14.22C Vancouver
ADS

Feb 19, 2025 7:14 PM - The Canadian Press

ਪੈਟ ਕਿੰਗ ਨੂੰ 2022 ਵਿਚ ਕੋਵਿਡ ਪਾਬੰਦੀਆਂ ਖਿਲਾਫ ਹੋਏ ਵਿਰੋਧ ਪ੍ਰਦਰਸ਼ਨਾਂ ਵਿੱਚ ਭੂਮਿਕਾ ਲਈ ਅਦਾਲਤ ਨੇ ਸੁਣਾਈ ਸਜ਼ਾ

Share On
pat-king-sentenced-to-house-arrest-for-role-in-2022-covid-restrictions-protests
In addition to house arrest, King has also been sentenced to 100 hours of community service at a food bank and a men's shelter.(Photo: The Canadian Press)

ਕੈਨੇਡਾ ਵਿਚ 2022 ਵਿਚ ਕੋਵਿਡ ਪਾਬੰਦੀਆਂ ਖਿਲਾਫ ਹੋਏ ਵਿਰੋਧ ਪ੍ਰਦਰਸ਼ਨਾਂ ਦੇ ਪ੍ਰਬੰਧਕ ਵਿਚੋਂ ਇੱਕ ਪੈਟ ਕਿੰਗ ਨੂੰ ਅੱਜ ਔਟਵਾ ਦੀ ਅਦਾਲਤ ਨੇ ਤਿੰਨ ਮਹੀਨਿਆਂ ਦੀ ਹਾਊਸ ਅਰੈਸਟ ਦੀ ਸਜ਼ਾ ਸੁਣਾਈ ਹੈ। ਇਸ ਸਜ਼ਾ ਵਿਚ ਫੂਡ ਬੈਂਕ ਅਤੇ ਪੁਰਸ਼ਾਂ ਦੇ ਸ਼ੈਲਟਰ ’ਤੇ 100 ਘੰਟੇ ਦੀ ਕਮਿਊਨਿਟੀ ਸੇਵਾ ਵੀ ਸ਼ਾਮਲ ਹੈ।

ਦੱਸ ਦੇਈਏ ਕਿ ਕੋਵਿਡ ਪਾਬੰਦੀਆਂ ਖਿਲਾਫ ਵਿਰੋਧ ਪ੍ਰਦਰਸ਼ਨਾਂ ਕਾਰਨ ਰਾਜਧਾਨੀ ਦੀਆਂ ਸੜਕਾਂ ਜਾਮ ਹੋ ਗਈਆਂ ਸਨ ਅਤੇ ਸਰਕਾਰ ਨੂੰ ਐਮਰਜੈਂਸੀ ਲਾ ਕੇ ਪ੍ਰਦਰਸ਼ਨ ਬੰਦ ਕਰਵਾਉਣੇ ਪਏ ਸਨ। ਅਦਾਲਤ ਨੇ ਨਵੰਬਰ ਵਿਚ ਪੈਟ ਕਿੰਗ ਨੂੰ 5 ਮਾਮਲਿਆਂ ਵਿਚ ਦੋਸ਼ੀ ਪਾਇਆ ਸੀ। ਕ੍ਰਾਊਨ ਵਲੋਂ ਉਸ ਨੂੰ ਵੱਧ ਤੋਂ ਵੱਧ 10 ਸਾਲ ਦੀ ਸਜ਼ਾ ਦੇਣ ਦੀ ਮੰਗ ਕੀਤੀ ਗਈ ਸੀ।

ਗੌਰਤਲਬ ਹੈ ਕਿ ’Freedom Convoy’ ਨਾਮ ਦੇ ਬੈਨਰ ਹੇਠ ਵਿਰੋਧ ਪ੍ਰਦਰਸ਼ਨਾਂ ਵਿਚ ਸੈਂਕੜੇ ਟਰੱਕ ਅਤੇ ਹਜ਼ਾਰਾਂ ਲੋਕਾਂ ਨੇ ਕਰੀਬ 3 ਹਫਤਿਆਂ ਤੱਕ ਡਾਊਨਟਾਊਨ ਔਟਵਾ ਨੂੰ ਬੰਦ ਕਰ ਦਿੱਤਾ ਸੀ।

ਇਹ ਵਿਰੋਧ ਪ੍ਰਦਰਸ਼ਨ ਓਨਟਾਰੀਓ ਦੇ ਵਿੰਡਸਰ ਵਿਚ ਅੰਬੈਸਡਰ ਬ੍ਰਿਜ ਅਤੇ ਐਲਬਰਟਾ ਦੇ ਕਾਉਟਸ ਵਿਚ ਕੈਨੇਡਾ-ਅਮਰੀਕਾ ਦੇ ਸਰਹੱਦੀ ਲਾਂਘਿਆਂ ਤੱਕ ਫੈਲ ਗਿਆ ਸੀ ਅਤੇ 14 ਫਰਵਰੀ, 2022 ਨੂੰ ਟਰੂਡੋ ਸਰਕਾਰ ਨੇ ਵਿਰੋਧ ਪ੍ਰਦਰਸ਼ਨ ਨੂੰ ਖਤਮ ਕਰਨ ਲਈ ਪਹਿਲੀ ਵਾਰ ਐਮਰਜੈਂਸੀ ਐਕਟ ਦੀ ਵਰਤੋਂ ਕੀਤੀ ਸੀ।

Latest news

rcmp-seek-publics-help-to-identify-suspect-in-attempted-abduction-of-9-year-old-girl
Punjabi

ਲੋਇਡਮਿੰਸਟਰ 'ਚ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, RCMP ਨੇ ਸ਼ੱਕੀ ਦਾ ਸਕੈਚ ਕੀਤਾ ਜਾਰੀ

ਲੋਇਡਮਿੰਸਟਰ ਵਿੱਚ ਮਾਊਂਟੀਜ਼ ਨੇ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਦੀ ਪਛਾਣ ਕਰਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਆਰ.ਸੀ.ਐਮ.ਪੀ. ਮੁਤਾਬਕ ਇਹ ਘਟਨਾ 14 ਅਗਸਤ ਨੂੰ ਵਾਪਰੀ ਸੀ। ਪੁਲਿਸ ਨੇ ਮਾਮਲੇ ਸਬੰਧੀ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਸ਼ੁੱਕਰਵਾਰ ਨੂੰ ਆਰ.ਸੀ.ਐਮ.ਪੀ. ਨੇ ਸ਼ੱਕੀ ਵਿਅਕਤੀ ਦਾ ਕੰਪੋਜ਼ਿਟ ਸਕੈਚ ਜਾਰੀ ਕੀਤਾ।
dripa-repeal-petition-approved-as-harman-bhangu-takes-aim-at-eby-government
Punjabi

ਹਰਮਨ ਭੰਗੂ ਨੇ ਈਬੀ ਸਰਕਾਰ ’ਤੇ ਸਾਧਿਆ ਨਿਸ਼ਾਨਾ, DRIPA ਖ਼ਿਲਾਫ਼ ਪਟੀਸ਼ਨ ਨੂੰ ਹਰੀ ਝੰਡੀ

ਬੀ.ਸੀ. ਦੀ ਵਿਰੋਧੀ ਧਿਰ ਦੇ ਵਿਧਾਇਕ ਹਰਮਨ ਭੰਗੂ ਨੇ ਇਲੈਕਸ਼ਨ ਡਿਪਾਰਟਮੈਂਟ ਵਲੋਂ Declaration on the Rights of Indigenous Peoples Act ਨੂੰ ਰੱਦ ਕਰਨ ਦੀ ਪਟੀਸ਼ਨ ਸ਼ੁਰੂ ਕਰਨ ਨੂੰ ਦਿੱਤੀ ਗਈ ਮਨਜ਼ੂਰੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ 'ਤੇ ਨਿਸ਼ਾਨਾ ਸਾਧਿਆ ਹੈ।
amid-u-s-trade-war-b-c-takes-major-steps-to-remove-internal-trade-barriers
Punjabi

ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਬੀ.ਸੀ. ਨੇ ਅੰਦਰੂਨੀ ਵਪਾਰ ਰੁਕਾਵਟਾਂ ਹਟਾਉਣ ਲਈ ਚੁੱਕੇ ਵੱਡੇ ਕਦਮ

ਬੀ.ਸੀ. ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਦੇ ਦੌਰ ਵਿਚ ਅੰਦਰੂਨੀ ਵਾਪਰ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਸੂਬਿਆਂ ਵਿਚਕਾਰ ਕਈ ਮੁੱਦਿਆਂ 'ਤੇ ਸਹਿਮਤੀ ਬਣਨ ਦਾ ਐਲਾਨ ਕੀਤਾ ਹੈ। ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਐਡਰੀਅਨ ਡਿਕਸ ਮੁਤਾਬਕ, ਵੀਰਵਾਰ ਨੂੰ ਫੈਡਰਲ, ਪ੍ਰੋਵਿੰਸ਼ੀਅਲ ਅਤੇ ਖੇਤਰੀ ਮੰਤਰੀ ਦੀ ਅੰਦਰੂਨੀ ਵਪਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕੈਨੇਡੀਅਨ ਮੁਕਤ ਵਪਾਰ ਸਮਝੌਤੇ ਵਿਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
shooting-in-abbotsford-three-suspects-arrested
Punjabi

ਐਬਟਸਫੋਰਡ ਵਿੱਚ ਹੋਈ ਸ਼ੂਟਿੰਗ, 3 ਸ਼ੱਕੀ ਗ੍ਰਿਫ਼ਤਾਰ

ਐਬਟਸਫੋਰਡ ਵਿਚ ਸ਼ੂਟਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸਵੇਰ ਕਰੀਬ 6:10 ਵਜੇ ਕਲੀਅਰਬਰੂਕ ਰੋਡ ਦੇ 2400 ਬਲਾਕ ਵਿਚ ਸਥਿਤ ਇੱਕ ਆਊਟਡੋਰ ਪਾਰਕਿੰਟ ਲੌਟ ਵਿਚ ਗੋਲੀਆਂ ਚੱਲੀਆਂ, ਜਿੱਥੇ ਔਫੀਸਰ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਅਤੇ ਪੀੜਤ ਦੋਵੇਂ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।
32-canadians-missing-after-nepal-tibet-border-floods
Punjabi

ਨੇਪਾਲ-ਤਿੱਬਤ ਹੜ੍ਹਾਂ ਮਗਰੋਂ 32 ਕੈਨੇਡੀਅਨ ਲਾਪਤਾ

ਕੈਨੇਡਾ ਸਰਕਾਰ ਨੇ ਨੇਪਾਲ-ਤਿੱਬਤ ਬਾਰਡਰ 'ਤੇ ਲਾਪਤਾ ਹੋਏ ਕੈਨੇਡੀਅਨਜ਼ ਦੀ ਗਿਣਤੀ 30 ਤੋਂ ਪਾਰ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਈ ਮੰਤਰੀ ਰਣਦੀਪ ਸਰਾਏ ਨੇ ਤਾਜ਼ਾ ਜਾਣਕਾਰੀ ਦਿੰਦਿਆ ਦੱਸਿਆ ਕਿ ਨੇਪਾਲ ਵਿਚ ਕੈਨੇਡਾ ਦੇ ਰਾਜਦੂਤ ਨੇ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕੁੱਲ ਲਾਪਤਾ 1,924 ਲੋਕਾਂ ਵਿਚ 32 ਕੈਨੇਡੀਅਨ ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link