18.06C Vancouver
ADS

Feb 19, 2020 2:51 PM -

ਕੁਆਰੰਟੀਨ ਦਾ ਸਮਾਂ ਖਤਮ ਹੋਣ ਤੋਂ ਬਾਅਦ ਯਾਤਰੀ ਸਮੁੰਦਰੀ ਜਹਾਜ਼ ਤੋਂ ਉਤਰਨੇ ਸ਼ੁਰੂ

Share On
passengers-begin-leaving-after-ships-virus-quarantine-ends
Officials and staffs prepare for the passengers from the quarantined Diamond Princess cruise ship to leave a port in Yokohama, near Tokyo, Wednesday, Feb. 19, 2020. (AP Photo/Eugene Hoshiko)

ਜਪਾਨ ਦੇ ਯੋਕੋਹਾਮਾ ਤੱਟ ਤੇ ਪਿਛਲੇ ਦੋ ਹਫ਼ਤਿਆਂ ਤੋਂ ਖੜ੍ਹੇ ਸਮੁੰਦਰੀ ਜਹਾਜ਼ ਦਾ ਕੁਆਰੰਟੀਨ ਦਾ ਸਮਾਂ ਖਤਮ ਹੋਣ ਤੋਂ ਬਾਅਦ ਸੈਂਕੜੇ ਯਾਤਰੀ ਅੱਜ ਜਹਾਜ਼ ਤੋਂ ਬਾਹਰ ਆਉਣੇ ਸ਼ੁਰੂ ਹੋਏ।

ਸਿਹਤ ਮਾਹਿਰਾਂ ਵੱਲੋਂ ਜਹਾਜ਼ ਦੀ ਕੁਆਰੰਟੀਨ ਕਰਨ ਦੀ ਪ੍ਰਕਿਰਿਆ ਉੱਤੇ ਸਵਾਲੀਆ ਚਿੰਨ੍ਹ ਖੜ੍ਹੇ ਕੀਤੇ ਜਾ ਰਹੇ ਸਨ।

ਅਧਿਕਾਰੀਆਂ ਵੱਲੋਂ ਹਾਲੇ ਵੀ ਵਾਇਰਸ ਸਬੰਧੀ ਟੈਸਟ ਜਹਾਜ਼ ਦੇ ਯਾਤਰੀਆਂ ਤੇ ਕੀਤੇ ਜਾ ਰਹੇ ਹਨ।

ਡਾਇਮੰਡ ਪ੍ਰਿੰਸੈਸ ਨਾਂ ਦੇ ਇਸ ਜਹਾਜ਼ ਤੇ ਹੁਣ ਤੱਕ 540 ਦੇ ਕਰੀਬ ਯਾਤਰੀ ਵਾਇਰਸ ਤੋਂ ਪੀੜਤ ਪਾਏ ਗਏ ਹਨ।

ਕੁਝ ਯਾਤਰੀਆਂ ਨੇ ਟਵਿੱਟਰ ਉੱਤੇ ਇਹ ਗੱਲ ਸਾਂਝੀ ਕੀਤੀ ਕਿ ਉਨ੍ਹਾਂ ਨੂੰ ਵਾਇਰਸ ਦੀਆਂ ਨਿਸ਼ਾਨੀਆਂ ਜਿਵੇਂ ਕਿ ਸਿਰਦਰਦ, ਬੁਖਾਰ ਅਤੇ ਖੰਘ ਦੀ ਪਛਾਣ ਕਰਨ ਵਾਸਤੇ ਹੈਲਥ ਫਾਰਮ ਦਿੱਤੇ ਗਏ ਸਨ।

ਜਿਹੜੇ ਯਾਤਰੀਆਂ ਨੂੰ ਵਾਇਰਸ ਦੀਆਂ ਕੋਈ ਨਿਸ਼ਾਨੀਆਂ ਨਜ਼ਰ ਨਹੀਂ ਆਈਆਂ ਉਨ੍ਹਾਂ ਦਾ ਟੈਂਪਰੇਚਰ ਵੀ ਜਹਾਜ਼ ਤੋਂ ਉਤਰਨ ਤੋਂ ਪਹਿਲਾਂ ਚੈੱਕ ਕੀਤਾ ਗਿਆ।

ਇਹ ਖਾਸ ਇਤਿਹਾਤ ਇਸ ਲਈ ਵਰਤੀ ਜਾ ਰਹੀ ਹੈ ਕਿਉਂਕਿ ਹਾਂਗਕਾਂਗ ਦੇ ਵਿੱਚ ਉੱਤਰੇ ਇੱਕ ਯਾਤਰੀ ਨੂੰ ਵਾਇਰਸ ਨਾਲ ਪੀੜਤ ਪਾਇਆ ਗਿਆ ਸੀ।

ਡਾਇਮੰਡ ਪ੍ਰਿੰਸਜ਼ ਉੱਤੇ 3,711 ਯਾਤਰੀਆਂ ਵਿੱਚ ਮੰਗਲਵਾਰ ਤੱਕ 542 ਵਿਅਕਤੀ ਵਾਇਰਸ ਤੋਂ ਪੀੜਤ ਪਾਏ ਗਏ ਹਨ ਜੋ ਕਿ ਚੀਨ ਤੋਂ ਬਾਹਰ ਵਾਇਰਸ ਨਾਲ ਸਭ ਤੋਂ ਵੱਧ ਗਿਣਤੀ ਹੈ।

ਜਿੱਥੇ ਇੱਕ ਪਾਸੇ ਜਪਾਨੀ ਅਧਿਕਾਰੀਆਂ ਮੁਤਾਬਕ ਵਾਇਰਸ ਤੋਂ ਪੀੜਤ ਵਿਅਕਤੀਆਂ ਦੀ ਗਿਣਤੀ ਘਟੀ ਹੈ ਉੱਥੇ ਹੀ ਹਰ ਰੋਜ਼ ਦਰਜਨਾਂ ਕੇਸ ਸਾਹਮਣੇ ਆ ਰਹੇ ਹਨ ਮੰਗਲਵਾਰ ਨੂੰ 88 ਹੋਰ ਵਿਅਕਤੀ ਵਾਇਰਸ ਤੋਂ ਪੀੜਤ ਪਾਏ ਗਏ।

ਤਕਰੀਬਨ 500 ਵਿਅਕਤੀ ਅੱਜ ਆਪਣੇ ਘਰ ਵਾਪਸ ਜਾ ਸਕਣਗੇ ਇਹ ਉਮੀਦ ਕੀਤੀ ਜਾ ਰਹੀ ਹੈ।

ਸਮੁੰਦਰੀ ਜਹਾਜ਼ ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਫਿਲਹਾਲ ਸ਼ਿੱਪ ਤੇ ਹੀ ਰਹਿਣਾ ਪਵੇਗਾ।

ਜਹਾਜ਼ ਦੇ ਆਪਰੇਟਰ ਪ੍ਰਿੰਸੈਸ ਕਰੂਜ਼ਜ਼ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੀ ਸਟੇਟਮੈਂਟ ਮੁਤਾਬਕ, 169 ਵਿਅਕਤੀ ਜਿਨ੍ਹਾਂ ਦੇ ਟੈਸਟ ਪਾਜ਼ੇਟਿਵ ਆਏ ਹਨ ਫਿਲਹਾਲ ਜਹਾਜ਼ ਤੇ ਹੀ ਹਨ ਅਤੇ ਹਸਪਤਾਲਾਂ ਵਿੱਚ ਭਰਤੀ ਹੋਣ ਦੀ ਉਡੀਕ ਕਰ ਰਹੇ ਹਨ।


Latest news

single-vehicle-collision-leads-to-drug-trafficking-investigation
Punjabi

ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਕੀਤੀ ਮਦਦ

ਵੈਨਕੂਵਰ ਆਈਲੈਂਡ ਦੇ ਕੋਲਵੁੱਡ ਸ਼ਹਿਰ ਵਿਚ ਬੀਤੀ ਰਾਤ ਇੱਕ ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਮਦਦ ਕੀਤੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਰਾਤ ਲਗਭਗ ਪੌਣੇ 9 ਵਜੇ ਆਈਲੈਂਡ ਹਾਈਵੇਅ ਅਤੇ ਵੇਲ ਰੋਡ ਦੇ ਇੰਟਰਸੈਕਸ਼ਨ ਨੇੜੇ ਇੱਕ ਪਿਕਅੱਪ ਟਰੱਕ ਦੇ ਟੈਲੀਫੋਨ ਦੇ ਖੰਭੇ ਨਾਲ ਟਕਰਾਉਣ ਦੀ ਰਿਪੋਰਟ ਮਿਲੀ।
carney-speaks-with-mexican-president-sheinbaum-on-trade-cusma-and-wildfire-cooperation
Punjabi

ਪੀ.ਐਮ.ਕਾਰਨੀ ਅਤੇ ਮੈਕਸੀਕੋ ਦੀ ਰਾਸ਼ਟਰਪਤੀ ਵਿਚਾਲੇ ਵਪਾਰ ਤੇ CUSMA ਨੂੰ ਲੈ ਕੇ ਹੋਈ ਗੱਲਬਾਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਨਾਲ ਫ਼ੋਨ 'ਤੇ ਅਹਿਮ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਆਪਸੀ ਵਪਾਰ ਸਬੰਧਾਂ ਅਤੇ ਉੱਤਰੀ ਅਮਰੀਕਾ ਵਪਾਰ ਨੂੰ ਮਜ਼ਬੂਤ ਕਰਨ 'ਤੇ ਵਿਸ਼ੇਸ਼ ਚਰਚਾ ਕੀਤੀ। ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਕਾਰਨੀ ਨੇ ਕੈਨੇਡਾ ਦੇ ਜੰਗਲਾਂ ਵਿਚ ਲੱਗੀ ਅੱਗ 'ਤੇ ਕਾਬੂ ਪਾਉਣ ਲਈ 400 ਤੋਂ ਵੱਧ ਅੱਗ ਬੁਝਾਉਣ ਵਾਲੇ ਅਤੇ ਸਪੋਰਟ ਸਟਾਫ਼ ਭੇਜਣ ਲਈ ਰਾਸ਼ਟਰਪਤੀ ਸ਼ੀਨਬੌਮ ਦਾ ਤਹਿ ਦਿਲੋਂ ਧੰਨਵਾਦ ਕੀਤਾ।
advance-voting-for-3-federal-by-elections-begins-friday-in-canada
Punjabi

ਕੈਨੇਡਾ ਦੀਆਂ 3 ਫੈਡਰਲ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ

ਕੈਨੇਡਾ ਵਿਚ ਤਿੰਨ ਫ਼ੈਡਰਲ ਹਲਕਿਆਂ ਦੀਆਂ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਲੈਕਸ਼ਨਜ਼ ਕੈਨੇਡਾ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਹ ਵੋਟਿੰਗ ਪ੍ਰਕਿਰਿਆ ਸੋਮਵਾਰ ਤੱਕ ਲਗਾਤਾਰ ਚਾਰ ਦਿਨ ਸਵੇਰੇ 9:00 ਵਜੇ ਤੋਂ ਰਾਤ 9:00 ਵਜੇ ਤੱਕ ਚੱਲੇਗੀ।
43-dead-16-rescued-after-boat-capsizes-in-nigeria
Punjabi

ਸੋਕੋਟੋ ਵਿੱਚ ਕਿਸ਼ਤੀ ਪਲਟਣ ਨਾਲ 43 ਮੌਤਾਂ, 16 ਲੋਕ ਬਚਾਏ ਗਏ

ਨਾਈਜੀਰੀਆ ਦੇ ਉੱਤਰ-ਪੱਛਮ ਵਿੱਚ ਪੈਂਦੇ ਸੋਕੋਟੋ ਸੂਬੇ ਵਿੱਚ ਇੱਕ ਸਮਰੱਥਾ ਤੋਂ ਵੱਧ ਭਰੀ ਕਿਸ਼ਤੀ ਪਲਟਣ ਕਾਰਨ ਲਗਭਗ 40 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਅਤੇ ਵਸਨੀਕਾਂ ਮੁਤਾਬਕ ਮਰਨ ਵਾਲਿਆਂ ਵਿੱਚ ਜ਼ਿਆਦਾਤਰ ਬੱਚੇ ਸ਼ਾਮਲ ਹਨ। ਰਾਸ਼ਟਰੀ ਅੰਦਰੂਨੀ ਜਲ ਮਾਰਗ ਅਥਾਰਟੀ ਦੇ ਖੇਤਰੀ ਅਧਿਕਾਰੀ ਅਬਦੁਲਕਾਦਿਰ ਯੂਸਫ਼ ਨੇ ਦੱਸਿਆ ਕਿ ਲਗਭਗ 40 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਚਾਅ ਕਾਰਜ ਜਾਰੀ ਹਨ।
garbage-dumping-videos-go-viral-in-abbotsford-police-launch-investigation
Punjabi

ਐਬਟਸਫੋਰਡ ਵਿੱਚ ਕੂੜਾ ਸੁੱਟਣ ਦੀਆਂ ਵੀਡੀਓਜ਼ ਵਾਇਰਲ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਐਬਟਸਫੋਰਡ ਵਿਚ ਜਲਮਾਰਗ ਅਤੇ ਸਥਾਨਕ ਪਾਰਕ ਵਿਚ ਕੂੜਾ ਸੁੱਟਣ ਦੀਆਂ ਦੋ ਵੱਖ-ਵੱਖ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਦੋਵੇਂ ਮਾਮਲੇ ਜੁਲਾਈ ਦੇ ਅਖੀਰ ਦੇ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿਚੋਂ ਇੱਕ ਵੀਡੀਓ ਵਿਚ ਮਹਿਲਾ ਮਿੱਲ ਲੇਕ ਪਾਰਕ ਵਿਖੇ ਅਤੇ ਦੂਜੀ ਵੀਡੀਓ ਵਿਚ ਬਲੂਜੇ ਐਲੀਮੈਂਟਰੀ ਸਕੂਲ ਨੇੜੇ ਕੂੜਾ ਸੁੱਟਦੀ ਦਿਖਾਈ ਦੇ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link