16.9C Vancouver
ADS

Jul 28, 2021 8:35 AM -

ਪਾਰਲੀਮੈਂਟ: ਪੈਗੈਸਸ ਮੁੱਦੇ 'ਤੇ ਵਿਰੋਧੀ ਧਿਰ ਦੇ 'ਖੇਲਾ ਹੋਬੇ' ਨਾਅਰਿਆਂ 'ਤੇ ਲੋਕ ਸਭਾ ਤੇ ਰਾਜ ਸਭਾ ਮੁਲਤਵੀ

Share On
parliament-ls-rs-adjourned-amid-oppositions-khela-hobe-sloganeering-over-pegasus-row
Parliament: LS, RS adjourned amid Opposition's 'Khela Hobe' sloganeering over Pegasus row

ਵਿਰੋਧੀ ਧਿਰ ਵੱਲੋਂ ਲਗਾਤਾਰ ਕੀਤੇ ਜਾ ਰਹੇ ਹੰਗਾਮੇ ਦੇ ਦੌਰਾਨ, 'ਪੈਗੈਸਸ ਪ੍ਰੌਜੈਕਟ' 'ਤੇ ਚਰਚਾ ਦੀ ਮੰਗ ਕਰਦਿਆਂ 'ਖੇਲਾ ਹੋਬੇ' ਦੇ ਨਾਅਰੇ ਲਾਏ ਗਏ, ਜਿਸ ਕਰਕੇ ਪਾਰਲੀਮੈਂਟ ਦੇ ਮਾਨਸੂਨ ਇਜਲਾਸ ਦੇ ਸੱਤਵੇਂ ਦਿਨ ਅੱਜ ਬੁੱਧਵਾਰ ਨੂੰ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕੀਤੀ ਗਈ।

ਹੇਠਲਾ ਏਵਾਨ ਅੱਜ ਬੁੱਧਵਾਰ ਨੂੰ ਦੋ ਵਾਰੀ ਮੁਲਤਵੀ ਕੀਤਾ ਗਿਆ, ਇੱਕ ਵਾਰੀ 12:30 ਵਜੇ ਤੱਕ ਅਤੇ ਦੂਜੀ ਵਾਰੀ 2 ਵਜੇ ਤੱਕ।

ਦੂਜੇ ਪਾਸੇ, ਪਾਰਲੀਮੈਂਟ ਦੇ ਉਤਲੇ ਏਵਾਨ ਦੀ ਕਾਰਵਾਈ ਵੀ ਦੋ ਵਾਰੀ ਹੀ ਮੁਲਤਵੀ ਕਰਨੀ ਪਾਈ, ਇੱਕ ਵਾਰੀ ਦੁਪਹਿਰ 12 ਵਜੇ ਤੱਕ ਅਤੇ ਫਿਰ 2 ਵਜੇ ਤੱਕ।

ਦਰਅਸਲ, ਵਿਰੋਧੀ ਪਾਰਟੀਆਂ ਵੱਲੋਂ ਅੱਜ ਪਹਿਲਾਂ ਪਾਰਲੀਮੈਂਟ ਵਿੱਚ, ਦੋਵਾਂ ਏਵਾਨਾਂ ਵਿੱਚ ਆਉਣ ਵਾਲੇ ਦਿਨਾਂ 'ਚ ਚੁੱਕੇ ਜਾਣ ਵਾਲੇ ਕਈ ਮੁੱਦਿਆਂ 'ਤੇ ਕੀਤੀ ਜਾਣ ਵਾਲੀ ਕਾਰਵਾਈ ਬਾਰੇ ਬੈਠਕ ਕੀਤੀ ਗਈ ਸੀ, ਜਿਸ ਤੋਂ ਬਾਅਦ ਇਹ ਸਭ।

ਇਸ ਬੈਠਕ ਵਿੱਚ ਕਾਂਗਰਸ ਦੇ ਲੀਡਰ ਰਾਹੁਲ ਗਾਂਧੀ ਵੀ ਮੌਜੂਦ ਸਨ।

ਕੇਂਦਰ ਸਰਕਾਰ 'ਤੇ ਵਿਰੋਧੀ ਧਿਰ ਨੂੰ ਬਦਨਾਮ ਕਰਨ ਦਾ ਇਲਜ਼ਾਮ ਲਾਉਂਦੀਆਂ, ਗਾਂਧੀ ਨੇ ਬੈਠਕ ਵਿੱਚ ਆਖਿਆ,"ਸਰਕਾਰ ਵਿਰੋਧੀ ਧਿਰ 'ਤੇ ਇਹ ਇਲਜ਼ਾਮ ਲਾ ਰਹੀ ਹੈ ਕਿ ਅਸੀਂ ਪਾਰਲੀਮੈਂਟ ਦੀ ਕਾਰਵਾਈ ਨਹੀਂ ਹੋਣ ਦੇ ਰਹੇ, ਜਦਕਿ ਅਸੀਂ ਨਾਗਰਿਕਾਂ, ਕਿਸਾਨਾਂ ਅਤੇ ਮੁਲਕ ਦੀ ਸੁਰੱਖਿਆ ਨਾਲ ਜੁੜੇ ਮੁੱਦੇ ਹੀ ਚੁੱਕ ਰਹੇ ਹਾਂ।"

ਬੈਠਕ ਤੋਂ ਬਾਅਦ, ਗਾਂਧੀ ਨੇ ਆਖਿਆ,"ਅਸੀਂ ਮਹਿੰਗਾਈ, ਪੈਗੈਸਸ ਅਤੇ ਕਿਸਾਨਾਂ ਦੇ ਮੁੱਦਿਆਂ 'ਤੇ ਸਮਝੌਤਾ ਨਹੀਂ ਕਰਨਾ ਚਾਹੁੰਦੇ। ਅਸੀਂ ਏਵਾਨ ਵਿੱਚ ਇਸ 'ਤੇ ਚਰਚਾ ਕਰਨਾ ਚਾਹੁੰਦੇ ਹਾਂ।"

ਇਸ ਤੋਂ ਪਹਿਲਾਂ ਅੱਜ, ਸੀਪੀਆਈ (ਮਾਰਕਸਵਾਦੀ) ਐੱਮਪੀ ਏਲਾਮਰਾਮ ਕਰੀਮ ਨੇ ਰਾਜ ਸਭਾ ਵਿੱਚ ਨਿਯਮ 267 ਦੇ ਤਹਿਤ, ਪੈਗੈਸਸ ਪ੍ਰੌਜੈਕਟ ਰਿਪੋਰਟ 'ਤੇ ਚਰਚਾ ਦੀ ਮੰਗ ਕਰਦਿਆਂ, ਕਾਰਵਾਈ ਰੋਕਣ ਦਾ ਨੋਟਿਸ ਦਿੱਤਾ ਸੀ।

ਗ਼ੌਰਤਲਬ ਹੈ ਕਿ ਮਾਨਸੂਨ ਇਜਲਾਸ 19 ਜੁਲਾਈ ਨੂੰ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਪਾਰਲੀਮੈਂਟ ਵਿੱਚ ਨਵੇਂ ਕੇਂਦਰੀ ਮੰਤਰੀਆਂ ਦੀ ਜਾਣ-ਪਛਾਣ ਕਰਾਉਣ ਦੌਰਾਨ, ਵਿਰੋਧੀ ਧਿਰ ਵੱਲੋਂ ਕੀਤੇ ਗਏ ਹੰਗਾਮੇ ਵਿਚਾਲੇ ਸ਼ੁਰੂ ਹੋਇਆ ਸੀ।

ਇਹ ਇਜਲਾਸ 13 ਅਗਸਤ ਨੂੰ ਖ਼ਤਮ ਹੋਵੇਗਾ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link