14.21C Vancouver
ADS

Feb 13, 2026 2:53 PM - Connect Newsroom - Ramandeep Kaur with files from The Canadian Press

ਕੈਨੇਡੀਅਨ ਸੰਸਦ ਨੇ ਇੱਕ ਵਾਰ ਦੇ ਜੀ.ਐੱਸ.ਟੀ. ਕ੍ਰੈਡਿਟ ਟਾਪ-ਅੱਪ ਨੂੰ ਦਿੱਤੀ ਮਨਜ਼ੂਰੀ

Share On
parliament-approves-one-time-gst-credit-top-up-payments-expected-this-spring
The Canada Groceries and Essentials Benefit received royal assent after clearing the Senate, following earlier approval in the House of Commons.(Photo: The Canadian Press)

ਪੀ.ਐਮ.ਮਾਰਕ ਕਾਰਨੀ ਸਰਕਾਰ ਦੇ ਕੈਨੇਡਾ ਗ੍ਰੋਸਰੀ ਐਂਡ ਐਸੈਂਸ਼ਲਜ਼ ਬੈਨੀਫਿਟ ਐਕਟ ਨੂੰ ਰੌਇਲ ਅਸੈਂਟ ਮਿਲ ਗਈ ਹੈ, ਜਿਸ ਨਾਲ $40,000 ਤੱਕ ਦੀ ਕੁੱਲ ਆਮਦਨ ਵਾਲੇ ਲਗਭਗ 12 ਮਿਲੀਅਨ ਪਰਿਵਾਰਾਂ ਨੂੰ ਇਸ ਸਪਰਿੰਗ ਵਿਚ ਜੀ.ਐੱਸ.ਟੀ. ਕ੍ਰੈਡਿਟ ਦੀ ਇੱਕ ਵਾਧੂ ਪੇਮੈਂਟ ਵੀ ਮਿਲੇਗੀ। ​ਇਹ ਨਵਾਂ ਪ੍ਰੋਗਰਾਮ ਪੁਰਾਣੇ ਕੁਲ ਆਮਦਨ ਦਾ ਹੀ ਨਵਾਂ ਰੂਪ ਹੈ।

ਇਸ ਬੈਨੀਫਿਟ ਦੀ ਸਾਲਾਨਾ ਮੂਲ ਰਕਮ ਵਿਚ ਪੰਜ ਸਾਲਾਂ ਲਈ 25 ਫੀਸਦੀ ਦਾ ਵਾਧਾ ਕੀਤਾ ਗਿਆ ਹੈ ਅਤੇ ਲਾਭਪਾਤਰੀਆਂ ਨੂੰ ਮੂਲ ਰਕਮ ਦੇ 50 ਫੀਸਦੀ ਬਰਾਬਰ ਇੱਕ ਵਾਰ ਲਈ ਵਾਧੂ ਰਾਸ਼ੀ ਦਿੱਤੀ ਜਾਵੇਗੀ। ਇਹ ਪੈਸੇ ਜੁਲਾਈ 2026 ਤੋਂ ਖਾਤੇ ਵਿਚ ਆਉਣੇ ਸ਼ੁਰੂ ਹੋ ਜਾਣਗੇ।

ਸਰਕਾਰ ਦਾ ਕਹਿਣਾ ਹੈ ਕਿ ਵਨ-ਟਾਈਮ ਟੌਪ ਅੱਪ ਪੇਮੈਂਟ ਨੂੰ ਜਿੰਨੀ ਜਲਦ ਹੋ ਸਕੇ ਇਸ ਸਪਰਿੰਗ ਵਿਚ ਜਾਰੀ ਕਰ ਦਿੱਤਾ ਜਾਵੇਗਾ। ਦੋ ਬੱਚਿਆਂ ਸਮੇਤ 4 ਮੈਂਬਰਾਂ ਵਾਲੇ ਪਰਿਵਾਰ ਨੂੰ ਇਸ ਸਾਲ ਕੁੱਲ $1,890 ਮਿਲਣਗੇ, ਜਿਸ ਵਿਚ $533 ਵਨ ਟਾਈਮ ਟੌਪ-ਅੱਪ ਅਤੇ $272 ਦਾ ਨਵਾਂ ਵਾਧਾ ਸ਼ਾਮਲ ਹਨ।

ਸਿੰਗਲ ਪਰਸਨ ਨੂੰ ਇਸ ਸਾਲ $950 ਮਿਲਣਗੇ, ਜਿਸ ਵਿਚ ਉਹਨਾਂ ਨੂੰ $267 ਵਨ ਟਾਈਮ ਟੌਪ-ਅੱਪ ਦੇ ਰੂਪ ਵਿਚ ਪ੍ਰਾਪਤ ਹੋਣਗੇ। ਇਸ ਲਾਭ ਨੂੰ ਲੈਣ ਲਈ ਕਿਸੇ ਵੱਖਰੇ ਫਾਰਮ ਭਰਨ ਦੀ ਲੋੜ ਨਹੀਂ ਹੈ। ਜੇਕਰ ਤੁਸੀਂ ਟੈਕਸ ਰਿਟਰਨ ਭਰੀ ਹੋਈ ਹੈ ਤਾਂ ਇਹ ਪੈਸੇ ਆਪਣੇ ਆਪ ਤੁਹਾਡੇ ਖਾਤੇ ਵਿਚ ਆ ਜਾਣਗੇ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link