18.61C Vancouver
ADS

Sep 24, 2020 4:11 PM -

ਥਰੋਨ ਸਪੀਚ ਤੋਂ ਬਾਅਦ ਅੱਜ ਪਾਰਲੀਮੈਂਟ ਦੀ ਦੁਬਾਰਾ ਤੋਂ ਸ਼ੁਰੂਆਤ

Share On
parliament-resumes-full-operations-today-with-debate-on-throne-speech
Gov. Gen. Julie Payette delivers the throne speech in the Senate chamber in Ottawa on Wednesday, Sept. 23, 2020. THE CANADIAN PRESS/Adrian Wyld

ਬੁੱਧਵਾਰ ਦੀ ਥਰੋਨ ਸਪੀਚ ਤੋਂ ਬਾਅਦ, ਅੱਜ ਪਾਰਲੀਮੈਂਟ ਦੁਬਾਰਾ ਤੋਂ ਸ਼ੁਰੂ ਹੋ ਗਈ ਹੈ ਅਤੇ ਘੱਟ ਗਿਣਤੀ ਲਿਬਰਲ ਸਰਕਾਰ ਦਾ ਭਵਿੱਖ ਵਿਰੋਧੀ ਪਾਰਟੀਆਂ ਵਲੋਂ ਪਾਈ ਜਾਣ ਵਾਲੀ ‘ਵੋਟ ਆਫ ਕੌਨਫਿਡੈਨਸ’ ਉੱਤੇ ਨਿਰਭਰ ਕਰੇਗਾ।

ਪੱਤਝੜ੍ਹ ਵਿੱਚ ਚੋਣਾਂ ਹੋਣਗੀਆਂ ਜਾਂ ਨਹੀਂ, ਇਹ ਇਸ ਗੱਲ ਉੱਤੇ ਨਿਰਭਰ ਕਰਦਾ ਹੈ ਕਿ ਵਿਰੋਧੀ ਪਾਰਟੀਆਂ ਵਲੋਂ ਟਰੂਡੋ ਨੂੰ ਸਮਰਥਨ ਮਿਲਦਾ ਹੈ ਜਾਂ ਨਹੀਂ।

ਕੰਜ਼ਰਵੇਟਿਵ ਪਾਰਟੀ ਨੇ ਇਸ ਗੱਲ ਵਲ ਪਹਿਲਾਂ ਹੀ ਸੰਕੇਤ ਕਰ ਦਿੱਤਾ ਹੈ ਕਿ ਉਹ ਲਿਬਰਲ ਪਾਰਟੀ ਨੂੰ ਆਪਣਾ ਸਮਰਥਨ ਨਹੀਂ ਦੇਣਗੇ।

ਬਲੌਕ ਕਿਊਬੈਕੁਆ ਨੇ ਟਰੂਡੋ ਸਾਹਮਣੇ ਇਹ ਸ਼ਰਤ ਰੱਖੀ ਹੈ ਕਿ ਉਹ ਟਰੂਡੋ ਨੂੰ ਆਪਣਾ ਸਮਰਥਨ ਓਦੋਂ ਤੱਕ ਨਹੀਂ ਦੇਣਗੇ ਜਦੋਂ ਤੱਕ ਸੂਬਿਆਂ ਵਲੋਂ ਕੀਤੀ ਮੰਗ ‘ਤੇ ਹਰ ਸਾਲ $28 ਬਿਲੀਅਨ ਹੋਰ ਹੈਲਥ ਕੇਅਰ ਲਈ ਟਰਾਂਸਫਰ ਪੇਮੈਂਟਸ ਵਿੱਚ ਦੇਣ ਲਈ ਸਹਿਮਤ ਨਹੀਂ ਹੁੰਦੇ।

ਬਲੌਕ ਲੀਡਰ ਈਵ-ਫਰੌਨਸੁਆ ਬਲੈਨਸ਼ੈਟ ਨੇ ਇਸ ਸ਼ਰਤ ਨੂੰ ਪੂਰਾ ਕਰਨ ਲਈ ਸਰਕਾਰ ਨੂੰ ਇੱਕ ਹਫਤੇ ਦਾ ਸਮਾਂ ਦਿੱਤਾ ਹੈ।

ਐਨ.ਡੀ.ਪੀ. ਸਰਕਾਰ ਨੂੰ ਸਮਰਥਨ ਦੇਣ ਵਾਲੀ ਇਕੱਲੀ ਪਾਰਟੀ ਪ੍ਰਤੀਤ ਹੁੰਦੀ ਹੈ ਪਰ ਐਨ.ਡੀ.ਪੀ.ਦੇ ਲੀਡਰ ਜਗਮੀਤ ਸਿੰਘ ਨੇ ਵੀ ਆਪਣੀਆਂ ਕੁਝ ਸ਼ਰਤਾਂ ਸਾਮਣੇ ਰੱਖੀਆਂ ਹਨ।

ਸਿੰਘ ਦੀ ਮੰਗ ਹੈ ਕਿ ਕੋਵਿਡ-19 ਐਮਰਜੰਸੀ ਬੈਨਿਫਿਟ ਵਧਾਇਆ ਜਾਵੇ ਅਤੇ ਬਿਮਾਰ ਹੋਏ ਮੁਲਾਜ਼ਮਾਂ ਲਈ ‘ਪੇਡ ਸਿੱਕ ਲੀਵ’ ਲਾਜ਼ਮੀ ਕੀਤੀ ਜਾਵੇ।

Latest news

poilievre-leads-two-day-conservative-caucus-meeting-in-b-c
Punjabi

ਪੌਲੀਐਵ ਦੀ ਅਗਵਾਈ ’ਚ ਬੀ.ਸੀ. ’ਚ ਕੰਜ਼ਰਵੇਟਿਵ ਕਾਕਸ ਦੀ ਦੋ-ਰੋਜ਼ਾ ਮੀਟਿੰਗ ਸ਼ੁਰੂ

ਕੈਨੇਡਾ ਦੀ ਵਿਰੋਧੀ ਧਿਰ ਕੰਜ਼ਰਵੇਟਿਵ ਦੇ ਲੀਡਰ ਪੀਅਰ ਪੌਲੀਐਵ ਦੀ ਅਗਵਾਈ ਵਿਚ ਅੱਜ ਤੋਂ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਪੈਂਟਿਕਟਨ ਵਿਚ ਪਾਰਟੀ ਦੇ ਸੰਸਦੀ ਕਾਕਸ ਦੀ ਦੋ-ਰੋਜ਼ਾ ਮੀਟਿੰਗ ਸ਼ੁਰੂ ਹੋਈ ਹੈ। 21 ਸਤੰਬਰ ਤੋਂ ਚੱਲਣ ਵਾਲੇ ਪਾਰਲੀਮੈਂਟ ਸੈਸ਼ਨ ਤੋਂ ਪਹਿਲਾਂ ਬੁਲਾਈ ਗਈ ਇਸ ਮੀਟਿੰਗ ਵਿਚ ਪੌਲੀਐਵ ਵਲੋਂ ਆਪਣੇ ਸਾਂਸਦਾਂ ਨੂੰ ਇਕਜੁੱਟ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦੀ ਉਮੀਦ ਹੈ ਕਿਉਂਕਿ ਕੰਜ਼ਰਵੇਟਿਵ ਮੌਜੂਦਾ ਸਮੇ ਲਿਬਰਲਸ ਤੋਂ ਦੋਹਰੇ ਅੰਕਾਂ ਨਾਲ ਪਿੱਛੇ ਚੱਲ ਰਹੇ ਹਨ।
eu-opens-talks-for-canada-to-become-its-first-associate-member
Punjabi

EU ਨੇ ਕੈਨੇਡਾ ਨੂੰ ਪਹਿਲਾ ਸਹਿਯੋਗੀ ਮੈਂਬਰ ਬਣਾਉਣ ਲਈ ਗੱਲਬਾਤ ਦਾ ਖੋਲ੍ਹਿਆ ਰਾਹ

ਕੈਨੇਡਾ ਜਲਦ ਹੀ ਯੂਰਪੀ ਯੂਨੀਅਨ ਦਾ ਪਹਿਲਾ ਸਹਿਯੋਗੀ ਮੈਂਬਰ ਹੋਵੇਗਾ। ਈ.ਯੂ. ਦੀ ਪ੍ਰੈਜ਼ੀਡੈਂਟ ਨੇ ਬੁੱਧਵਾਰ ਨੂੰ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀ ਸੰਸਦ ਨੂੰ ਆਪਣੇ ਸਾਲਾਨਾ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਮੌਜੂਦਗੀ ਵਿਚ ਇਹ ਪ੍ਰਸਤਾਵ ਰੱਖਿਆ। Ursula von der Leyen ਨੇ ਕਿਹਾ ਕਿ ਅਸੀਂ ਕੈਨੇਡਾ ਨਾਲ ਆਪਣੇ ਰਿਸ਼ਤਿਆਂ ਨੂੰ ਯਕੀਨੀ ਤੌਰ 'ਤੇ ਸਭ ਤੋਂ ਉੱਚੇ ਪੱਧਰ 'ਤੇ ਲਿਜਾਣਾ ਚਾਹੁੰਦੇ ਹਾਂ।
carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link