚ ਸਥਿਤੀ ਪੂਰੀ ਤਰ੍ਹਾਂ ਸਾਫ਼ ਹੋ ਜਾਵੇਗੀ ਅਤੇ ਦੋਵਾਂ ਪਾਰਟੀਆਂ ਦੀ ਉੱਚ ਲੀਡਰਸ਼ਿਪ ਆਪਸ ਵਿੱਚ ਬੈਠ ਕੇ ਇਸ ਬਾਰੇ ਅੰਤਿਮ ਫੈਸਲਾ ਲਵੇਗੀ।
one-person-dies-after-drowning-in-cultus-lake-near-chilliwack
Punjabi

ਚਿਲੀਵੈਕ ਵਿੱਚ ਕਲਟਸ ਲੇਕ ’ਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਮੌਤ

ਚਿਲੀਵੈਕ ਵਿਖੇ ਵੀਰਵਾਰ ਦੁਪਹਿਰ ਨੂੰ ਕਲਟਸ ਲੇਕ ਦੇ ਪਾਣੀ ਵਿਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਹ ਪਿਛਲੇ ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ਵਿਚ ਐਂਟਰੈਂਸ ਬੇਅ ਖੇਤਰ ਵਿਚ ਵਾਪਰੀ ਦੂਜੀ ਜਾਨਲੇਵਾ ਘਟਨਾ ਹੈ। ਚਿਲੀਵੈਕ ਆਰਸੀਐਮਪੀ ਦੀ ਮੀਡੀਆ ਰਿਲੇਸ਼ਨ ਔਫੀਸਰ ਕਾਰਪੋਰਲ ਕਾਰਮੇਨ ਕੀਨਰ ਮੁਤਾਬਕ, ਪੁਲਿਸ ਨੂੰ ਕੱਲ੍ਹ ਦੁਪਹਿਰ ਲਗਭਗ 1:12 ਵਜੇ ਐਂਟਰੈਂਸ ਬੇਅ ਕੋਲ ਪਾਣੀ ਵਿਚ ਇੱਕ ਵਿਅਕਤੀ ਦੇ ਲਾਪਤਾ ਹੋਣ ਦੀ ਇਤਲਾਹ ਮਿਲੀ ਸੀ, ਜੋ ਪਹਿਲਾਂ inflatable boat 'ਤੇ ਸਵਾਰ ਸੀ।
canada-u-s-trade-talks-continue-as-tariff-deadline-approaches-2
Punjabi

ਕੈਨੇਡਾ-ਅਮਰੀਕਾ ਵਪਾਰ ਸਮਝੌਤੇ ਦੀ ਡੈਡਲਾਈਨ ਨੇੜੇ, ਟੈਰਿਫ ਘਟਾਉਣ ਬਾਰੇ ਗੱਲਬਾਤ ਜਾਰੀ

ਕੈਨੇਡਾ ਦੇ $28 ਬਿਲੀਅਨ ਦੇ ਨਿਰਯਾਤ 'ਤੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਲਗਾਏ ਜਾਣ ਵਾਲੇ 50 ਫ਼ੀਸਦੀ ਟੈਰਿਫ ਦੀ ਡੈਡਲਾਈਨ ਅੱਜ ਅੱਧੀ ਰਾਤ ਨੂੰ ਖ਼ਤਮ ਹੋ ਰਹੀ ਹੈ ਅਤੇ ਦੋਵਾਂ ਧਿਰਾਂ ਵਲੋਂ ਵਪਾਰਕ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਕੰਮ ਕੀਤਾ ਜਾ ਰਿਹਾ ਹੈ। ਵਪਾਰ ਮੰਤਰੀ ਡੋਮਿਨਿਕ ਲੇਬਲੈਂਕ ਮੁਤਾਬਕ, ਦੋਵੇਂ ਮੁਲਕ ਸਮਝੌਤੇ ਦੇ ਬਹੁਤ ਨੇੜੇ ਹਨ।
single-vehicle-collision-leads-to-drug-trafficking-investigation
Punjabi

ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਕੀਤੀ ਮਦਦ

ਵੈਨਕੂਵਰ ਆਈਲੈਂਡ ਦੇ ਕੋਲਵੁੱਡ ਸ਼ਹਿਰ ਵਿਚ ਬੀਤੀ ਰਾਤ ਇੱਕ ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਮਦਦ ਕੀਤੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਰਾਤ ਲਗਭਗ ਪੌਣੇ 9 ਵਜੇ ਆਈਲੈਂਡ ਹਾਈਵੇਅ ਅਤੇ ਵੇਲ ਰੋਡ ਦੇ ਇੰਟਰਸੈਕਸ਼ਨ ਨੇੜੇ ਇੱਕ ਪਿਕਅੱਪ ਟਰੱਕ ਦੇ ਟੈਲੀਫੋਨ ਦੇ ਖੰਭੇ ਨਾਲ ਟਕਰਾਉਣ ਦੀ ਰਿਪੋਰਟ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link