18.63C Vancouver
ADS

Jul 4, 2024 3:55 PM - Connect Newsroom

ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਕਈ ਸ਼ਰਤਾਂ ਨਾਲ ਦਿੱਤੀ ਜਾ ਰਹੀ ਪੈਰੋਲ

Share On
parole-being-given-to-amritpal-singh-with-several-conditions-to-take-oath-as-a-member-of-parliament
During parole, they are not allowed to go anywhere other than Delhi. They can neither go to their homes nor to their Lok Sabha constituency.(P

ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਕਈ ਸ਼ਰਤਾਂ ਨਾਲ ਪੈਰੋਲ ਦਿੱਤੀ ਜਾ ਰਹੀ ਹੈ।

ਪੈਰੋਲ ਦੌਰਾਨ ਉਨ੍ਹਾਂ ਨੂੰ ਦਿੱਲੀ ਤੋਂ ਇਲਾਵਾ ਕਿਤੇ ਹੋਰ ਜਾਣ ਦੀ ਇਜਾਜ਼ਤ ਨਹੀਂ। ਉਹ ਨਾ ਤਾਂ ਆਪਣੇ ਘਰ ਜਾ ਸਕਦੇ ਹਨ ਅਤੇ ਨਾ ਹੀ ਆਪਣੇ ਲੋਕ ਸਭਾ ਹਲਕੇ ’ਚ ਜਾ ਸਕਦੇ ਹਨ।

ਇਸ ਵਿਚਕਾਰ ਉਨ੍ਹਾਂ ਦੇ ਪਰਿਵਾਰ ਨੇ ਮੰਗ ਕੀਤੀ ਹੈ ਕਿ ਅੰਮ੍ਰਿਤਪਾਲ ਨੂੰ ਪੰਜਾਬ ਆਉਣ ਦਿੱਤਾ ਜਾਵੇ ਤਾਂ ਜੋ ਉਹ ਖਡੂਰ ਸਾਹਿਬ ਲੋਕ ਸਭਾ ਹਲਕੇ ਦੇ ਵੋਟਰਾਂ ਦਾ ਧੰਨਵਾਦ ਕਰ ਸਕਣ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਸਕਣ।

ਗੌਰਤਲਬ ਹੈ ਕਿ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਪਿਛਲੇ ਸਾਲ 23 ਅਪ੍ਰੈਲ ਨੂੰ ਮੋਗਾ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ।

Latest news

advance-voting-for-3-federal-by-elections-begins-friday-in-canada
Punjabi

ਕੈਨੇਡਾ ਦੀਆਂ 3 ਫੈਡਰਲ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ

ਕੈਨੇਡਾ ਵਿਚ ਤਿੰਨ ਫ਼ੈਡਰਲ ਹਲਕਿਆਂ ਦੀਆਂ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਲੈਕਸ਼ਨਜ਼ ਕੈਨੇਡਾ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਹ ਵੋਟਿੰਗ ਪ੍ਰਕਿਰਿਆ ਸੋਮਵਾਰ ਤੱਕ ਲਗਾਤਾਰ ਚਾਰ ਦਿਨ ਸਵੇਰੇ 9:00 ਵਜੇ ਤੋਂ ਰਾਤ 9:00 ਵਜੇ ਤੱਕ ਚੱਲੇਗੀ।
43-dead-16-rescued-after-boat-capsizes-in-nigeria
Punjabi

ਸੋਕੋਟੋ ਵਿੱਚ ਕਿਸ਼ਤੀ ਪਲਟਣ ਨਾਲ 43 ਮੌਤਾਂ, 16 ਲੋਕ ਬਚਾਏ ਗਏ

ਨਾਈਜੀਰੀਆ ਦੇ ਉੱਤਰ-ਪੱਛਮ ਵਿੱਚ ਪੈਂਦੇ ਸੋਕੋਟੋ ਸੂਬੇ ਵਿੱਚ ਇੱਕ ਸਮਰੱਥਾ ਤੋਂ ਵੱਧ ਭਰੀ ਕਿਸ਼ਤੀ ਪਲਟਣ ਕਾਰਨ ਲਗਭਗ 40 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਅਤੇ ਵਸਨੀਕਾਂ ਮੁਤਾਬਕ ਮਰਨ ਵਾਲਿਆਂ ਵਿੱਚ ਜ਼ਿਆਦਾਤਰ ਬੱਚੇ ਸ਼ਾਮਲ ਹਨ। ਰਾਸ਼ਟਰੀ ਅੰਦਰੂਨੀ ਜਲ ਮਾਰਗ ਅਥਾਰਟੀ ਦੇ ਖੇਤਰੀ ਅਧਿਕਾਰੀ ਅਬਦੁਲਕਾਦਿਰ ਯੂਸਫ਼ ਨੇ ਦੱਸਿਆ ਕਿ ਲਗਭਗ 40 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਚਾਅ ਕਾਰਜ ਜਾਰੀ ਹਨ।
garbage-dumping-videos-go-viral-in-abbotsford-police-launch-investigation
Punjabi

ਐਬਟਸਫੋਰਡ ਵਿੱਚ ਕੂੜਾ ਸੁੱਟਣ ਦੀਆਂ ਵੀਡੀਓਜ਼ ਵਾਇਰਲ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਐਬਟਸਫੋਰਡ ਵਿਚ ਜਲਮਾਰਗ ਅਤੇ ਸਥਾਨਕ ਪਾਰਕ ਵਿਚ ਕੂੜਾ ਸੁੱਟਣ ਦੀਆਂ ਦੋ ਵੱਖ-ਵੱਖ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਦੋਵੇਂ ਮਾਮਲੇ ਜੁਲਾਈ ਦੇ ਅਖੀਰ ਦੇ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿਚੋਂ ਇੱਕ ਵੀਡੀਓ ਵਿਚ ਮਹਿਲਾ ਮਿੱਲ ਲੇਕ ਪਾਰਕ ਵਿਖੇ ਅਤੇ ਦੂਜੀ ਵੀਡੀਓ ਵਿਚ ਬਲੂਜੇ ਐਲੀਮੈਂਟਰੀ ਸਕੂਲ ਨੇੜੇ ਕੂੜਾ ਸੁੱਟਦੀ ਦਿਖਾਈ ਦੇ ਰਹੀ ਹੈ।
channi-clarifies-absence-from-congress-working-committee-meeting
Punjabi

ਚਰਨਜੀਤ ਸਿੰਘ ਚੰਨੀ ਨੇ CWC ਮੀਟਿੰਗ ਤੋਂ ਗੈਰ-ਹਾਜ਼ਰੀ ਬਾਰੇ ਦਿੱਤੀ ਸਫ਼ਾਈ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੁੱਧਵਾਰ ਨੂੰ ਹੋਈ ਮੀਟਿੰਗ ਵਿੱਚ ਗੈਰ ਹਾਜ਼ਰ ਰਹਿਣ ਤੋਂ ਬਾਅਦ ਉਨ੍ਹਾਂ ਨੇ ਵੀਰਵਾਰ ਨੂੰ ਦੱਸਿਆ ਕਿ ਪਾਰਟੀ ਹਾਈ ਕਮਾਨ ਨੇ ਉਨ੍ਹਾਂ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚੋਂ ਗੈਰ-ਹਾਜ਼ਰ ਰਹਿਣ ਦੀ ਇਜਾਜ਼ਤ ਦੇ ਦਿੱਤੀ ਸੀ।ਉਨ੍ਹਾਂ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਵਿੱਚ ਉਨ੍ਹਾਂ ਨੇ ਇੱਕ ਇਮਤਿਹਾਨ ਦੇਣਾ ਸੀ।
rbc-appoints-former-ontario-minister-caroline-mulroney-as-vice-chair
Punjabi

RBC Appoints Former Ontario Minister Caroline Mulroney as Vice-Chair

ਕੈਨੇਡਾ ਦੇ ਸਭ ਤੋਂ ਵੱਡੇ ਬੈਂਕ ਆਰ.ਬੀ.ਸੀ. ਨੇ ਓਨਟਾਰੀਓ ਦੀ ਸਾਬਕਾ ਕੈਬਨਿਟ ਮੰਤਰੀ Caroline Mulroney ਨੂੰ ਬੈਂਕ ਦਾ ਨਵਾਂ Vice-Chair ਨਿਯੁਕਤ ਕੀਤਾ ਹੈ। ਰਾਇਲ ਬੈਂਕ ਔਫ ਕੈਨੇਡਾ ਵੱਲੋਂ ਜਾਰੀ ਬਿਆਨ ਮੁਤਾਬਕ, Mulroney 14 ਸਤੰਬਰ ਤੋਂ ਆਪਣਾ ਅਹੁਦਾ ਸੰਭਾਲਣਗੇ ਅਤੇ ਉਹਨਾਂ ਦੀ ਇਹ ਨਿਯੁਕਤੀ ਬੈਂਕ ਦੇ ਕੈਪੀਟਲ ਮਾਰਕਿਟ ਡਿਪਾਰਟਮੈਂਟ ਵਿਚ ਹੋਈ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link