14.1C Vancouver
ADS

Apr 14, 2025 4:29 PM - Connect Newsroom

ਬੰਬਾਂ ਵਾਲੇ ਬਿਆਨ ਨੂੰ ਲੈ ਕੇ ਮੁਸ਼ਕਲਾਂ 'ਚ ਘਿਰੇ ਪ੍ਰਤਾਪ ਸਿੰਘ ਬਾਜਵਾ

Share On
partap-singh-bajwa-faces-backlash-over-bomb-statement
The teaser of this interview, aired before the full show on Sunday, sparked political turmoil in the state.

ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਇੱਕ ਨਿਊਜ਼ ਚੈਨਲ 'ਤੇ ਬੰਬਾਂ ਬਾਰੇ ਬਿਆਨ ਨੂੰ ਲੈ ਕੇ ਮੁਸ਼ਕਲ ਵਿਚ ਘਿਰ ਗਏ ਹਨ। ਮੋਹਾਲੀ ਦੀ ਸਟੇਟ ਸਾਈਬਰ ਕ੍ਰਾਈਮ ਪੁਲਿਸ ਨੇ ਬਾਜਵਾ ਖਿਲਾਫ ਐਫਆਈਆਰ ਦਰਜ ਕੀਤੀ ਹੈ ਅਤੇ ਉਨ੍ਹਾਂ ਨੂੰ ਪੁੱਛਗਿੱਛ ਲਈ ਸੰਮਨ ਭੇਜੇ ਹਨ। ਬਾਜਵਾ ਨੇ ਇੱਕ ਨਿੱਜੀ ਟੀਵੀ ਚੈਨਲ ਨੂੰ ਦਿੱਤੀ ਇੰਟਰਵਿਊ ਵਿਚ ਸੂਤਰਾਂ ਦੇ ਹਵਾਲੇ ਨਾਲ ਪੰਜਾਬ ਵਿਚ 50 ਗ੍ਰਨੇਡ ਆਉਣ ਦਾ ਦਾਅਵਾ ਕੀਤਾ ਸੀ।

ਉਨ੍ਹਾਂ ਕਿਹਾ ਸੀ ਕਿ ਇਨ੍ਹਾਂ ਵਿਚੋਂ 18 ਚੱਲ ਚੁੱਕੇ ਹਨ ਅਤੇ 32 ਅਜੇ ਚੱਲਣੇ ਬਾਕੀ ਹਨ। ਐਤਵਾਰ ਨੂੰ ਸ਼ੋਅ ਤੋਂ ਪਹਿਲਾਂ ਜਿਵੇਂ ਹੀ ਇਸ ਇੰਟਰਵਿਊ ਦਾ ਟੀਜ਼ਰ ਚੱਲਣਾ ਸ਼ੁਰੂ ਹੋਇਆ ਤਾਂ ਸੂਬੇ ਦੀ ਸਿਆਸਤ ਭਖ ਗਈ।

ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਨੂੰ ਫ਼ੌਰੀ ਐਕਸ਼ਨ ਲੈਣ ਦੀ ਹਦਾਇਤੀ ਕੀਤੀ। ਓਧਰ, ਕਾਂਗਰਸ ਨੇ ਸਰਕਾਰ ਦੀ ਕਾਰਵਾਈ ਨੂੰ ਗਲਤ ਦੱਸਿਆ ਹੈ ਅਤੇ ਕੱਲ੍ਹ ਚੰਡੀਗੜ੍ਹ ਵਿਚ ਵਿਰੋਧ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ।

Latest news

ottawa-reverses-course-on-some-lost-canadian-citizenship-certificate-cancellations
Punjabi

ਔਟਵਾ ਨੇ ਕੁਝ ਲੋਸਟ ਕੈਨੇਡੀਅਨ ਦੇ ਨਾਗਰਿਕਤਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਲਿਆ ਵਾਪਸ

ਕੈਨੇਡਾ ਸਰਕਾਰ ਨੇ ਹਾਲ ਹੀ ਵਿਚ ਨਵੇਂ ਲੋਕਾਂ ਨੂੰ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟ ਵਾਪਸ ਕਰਨ ਦੇ ਆਪਣੇ ਫੈਸਲੇ ਨੂੰ ਪਲਟ ਦਿੱਤਾ ਹੈ। ਇਮੀਗ੍ਰੇਸ਼ਨ, ਰਿਫਿਊਜੀਜ਼ ਐਂਡ ਸਿਟੀਜ਼ਨਸ਼ਿਪ ਵਿਭਾਗ ਨੇ 13 ਜੂਨ ਨੂੰ ਲੋਸਟ ਕੈਨੇਡੀਅਨ ਐਕਟ ਯਾਨੀ ਬਿੱਲ C-3 ਤਹਿਤ ਵੰਸ਼ ਦੇ ਆਧਾਰ 'ਤੇ ਨਾਗਰਿਕਤਾ ਹਾਸਲ ਕਰਨ ਵਾਲੇ ਲੋਕਾਂ ਨੂੰ ਨੋਟਿਸ ਭੇਜੇ ਸਨ, ਜਿਸ ਵਿਚ ਦਸਤਾਵੇਜ਼ ਅਤੇ ਪਰਿਵਾਰਕ ਸਬੰਧਾਂ ਦੇ ਸਬੂਤਾਂ ਵਿਚ ਕੁਝ ਕਮੀਆਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਆਪਣੇ ਸਰਟੀਫਿਕੇਟ ਤੁਰੰਤ ਵਾਪਸ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ ਅਤੇ ਇਸ ਦੀ ਜਾਂਚ ਦੌਰਾਨ ਪ੍ਰਭਾਵਿਤ ਲੋਕਾਂ ਦੇ ਕੈਨੇਡੀਅਨ ਪਾਸਪੋਰਟ ਵੀ ਰੋਕ ਦਿੱਤੇ ਗਏ ਸਨ।
b-c-records-more-than-300-wildfires-so-far-this-season-most-now-extinguished
Punjabi

ਬੀ.ਸੀ. ਵਿਚ ਇਸ ਸਾਲ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਵਾਪਰੀਆਂ ਘਟਨਾਵਾਂ

ਬੀ.ਸੀ. ਵਿਚ ਇਸ ਸਾਲ 1 ਅਪ੍ਰੈਲ ਤੋਂ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਹਾਲਾਂਕਿ, ਇਨ੍ਹਾਂ ਵਿਚੋਂ ਬੁਹਤੀਆਂ ਬੁਝਾਈਆਂ ਵੀ ਜਾ ਚੁੱਕੀਆਂ ਹਨ ਅਤੇ ਸੂਬੇ ਦੇ ਜੰਗਲਾਤ ਮਿਨਿਸਟਰ ਰਵੀ ਪਰਮਾਰ ਵਲੋਂ ਸਾਂਝੇ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਬੀ. ਸੀ. ਵਿਚ ਇਸ ਵੇਲੇ ਕੁੱਲ 20 ਅੱਗਾਂ ਸਰਗਰਮ ਹਨ, ਜਿਨ੍ਹਾਂ ਵਿਚੋਂ 5 ਨਵੇਂ ਮਾਮਲੇ ਪਿਛਲੇ 24 ਘੰਟਿਆਂ ਦੌਰਾਨ ਹੀ ਸਾਹਮਣੇ ਆਏ ਹਨ।
former-alberta-finance-minister-joe-ceci-will-not-seek-re-election-in-2027
Punjabi

ਸਾਬਕਾ ਐਲਬਰਟਾ ਵਿੱਤ ਮੰਤਰੀ ਜੋਅ ਸੇਸੀ 2027 ਦੀ ਨਹੀਂ ਲੜਣਗੇ ਚੋਣ

ਐਲਬਰਟਾ ਦੇ ਸਿਆਸਤਦਾਨ ਜੋਅ ਸੇਸੀ ਨੇ ਐਲਾਨ ਕੀਤਾ ਹੈ ਕਿ ਉਹ ਫਾਲ 2027 ਵਿੱਚ ਹੋਣ ਵਾਲੀਆਂ ਆਮ ਚੋਣਾਂ ਵਿੱਚ ਫਿਰ ਚੋਣ ਨਹੀਂ ਲੜਨਗੇ।ਜੋਅ ਸੇਸੀ ਸਾਬਕਾ ਪ੍ਰੀਮੀਅਰ ਰੇਚਲ ਨੋਟਲੀ ਦੀ ਕੈਬਨਿਟ ਵਿੱਚ ਉਨ੍ਹਾਂ ਦੇ ਸਭ ਤੋਂ ਖ਼ਾਸ ਅਤੇ ਸੱਜਾ ਹੱਥ ਮੰਨੇ ਜਾਂਦੇ ਸਨ। ਉਹ ਐਲਬਰਟਾ ਦੇ ਇਤਿਹਾਸ ਵਿੱਚ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਇਕਲੌਤੇ ਵਿੱਤ ਮੰਤਰੀ ਰਹੇ ਹਨ।
alberta-mla-expense-claims-draw-scrutiny-over-high-end-meals-and-minor-purchases
Punjabi

ਐਲਬਰਟਾ ਦੇ ਵਿਧਾਇਕਾਂ ਦੇ ਖਰਚੇ ਦੇ ਦਾਵਿਆਂ 'ਤੇ ਸਵਾਲ, ਮਹਿੰਗੇ ਖਾਣਿਆਂ ਨੇ ਖਿੱਚਿਆ ਧਿਆਨ

ਐਲਬਰਟਾ ਦੇ ਸਿਆਸਤਦਾਨਾਂ ਵੱਲੋਂ ਪਿਛਲੇ ਵਿੱਤੀ ਸਾਲ ਦੌਰਾਨ ਕੀਤੇ ਗਏ ਖ਼ਰਚਿਆਂ ਦੇ ਜਨਤਕ ਹੋਏ ਵੇਰਵਿਆਂ ਨੇ ਇਕ ਨਵੀਂ ਚਰਚਾ ਛੇੜ ਦਿੱਤੀ ਹੈ। ਸਰਕਾਰੀ ਵੈੱਬਸਾਈਟ ਮੁਤਾਬਕ ਟੈਕਸਦਾਤਾ ਨੇਤਾਵਾਂ ਦੇ ਮਹਿੰਗੇ ਡਿਨਰਾਂ ਤੋਂ ਲੈ ਕੇ ਕੋਲਡ ਡਰਿੰਕ ਤੱਕ ਦਾ ਭੁਗਤਾਨ ਕਰ ਰਹੇ ਹਨ।ਇਹ ਸਾਰੇ ਖ਼ਰਚੇ ਵਿਧਾਨ ਸਭਾ ਦੇ ਮੌਜੂਦਾ ਨਿਯਮਾਂ ਦੇ ਦਾਇਰੇ ਵਿੱਚ ਹੀ ਕੀਤੇ ਗਏ ਹਨ,ਜਿਸ ਵਿੱਚ ਹਲਕੇ ਦੇ ਲੋਕਾਂ ਨਾਲ ਮੀਟਿੰਗਾਂ, ਸਫ਼ਰ ਅਤੇ ਦਫ਼ਤਰੀ ਖ਼ਰਚੇ ਸ਼ਾਮਲ ਹੁੰਦੇ ਹਨ। ਸਭ ਤੋਂ ਵੱਧ ਇਕ ਵਾਰ ਦਾ ਖਰਚਾ ਯੂ.ਸੀ.ਪੀ. ਦੇ ਨੋਲਨ ਡਾਇਕ ਅਤੇ ਵਿਰੋਧੀ ਧਿਰ NDP ਦੇ ਡੇਵਿਡ ਐਗਨ ਵਲੋਂ ਕੀਤਾ ਗਿਆ।
edmonton-area-residents-urged-to-conserve-water-as-heavy-rainfall-overwhelms-drainage-systems
Punjabi

ਭਾਰੀ ਮੀਂਹ ਕਾਰਨ ਐਡਮਿੰਟਨ ਖੇਤਰ ਦੇ ਨਿਵਾਸੀਆਂ ਨੂੰ ਪਾਣੀ ਦੀ ਵਰਤੋਂ ਘੱਟ ਕਰਨ ਦੀ ਕੀਤੀ ਗਈ ਅਪੀਲ

ਐਡਮਿੰਟਨ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਭਾਰੀ ਮੀਂਹ ਤੋਂ ਬਾਅਦ ਹਾਲਾਤ ਖ਼ਰਾਬ ਹਨ। EPCOR ਮੁਤਾਬਕ ਉਨ੍ਹਾਂ ਨੂੰ ਸੜਕਾਂ 'ਤੇ ਪਾਣੀ ਜਮ੍ਹਾ ਹੋਣ ਅਤੇ ਹੜ੍ਹ ਵਰਗੀ ਸਥਿਤੀ ਨੂੰ ਲੈ ਕੇ 600 ਤੋਂ ਵੱਧ ਫੋਨ ਕੌਲਜ਼ ਆਈਆਂ। ਮੀਂਹ ਕਾਰਨ ਗੰਦੇ ਪਾਣੀ ਦੇ ਸਿਸਟਮ 'ਤੇ ਭਾਰੀ ਦਬਾਅ ਹੈ, ਜਿਸ ਦੇ ਮੱਦੇਨਜ਼ਰ ਐਡਮਿੰਟਨ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪਾਣੀ ਦੀ ਵਰਤੋਂ ਘੱਟ ਤੋਂ ਘੱਟ ਕਰਨ ਕਿਉਂਕਿ ਅੱਜ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ।Beaumont ਅਤੇ ਸੇਂਟ ਐਲਬਰਟ ਪ੍ਰਸ਼ਾਸਨ ਨੇ ਵੀ ਲੋਕਾਂ ਨੂੰ ਗੈਰ-ਜ਼ਰੂਰੀ ਪਾਣੀ ਦੀ ਵਰਤੋਂ ਤੁਰੰਤ ਬੰਦ ਕਰਨ ਦੀ ਹਿਦਾਇਤ ਦਿੱਤੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link