12.72C Vancouver
ADS

Nov 4, 2024 2:58 PM - The Canadian Press

ਬਰੈਂਪਟਨ ਦੇ ਹਿੰਦੂ ਮੰਦਰ ਵਿੱਚ ਹੋਈ ਹਿੰਸਾ ਦੀ ਪਾਰਟੀ ਨੇਤਾਵਾਂ ਨੇ ਕੀਤੀ ਨਿੰਦਾ

Share On
party-leaders-condemn-violence-at-hindu-temple-in-brampton-amid-india-consular-visit
The videos seem to show fistfights and people striking each other with poles in what appears to be the grounds surrounding the Hindu Sabha Mandir temple.(Photo: The Canadian Press)

ਓਨਟਾਰੀਓ ਦੇ ਬਰੈਂਪਟਨ ਵਿਚ ਬੀਤੀ ਦੁਪਹਿਰ ਹਿੰਦੂ ਸਭਾ ਮੰਦਰ ਦੇ ਬਾਹਰ ਦੋ ਗਰੁੱਪ ਆਹਮੋ-ਸਾਹਮਣੇ ਹੋ ਗਏ। ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਵਿਚ ਖਾਲਿਸਤਾਨ ਸਮਰਥਕਾਂ ਅਤੇ ਭਾਰਤ ਦਾ ਝੰਡਾ ਫੜੇ ਹੋਏ ਕੁਝ ਲੋਕਾਂ ਵਿਚ ਝੜਪ ਹੁੰਦੀ ਦਿਖਾਈ ਗਈ ਹੈ। ਰਿਪੋਰਟਸ ਮੁਤਾਬਕ, ਖਾਲਿਸਤਾਨ ਸਮਰਥਕ ਇੱਥੇ ਭਾਰਤੀ ਕੌਂਸਲਰ ਦੇ ਅਧਿਕਾਰੀਆਂ ਦੇ ਦੌਰੇ ਦਾ ਵਿਰੋਧ ਕਰਨ ਪਹੁੰਚੇ ਸਨ। ਇਸ ਘਟਨਾ ਦੀ ਜਾਂਚ ਪੀਲ ਪੁਲਿਸ ਕਰ ਰਹੀ ਹੈ। ਉਥੇ ਹੀ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੋਂ ਲੈ ਕੇ ਵਿਰੋਧੀ ਧਿਰਾਂ ਦੇ ਲੀਡਰਸ ਨੇ ਬਰੈਂਪਟਨ ਦੇ ਮੰਦਰ ਦੇ ਬਾਹਰ ਹੋਈ ਹਿੰਸਾ ਦੀ ਨਿੰਦਾ ਕੀਤੀ ਹੈ।

ਟਰੂਡੋ ਨੇ ਕਿਹਾ ਕਿ ਇਸ ਤਰ੍ਹਾਂ ਦੀ ਹਿੰਸਾ ਦੀਆਂ ਕਾਰਵਾਈਆਂ ਅਸਵੀਕਾਰਯੋਗ ਹਨ, ਹਰ ਕੈਨੇਡੀਅਨਾਂ ਨੂੰ ਆਪਣੇ ਧਰਮ ਅਨੁਸਾਰ ਪੂਜਾ-ਪਾਠ ਕਰਨ ਦੀ ਸੁਤੰਤਰਤਾ ਹੈ।

ਕੰਜ਼ਰਵੇਟਿਵ ਲੀਡਰ ਪੀਅਰ ਪੋਲੀਵਰੇ ਨੇ ਕਿਹਾ ਕਿ ਬਰੈਂਪਟਨ ਵਿਚ ਹਿੰਦੂ ਮੰਦਰ ਦੇ ਸ਼ਰਧਾਲੂਆਂ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਹਿੰਸਾ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਐੱਨ.ਡੀ.ਪੀ. ਲੀਡਰ ਜਗਮੀਤ ਸਿੰਘ ਨੇ ਵੀ ਇਸ ਦੀ ਨਿੰਦਾ ਕੀਤੀ ਅਤੇ ਸਾਰਿਆਂ ਨੂੰ ਸ਼ਾਂਤੀ ਦੀ ਅਪੀਲ ਕਰਦੇ ਉਨ੍ਹਾਂ ਕਿਹਾ ਕਿ ਹਿੰਸਾ ਦਾ ਕਿਤੇ ਵੀ ਹੋਣਾ ਗਲਤ ਹੈ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link